DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਓਲੰਪੀਅਨ ਸੰਤੋਖ ਸਿੰਘ ਮੰਡੇਰ ਦਾ ਮੈਗਜ਼ੀਨ ‘ਖੇਡ ਸੰਸਾਰ’ ਲੋਕ ਅਰਪਣ

ਸਰੀ : ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮਿਲਣੀ ਪਿਛਲੇ ਦਿਨੀਂ ਸਥਾਨਕ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਹੋਈ। ਇਹ ਮਿਲਣੀ ਸ਼ਹੀਦ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਓਲੰਪੀਅਨ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ...

  • fb
  • twitter
  • whatsapp
  • whatsapp
Advertisement

ਸਰੀ : ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ) ਦੀ ਮਾਸਿਕ ਮਿਲਣੀ ਪਿਛਲੇ ਦਿਨੀਂ ਸਥਾਨਕ ਸੀਨੀਅਰ ਸਿਟੀਜ਼ਨ ਸੈਂਟਰ ਸਰੀ ਵਿਖੇ ਹੋਈ। ਇਹ ਮਿਲਣੀ ਸ਼ਹੀਦ ਮੇਵਾ ਸਿੰਘ ਲੋਪੋਕੇ ਦੀ ਯਾਦ ਨੂੰ ਸਮਰਪਿਤ ਕੀਤੀ ਗਈ। ਇਸ ਮੌਕੇ ਓਲੰਪੀਅਨ ਖੇਡ ਪੱਤਰਕਾਰ ਸੰਤੋਖ ਸਿੰਘ ਮੰਡੇਰ ਦੇ ਖੇਡਾਂ ਨੂੰ ਸਮਰਪਿਤ ਮੈਗਜ਼ੀਨ ‘ਖੇਡ ਸੰਸਾਰ’ ਨੂੰ ਲੇਖਕਾਂ, ਬੁੱਧੀਜੀਵੀਆਂ ਅਤੇ ਸਰੋਤਿਆਂ ਦੀ ਭਰਪੂਰ ਹਾਜ਼ਰੀ ਵਿੱਚ ਲੋਕ ਅਰਪਣ ਕੀਤਾ।

ਮਾਸਿਕ ਮਿਲਣੀ ਦੀ ਪ੍ਰਧਾਨਗੀ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ, ਸਕੱਤਰ ਪਲਵਿੰਦਰ ਸਿੰਘ ਰੰਧਾਵਾ ਅਤੇ ਓਲੰਪੀਅਨ ਸੰਤੋਖ ਸਿੰਘ ਮੰਡੇਰ ਨੇ ਕੀਤੀ। ਇਸ ਦੌਰਾਨ ਕੁਝ ਸ਼ੋਕ ਮਤਿਆਂ ਰਾਹੀਂ ਸਿੱਖ ਵਿਦਵਾਨ ਜੈਤੇਗ ਸਿੰਘ ਅਨੰਤ, ਸਾਹਿਤਕਾਰ ਸੁੱਚਾ ਸਿੰਘ ਕਲੇਰ ਦੀ ਸੁਪਤਨੀ ਹਰਬੰਸ ਕੌਰ ਕਲੇਰ, ਸਤਨਾਮ ਸਿੰਘ ਮਹਿਰਮ ਅਤੇ ਇਤਿਹਾਸਕਾਰ ਅਵਤਾਰ ਸਿੰਘ ਗਿੱਲ (ਸਾਬਕਾ ਜੱਜ) ਨੂੰ ਸਭਾ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ।

