DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਜਸਵਿੰਦਰ ਸਿੰਘ ਹੇਅਰ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ

ਸਰੀ: ਤਰਕਸ਼ੀਲ (ਰੈਸ਼ਨੇਲਿਸਟ) ਕਲਚਰ ਸੁਸਾਇਟੀ ਸਰੀ ਯੂਨਿਟ ਦੀ ਮੀਟਿੰਗ ਬੀਤੇ ਦਿਨੀਂ ਪ੍ਰੋਗਰੈਸਿਵ ਕਲਚਰ ਸੈਂਟਰ, ਸਰੀ ਵਿਖੇ ਹੋਈ। ਇਸ ਮੀਟਿੰਗ ਵਿੱਚ ਸੁਸਾਇਟੀ ਦੇ 27 ਮੈਂਬਰਾਂ ਨੇ ਸ਼ਮੂਲੀਅਤ ਕੀਤੀ, ਜਿੱਥੇ ਆਗਾਮੀ ਵਰ੍ਹੇ ਲਈ ਨਵੀਂ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ। ਮੀਟਿੰਗ...

  • fb
  • twitter
  • whatsapp
  • whatsapp
Advertisement

ਸਰੀ: ਤਰਕਸ਼ੀਲ (ਰੈਸ਼ਨੇਲਿਸਟ) ਕਲਚਰ ਸੁਸਾਇਟੀ ਸਰੀ ਯੂਨਿਟ ਦੀ ਮੀਟਿੰਗ ਬੀਤੇ ਦਿਨੀਂ ਪ੍ਰੋਗਰੈਸਿਵ ਕਲਚਰ ਸੈਂਟਰ, ਸਰੀ ਵਿਖੇ ਹੋਈ। ਇਸ ਮੀਟਿੰਗ ਵਿੱਚ ਸੁਸਾਇਟੀ ਦੇ 27 ਮੈਂਬਰਾਂ ਨੇ ਸ਼ਮੂਲੀਅਤ ਕੀਤੀ, ਜਿੱਥੇ ਆਗਾਮੀ ਵਰ੍ਹੇ ਲਈ ਨਵੀਂ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ।

ਮੀਟਿੰਗ ਦੇ ਆਰੰਭ ਵਿੱਚ ਸੁਸਾਇਟੀ ਦੇ ਸੰਸਥਾਪਕ ਬਾਈ ਅਵਤਾਰ ਗਿੱਲ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਦੱਸਣਯੋਗ ਹੈ ਕਿ ਅਵਤਾਰ ਗਿੱਲ ਪਿਛਲੇ ਮਾਰਚ ਮਹੀਨੇ ਆਪਣੀ ਭਾਰਤ ਫੇਰੀ ਦੌਰਾਨ ਸਦੀਵੀ ਵਿਛੋੜਾ ਦੇ ਗਏ ਸਨ। ਮੈਂਬਰਾਂ ਨੇ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਅਤੇ ਤਰਕਸ਼ੀਲ ਲਹਿਰ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ।

