ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਸਾਖੀ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਹਰਦਮ ਮਾਨ ਕਿਲੋਨਾ: ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਵਿਸਾਖੀ ਨੂੰ ਸਮਰਪਿਤ 15ਵਾਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਤਕਰੀਬਨ 15 ਹਜ਼ਾਰ ਲੋਕ ਬੜੇ ਉਤਸ਼ਾਹ ਅਤੇ ਉਮਾਹ ਨਾਲ ਸ਼ਾਮਲ ਹੋਏ। ਨਗਰ ਕੀਤਰਨ ਦੀ ਅਗਵਾਈ ਪੰਜ...
Advertisement

ਹਰਦਮ ਮਾਨ

ਕਿਲੋਨਾ: ਬੀ.ਸੀ. ਦੇ ਸ਼ਹਿਰ ਕਿਲੋਨਾ ਵਿਖੇ ਗੁਰਦੁਆਰਾ ਓਕਆਗਨ ਸਿੱਖ ਟੈਂਪਲ ਵੱਲੋਂ ਵਿਸਾਖੀ ਨੂੰ ਸਮਰਪਿਤ 15ਵਾਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿੱਚ ਤਕਰੀਬਨ 15 ਹਜ਼ਾਰ ਲੋਕ ਬੜੇ ਉਤਸ਼ਾਹ ਅਤੇ ਉਮਾਹ ਨਾਲ ਸ਼ਾਮਲ ਹੋਏ।

Advertisement

ਨਗਰ ਕੀਤਰਨ ਦੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ। ਸਿੱਖ ਰਾਈਡਰਜ਼ ਦੇ ਮੋਟਰ ਸਾਈਕਲ ਸਵਾਰ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ। ਸ਼ਰਧਾਲੂਆਂ ਵੱਲੋਂ ਆਪਣੇ ਟਰੈਕਟਰ ਸਜਾ ਕੇ ਨਗਰ ਕੀਰਤਨ ਵਿੱਚ ਲਿਆਂਦੇ ਗਏ। ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ ਲਾਗਲੀਆਂ ਗਲੀਆਂ ਵਿੱਚੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ। ਇਸ ਦੌਰਾਨ ਬੱਚਿਆਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਗੁਰਦੁਆਰਾ ਸਾਹਿਬ ਦੀ ਪਾਰਕਿੰਗ ਵਿੱਚ ਵੀ ਸ਼ਰਧਾਲੂਆਂ, ਕਾਰੋਬਾਰੀਆਂ, ਬੈਂਕਾਂ ਅਤੇ ਹੋਰ ਅਦਾਰਿਆਂ ਵੱਲੋਂ ਆਪੋ ਆਪਣੇ ਸਟਾਲ ਲਾਏ ਗਏ ਸਨ ਜਿਨ੍ਹਾਂ ਉੱਪਰ ਸ਼ਾਮ ਤੱਕ ਖੂਬ ਰੌਣਕ ਲੱਗੀ ਰਹੀ। ਮੌਸਮ ਬਹੁਤ ਸਾਜ਼ਗਾਰ ਹੋਣ ਕਰ ਕੇ ਸ਼ਰਧਾਲੂਆਂ ਵਿੱਚ ਬੇਹੱਦ ਉਤਸ਼ਾਹ ਸੀ।

ਇਸ ਨਗਰ ਕੀਰਤਨ ਉੱਪਰ ਗੁਲਾਟੀ ਪਬਲਿਸ਼ਰਜ਼ ਸਰੀ ਦੇ ਸਤੀਸ਼ ਗੁਲਾਟੀ ਅਤੇ ਤਿੰਨ ਹੋਰ ਸੰਸਥਾਵਾਂ ਵੱਲੋਂ ਪੁਸਤਕ ਪ੍ਰਦਰਸ਼ਨੀਆਂ ਲਾਈਆਂ ਗਈਆਂ। ਇਨ੍ਹਾਂ ਪ੍ਰਦਰਸ਼ਨੀਆਂ ਵਿੱਚ ਪੁਸਤਕ ਪ੍ਰੇਮੀਆਂ ਨੇ ਵਿਸ਼ੇਸ਼ ਦਿਲਚਸਪੀ ਦਿਖਾਈ। ਸਾਹਿਤ ਪ੍ਰੇਮੀਆਂ ਸ਼ਿੰਦਾ ਢਿੱਲੋਂ, ਬਲਜੀਤ ਸਿੰਘ, ਪ੍ਰੋ. ਪਰਮਜੀਤ ਗਿੱਲ, ਭੁਪਿੰਦਰ ਸਿੰਘ ਅਤੇ ਗੁਰਦੁਆਰਾ ਸਾਹਿਬ ਦੇ ਸਕੱਤਰ ਇੰਦਰਜੀਤ ਸਿੰਘ ਸੰਧੂ ਨੇ ਵਿਸ਼ੇਸ਼ ਕਰ ਕੇ ਨੌਜਵਾਨ ਵਰਗ ਵੱਲੋਂ ਪੁਸਤਕਾਂ ਵਿੱਚ ਦਿਖਾਈ ਵਿਸ਼ੇਸ਼ ਰੁਚੀ ਨੂੰ ਬਹੁਤ ਮਹੱਤਵਪੂਰਨ ਦੱਸਿਆ। ਇਸ ਦੇ ਨਾਲ ਹੀ ਇੰਦਰਜੀਤ ਸਿੰਘ ਸੰਧੂ ਨੇ ਨਗਰ ਕੀਰਤਨ ਵਿੱਚ ਸ਼ਾਮਲ ਹੋਈ ਸੰਗਤ ਅਤੇ ਸਮੂਹ ਸਹਿਯੋਗੀਆਂ ਦਾ ਧੰਨਵਾਦ ਕੀਤਾ।

Advertisement
Show comments