ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸਮਾਜ ਸੇਵਾ ਦੇ ਕਾਰਜਾਂ ਲਈ ਜਤਿੰਦਰ ਜੇ ਮਿਨਹਾਸ ਦਾ ਸਨਮਾਨ

ਸਰੀ: ਵੈਨਕੂਵਰ ਖੇਤਰ ਦੇ ਉੱਘੇ ਕਾਰੋਬਾਰੀ ਜਤਿੰਦਰ ਜੇ ਮਿਨਹਾਸ ਨੂੰ ਉਸ ਦੀਆਂ ਸਮਾਜਿਕ ਸੇਵਾਵਾਂ ਲਈ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਸਰੀ ਵਿੱਚ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜੇ ਮਿਨਹਾਸ ਬੀਤੇ ਕਈ ਸਾਲਾਂ ਤੋਂ ਗੁਰੂ ਨਾਨਕ ਫੂਡ ਬੈਂਕ 1313 ਦੇ ਫਾਊਂਡਰ...
Advertisement

ਸਰੀ: ਵੈਨਕੂਵਰ ਖੇਤਰ ਦੇ ਉੱਘੇ ਕਾਰੋਬਾਰੀ ਜਤਿੰਦਰ ਜੇ ਮਿਨਹਾਸ ਨੂੰ ਉਸ ਦੀਆਂ ਸਮਾਜਿਕ ਸੇਵਾਵਾਂ ਲਈ ਗੁਰਦੁਆਰਾ ਦੂਖ ਨਿਵਾਰਣ ਸਾਹਿਬ ਸਰੀ ਵਿੱਚ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜੇ ਮਿਨਹਾਸ ਬੀਤੇ ਕਈ ਸਾਲਾਂ ਤੋਂ ਗੁਰੂ ਨਾਨਕ ਫੂਡ ਬੈਂਕ 1313 ਦੇ ਫਾਊਂਡਰ ਮੈਂਬਰ ਹਨ। ਇਸ ਸੰਸਥਾ ਵੱਲੋਂ ਭਾਰਤ ਅਤੇ ਵਿਸ਼ੇਸ਼ ਕਰ ਕੇ ਪੰਜਾਬ ਤੋਂ ਆਏ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਲੋੜੀਦੀਆਂ ਵਸਤੂਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜੇ ਮਿਨਹਾਸ ਨੂੰ ਸਨਮਾਨਿਤ ਕਰਨ ਮੌਕੇ ਕਮਲਜੀਤ ਸਿੰਘ ਸਰਪੰਚ ਚਾਵਾ ਵੀ ਮੌਜੂਦ ਸਨ।

ਪਿਛਲੇ ਦਿਨੀਂ ਪੰਜਾਬ ਵਿੱਚ ਕੁਦਰਤੀ ਆਫ਼ਤ ਦੌਰਾਨ ਹੜ੍ਹਾਂ ਦੀ ਮਾਰ ਵਗੀ। ਜਿੱਥੇ ਪੰਜਾਬੀਆਂ ਨੇ ਉਨ੍ਹਾਂ ਦੀ ਸਹਾਇਤਾ ਲਈ ਵੱਡਾ ਯੋਗਦਾਨ ਪਾਇਆ, ਉੱਥੇ ਪੰਜਾਬ ਤੋਂ ਬਾਹਰ ਵਸਦੇ ਸਿੱਖ ਭਾਈਚਾਰੇ ਨੇ ਵੀ ਵੱਡਾ ਯੋਗਦਾਨ ਪਾਇਆ। ਜਤਿੰਦਰ ਜੇ ਮਿਨਹਾਸ ਅਤੇ ਉਨ੍ਹਾਂ ਦੇ ਸਹਿਯੋਗੀ ਗਿਆਨੀ ਨਰਿੰਦਰ ਸਿੰਘ (ਪ੍ਰਧਾਨ ਗੁਰਦੁਆਰਾ ਦੂਖ ਨਿਵਾਰਣ ਸਰੀ) ਨੇ ਵੀ ਹੜ੍ਹ ਪੀੜਤਾਂ ਲਈ ਰਾਹਤ ਫੰਡ ਇਕੱਠਾ ਕਰਨ ਦਾ ਉਪਰਾਲਾ ਕੀਤਾ ਅਤੇ ਦਾਨੀਆਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਸਦਕਾ ਕਈ ਲੱਖ ਡਾਲਰ ਇਕੱਤਰ ਹੋਏ। ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਨਾਲ ਸੰਪਰਕ ਕਰ ਕੇ ਉਨ੍ਹਾਂ ਰਾਹੀਂ ਇਹ ਰਾਹਤ ਰਾਸ਼ੀ ਹੜ੍ਹ ਪੀੜਤਾਂ ਵਿੱਚ ਤਕਸੀਮ ਕਰਨ ਲਈ ਯਤਨ ਹੋ ਰਹੇ ਹਨ।

Advertisement

ਸੰਪਰਕ: 1 604 308 6663

Advertisement
Show comments