Advertisement

ਉਪਰੰਤ ਪਿਛਲੇ ਸਾਲ ਦੇ ਕੰਮਾਂ ਦਾ ਲੇਖਾ-ਜੋਖਾ ਕੀਤਾ ਗਿਆ ਅਤੇ ਨੈਸ਼ਨਲ ਕਮੇਟੀ ਦੇ ਜਨਰਲ ਸਕੱਤਰ ਬੀਰਬਲ ਭਦੌੜ ਅਤੇ ਵਿੱਤ ਸਕੱਤਰ ਜਗਰੂਪ ਸਿੰਘ ਦੀ ਦੇਖ-ਰੇਖ ਹੇਠ ਨਵੀਂ ਕਾਰਜਕਾਰਨੀ ਦੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹੀ। ਇਸ ਚੋਣ ਵਿੱਚ ਜਸਵਿੰਦਰ ਸਿੰਘ ਹੇਅਰ ਨੂੰ ਪ੍ਰਧਾਨ, ਪਰਮਜੀਤ ਸਿੰਘ ਸਿੱਧੂ ਨੂੰ ਜਨਰਲ ਸਕੱਤਰ, ਨਰਿੰਦਰ ਸਿੰਘ ਲਿੱਧੜ ਨੂੰ ਮੀਤ ਪ੍ਰਧਾਨ, ਨਿਰਮਲ ਸਿੰਘ ਕਿੰਗਰਾ ਨੂੰ ਵਿੱਤ ਸਕੱਤਰ ਅਤੇ ਹਰਪਾਲ ਸਿੰਘ ਗਰੇਵਾਲ ਨੂੰ ਪ੍ਰੈੱਸ ਸਕੱਤਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਠਾਣਾ ਸਿੰਘ ਖੋਸਾ, ਅਮਰਦੀਪ ਸਿੰਘ, ਰਵੀ ਲੰਗਾਹ ਅਤੇ ਰਾਮਜੀਤ ਨੂੰ ਕਾਰਜਕਾਰੀ ਮੈਂਬਰ ਵਜੋਂ ਟੀਮ ਵਿੱਚ ਸ਼ਾਮਲ ਕੀਤਾ ਗਿਆ।

Advertisement

ਨਵੀਂ ਚੁਣੀ ਗਈ ਟੀਮ ਅਤੇ ਹਾਜ਼ਰ ਮੈਂਬਰਾਂ ਨੇ ਸਮਾਜ ਵਿੱਚ ਫੈਲੇ ਅੰਧਵਿਸ਼ਵਾਸਾਂ, ਵਹਿਮਾਂ-ਭਰਮਾਂ, ਭੂਤ-ਪ੍ਰੇਤਾਂ ਦੇ ਡਰ ਅਤੇ ਜੋਤਿਸ਼ ਦੇ ਨਾਂ ’ਤੇ ਹੋ ਰਹੀ ਲੁੱਟ-ਖਸੁੱਟ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਦਾ ਪੱਕਾ ਇਰਾਦਾ ਪ੍ਰਗਟਾਇਆ। ਸੁਸਾਇਟੀ ਦਾ ਮੁੱਖ ਉਦੇਸ਼ ਵਿਗਿਆਨਕ ਸੋਚ ਦਾ ਪ੍ਰਸਾਰ ਕਰਨਾ ਅਤੇ ਅਖੌਤੀ ਸਾਧਾਂ ਦੇ ਫਰੇਬ ਤੋਂ ਆਮ ਲੋਕਾਂ ਨੂੰ ਬਚਾਉਣਾ ਹੈ। ਸੁਸਾਇਟੀ ਵੱਲੋਂ ਅਗਾਂਹਵਧੂ ਅਤੇ ਵਿਗਿਆਨਕ ਸੋਚ ਰੱਖਣ ਵਾਲੇ ਵਿਅਕਤੀਆਂ ਲਈ ਮੈਂਬਰਸ਼ਿਪ ਖੁੱਲ੍ਹੀ ਰੱਖੀ ਗਈ ਹੈ। ਕੋਈ ਵੀ ਵਿਅਕਤੀ ਜੋ ਵਹਿਮਾਂ-ਭਰਮਾਂ ਵਿੱਚ ਵਿਸ਼ਵਾਸ ਨਹੀਂ ਰੱਖਦਾ ਅਤੇ ਸਮਾਜ ਨੂੰ ਅੰਧਵਿਸ਼ਵਾਸਾਂ ਤੋਂ ਮੁਕਤ ਦੇਖਣਾ ਚਾਹੁੰਦਾ ਹੈ, ਉਹ ਸੁਸਾਇਟੀ ਦਾ ਹਿੱਸਾ ਬਣ ਸਕਦਾ ਹੈ।

ਸੰਪਰਕ: +1 604 308 6663

Advertisement
×