Advertisement

ਉਪਰੰਤ ‘ਖੇਡ ਸੰਸਾਰ’ ਮੈਗਜ਼ੀਨ ਬਾਰੇ ਆਪਣੇ ਪਰਚਿਆਂ ਰਾਹੀਂ ਪ੍ਰਿਤਪਾਲ ਗਿੱਲ, ਪ੍ਰੋ. ਕਸ਼ਮੀਰਾ ਸਿੰਘ ਅਤੇ ਡਾ. ਪ੍ਰਿਥੀਪਾਲ ਸਿੰਘ ਸੋਹੀ ਨੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਮੈਗਜ਼ੀਨ ਦੀ ਖੇਡ ਪੱਤਰਕਾਰੀ ਵਿੱਚ ਮਹੱਤਤਾ, ਦਿਸ਼ਾ ਅਤੇ ਵਿਸ਼ਾਲ ਦਾਇਰੇ ਨੂੰ ਉਜਾਗਰ ਕੀਤਾ। ਪ੍ਰਧਾਨਗੀ ਮੰਡਲ, ਮਹਿਮਾਨਾਂ, ਲੇਖਕਾਂ ਅਤੇ ਸਰੋਤਿਆਂ ਦੀ ਮੌਜੂਦਗੀ ਵਿੱਚ ਮੈਗਜ਼ੀਨ ਲੋਕ ਅਰਪਣ ਕਰਨ ਦੀ ਰਸਮ ਅਦਾ ਕੀਤੀ ਗਈ। ਸੰਤੋਖ ਸਿੰਘ ਮੰਡੇਰ ਨੇ ‘ਖੇਡ ਸੰਸਾਰ’ ਦਾ ਉਦੇਸ਼ ਦੱਸਦਿਆਂ ਕਿਹਾ ਕਿ ਇਸ ਦਾ ਮਕਸਦ ਖੇਡਾਂ ਦੀ ਸਹੀ, ਨਿਰਪੱਖ ਅਤੇ ਪ੍ਰੇਰਕ ਪੱਤਰਕਾਰੀ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਖੇਡਾਂ ਨਾਲ ਜੁੜ ਕੇ ਅੱਗੇ ਵਧੇ।

Advertisement

ਸਮਾਗਮ ਦੇ ਦੂਜੇ ਦੌਰ ਵਿੱਚ ਕਵੀ ਦਰਬਾਰ ਸਜਾਇਆ ਗਿਆ, ਜਿਸ ਦੌਰਾਨ ਹਾਜ਼ਰ ਕਵੀਆਂ ਨੇ ਆਪਣੀਆਂ ਰਚਨਾਵਾਂ ਰਾਹੀਂ ਮਿਲਣੀ ਨੂੰ ਸਾਹਿਤਕ ਰੰਗ ਦਿੱਤਾ। ਸਭਾ ਵੱਲੋਂ ਓਲੰਪੀਅਨ ਸੰਤੋਖ ਸਿੰਘ ਮੰਡੇਰ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ। ਸਨਮਾਨ ਪ੍ਰਦਾਨ ਕਰਨ ਵਾਲਿਆਂ ਵਿੱਚ ਸਭਾ ਦੇ ਬੋਰਡ ਮੈਂਬਰ, ਪ੍ਰਧਾਨਗੀ ਮੰਡਲ, ਪਰਚੇ ਪੜ੍ਹਨ ਵਾਲੇ ਵਿਦਵਾਨ, ਇੰਦਰਜੀਤ ਧਾਮੀ ਅਤੇ ਪ੍ਰੋ. ਹਰਿੰਦਰ ਕੌਰ ਸੋਹੀ ਸ਼ਾਮਿਲ ਸਨ।

ਸਮੁੱਚੇ ਪ੍ਰੋਗਰਾਮ ਦਾ ਸੰਚਾਲਨ ਪਲਵਿੰਦਰ ਸਿੰਘ ਰੰਧਾਵਾ ਨੇ ਬੜੇ ਸੁਚੱਜੇ ਢੰਗ ਨਾਲ ਕੀਤਾ। ਅੰਤ ਵਿੱਚ ਸਭਾ ਦੇ ਪ੍ਰਧਾਨ ਪ੍ਰਿਤਪਾਲ ਗਿੱਲ ਨੇ ਸਾਰੇ ਹਾਜ਼ਰੀਨ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਸਭਨਾਂ ਦਾ ਦਿਲੋਂ ਧੰਨਵਾਦ ਕੀਤਾ।

Advertisement
×