DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਜਤਿੰਦਰ ਜੇ ਮਿਨਹਾਸ ‘ਕਿੰਗ ਚਾਰਲਸ ਕੋਰੋਨੇਸ਼ਨ ਪਿਨ’ ਐਵਾਰਡ ਨਾਲ ਸਨਮਾਨਿਤ

ਸਰੀ: ਉੱਘੇ ਸਮਾਜ ਸੇਵੀ, ਉਦਯੋਗਪਤੀ ਅਤੇ ਫਿਲਮ ਨਿਰਮਾਤਾ ਜਤਿੰਦਰ ਜੇ ਮਿਨਹਾਸ ਨੂੰ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਵਿਸ਼ੇਸ਼ ਸੇਵਾਵਾਂ ਦੇ ਮੱਦੇਨਜ਼ਰ ਕਿੰਗ ਚਾਰਲਸ ਕੋਰੋਨੇਸ਼ਨ ਪਿਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਸ ਮੌਕੇ ਸਰਟੀਫਿਕੇਟ ਆਫ...

  • fb
  • twitter
  • whatsapp
  • whatsapp
Advertisement

ਸਰੀ: ਉੱਘੇ ਸਮਾਜ ਸੇਵੀ, ਉਦਯੋਗਪਤੀ ਅਤੇ ਫਿਲਮ ਨਿਰਮਾਤਾ ਜਤਿੰਦਰ ਜੇ ਮਿਨਹਾਸ ਨੂੰ ਸਮਾਜ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਵਿਸ਼ੇਸ਼ ਸੇਵਾਵਾਂ ਦੇ ਮੱਦੇਨਜ਼ਰ ਕਿੰਗ ਚਾਰਲਸ ਕੋਰੋਨੇਸ਼ਨ ਪਿਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਸ ਮੌਕੇ ਸਰਟੀਫਿਕੇਟ ਆਫ ਰਿਕੋਗਨੀਸ਼ਨ ਵੀ ਭੇਟ ਕੀਤਾ ਗਿਆ। ਕਿੰਗ ਚਾਰਲਸ ਕੋਰੋਨੇਸ਼ਨ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਨੇ ਆਪਣੇ ਭਾਈਚਾਰੇ ਅਤੇ ਦੇਸ਼ ਲਈ ਵਿਲੱਖਣ ਅਤੇ ਮਹੱਤਵਪੂਰਨ ਯੋਗਦਾਨ ਪਾਇਆ ਹੋਵੇ। ਇਹ ਐਵਾਰਡ ਉਨ੍ਹਾਂ ਨੂੰ ਮੈਂਬਰ ਪਾਰਲੀਮੈਂਟ ਰਣਦੀਪ ਸਿੰਘ ਸਰਾਏ ਵੱਲੋਂ ਪ੍ਰਦਾਨ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਮਿਨਹਾਸ ਪਿਛਲੇ ਕਈ ਸਾਲਾਂ ਤੋਂ ਕੈਨੇਡਾ ਅਤੇ ਭਾਰਤ ਵਿੱਚ ਸਿੱਖਿਆ, ਸਿਹਤ ਅਤੇ ਸਮਾਜਿਕ ਭਲਾਈ ਦੇ ਖੇਤਰ ਵਿੱਚ ਸਰਗਰਮ ਹੈ। ਕੈਨੇਡਾ ਵਿੱਚ ਉਹ ਪਿਕਸ ਸਰੀ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਸੀਨੀਅਰਾਂ ਲਈ ਅਸਿਸਟਿਡ ਲਿਵਿੰਗ ਸੁਵਿਧਾ ਦੇ ਨਿਰਮਾਣ ਵਿੱਚ ਉਨ੍ਹਾਂ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਤੋਂ ਇਲਾਵਾ ਉਹ ਬੀ.ਸੀ. ਕੈਂਸਰ ਫਾਊਂਡੇਸ਼ਨ ਅਤੇ ਗੁਰੂ ਨਾਨਕ ਫੂਡ ਬੈਂਕ ਨਾਲ ਵੀ ਜੁੜੇ ਰਹੇ ਹਨ। ਰੋਟਰੀ ਕਲੱਬ ਵੈਨਕੂਵਰ ਫਰੇਜ਼ਰਵਿਊ ਦੇ ਪ੍ਰਧਾਨ ਵਜੋਂ ਉਨ੍ਹਾਂ ਨੂੰ ‘ਪੌਲ ਹੈਰਿਸ ਫੈਲੋਸ਼ਿਪ ਐਵਾਰਡ’ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ।

Advertisement

ਭਾਰਤ ਵਿੱਚ ਵੀ ਜੇ ਮਿਨਹਾਸ ਨੇ ਕਈ ਲੋਕ-ਭਲਾਈ ਦੇ ਪ੍ਰਾਜੈਕਟਾਂ ਵਿੱਚ ਯੋਗਦਾਨ ਪਾਇਆ ਹੈ। ਆਦਮਪੁਰ ਦੇ ਅੱਖਾਂ ਦੇ ਹਸਪਤਾਲ ਲਈ ਸਹਿਯੋਗ, ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਸਲਾਹਕਾਰ ਵਜੋਂ ਸੇਵਾਵਾਂ, ਗੁਰੂ ਨਾਨਕ ਮਿਸ਼ਨ ਹਸਪਤਾਲ, ਮਿੱਠਾਪੁਰ ਦੇ ਵਿਕਾਸ ਵਿੱਚ ਸਹਿਯੋਗ ਅਤੇ ਆਪਣੇ ਜੱਦੀ ਪਿੰਡ ਡਮੁੰਡਾ ਵਿੱਚ ਸੀਵਰੇਜ ਪ੍ਰਣਾਲੀ, ਸਕੂਲ ਇਮਾਰਤ ਅਤੇ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਉਨ੍ਹਾਂ ਦਾ ਯੋਗਦਾਨ ਵਿਸ਼ੇਸ਼ ਤੌਰ ’ਤੇ ਵਰਣਨਯੋਗ ਹੈ।

Advertisement

ਸੱਭਿਆਚਾਰਕ ਖੇਤਰ ਵਿੱਚ ਵੀ ਜੇ ਮਿਨਹਾਸ ਦਾ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਵੱਲੋਂ ਬਣਾਈਆਂ ਗਈਆਂ ਫਿਲਮਾਂ ‘ਸਰਾਭਾ’, ‘ਸਾਕ’ ਅਤੇ ‘ਬੇਅਰਫੁੱਟ ਵਾਰੀਅਰਜ਼’ ਰਾਹੀਂ ਸਮਾਜਿਕ ਅਤੇ ਇਤਿਹਾਸਕ ਵਿਸ਼ਿਆਂ ਨੂੰ ਉਜਾਗਰ ਕਰਨ ਲਈ ਬੇਹੱਦ ਪ੍ਰਸ਼ੰਸਾ ਮਿਲੀ ਹੈ।

ਸੰਪਰਕ: +1 604 308 6663

Advertisement
×