DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਕਵੀ ਦਰਬਾਰ ਵਿੱਚ ਕਵੀਆਂ ਨੇ ਰੰਗ ਬੰਨ੍ਹਿਆ

ਸਰੀ: ਇੰਡੋ ਕੈਨੇਡੀਅਨ ਸੀਨੀਅਰ ਸੈਂਟਰ, ਸਰੀ-ਡੈਲਟਾ ਵੱਲੋਂ ਮਹੀਨਾਵਾਰ ਕਵੀ ਦਰਬਾਰ ਕਰਵਾਇਆ ਗਿਆ। ਕਵੀ ਦਰਬਾਰ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਕੀਤੀ। ਕਵੀ ਦਰਬਾਰ ਵਿੱਚ ਸਥਾਨਕ ਕਵੀਆਂ ਨੇ ਸਮਾਜਿਕ ਸਰੋਕਾਰਾਂ, ਪਰਵਾਸੀ ਜੀਵਨ, ਮਨੁੱਖੀ ਕਦਰਾਂ-ਕੀਮਤਾਂ ਅਤੇ ਸਮਕਾਲੀ ਹਾਲਤਾਂ ਨੂੰ...

  • fb
  • twitter
  • whatsapp
  • whatsapp
Advertisement

ਸਰੀ: ਇੰਡੋ ਕੈਨੇਡੀਅਨ ਸੀਨੀਅਰ ਸੈਂਟਰ, ਸਰੀ-ਡੈਲਟਾ ਵੱਲੋਂ ਮਹੀਨਾਵਾਰ ਕਵੀ ਦਰਬਾਰ ਕਰਵਾਇਆ ਗਿਆ। ਕਵੀ ਦਰਬਾਰ ਦੀ ਪ੍ਰਧਾਨਗੀ ਸੈਂਟਰ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਕੀਤੀ।

ਕਵੀ ਦਰਬਾਰ ਵਿੱਚ ਸਥਾਨਕ ਕਵੀਆਂ ਨੇ ਸਮਾਜਿਕ ਸਰੋਕਾਰਾਂ, ਪਰਵਾਸੀ ਜੀਵਨ, ਮਨੁੱਖੀ ਕਦਰਾਂ-ਕੀਮਤਾਂ ਅਤੇ ਸਮਕਾਲੀ ਹਾਲਤਾਂ ਨੂੰ ਕੇਂਦਰ ਵਿੱਚ ਰੱਖਦਿਆਂ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ। ਕਵੀਆਂ ਦੀਆਂ ਰਚਨਾਵਾਂ ਨੂੰ ਸਰੋਤਿਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ। ਕਵੀ ਦਰਬਾਰ ਵਿੱਚ ਸੁਰਜੀਤ ਸਿੰਘ ਗਿੱਲ, ਦਰਸ਼ਨ ਸਿੰਘ ਅਟਵਾਲ, ਦਵਿੰਦਰ ਕੌਰ ਜੌਹਲ, ਅਮਰਜੀਤ ਕੌਰ, ਮਨਜੀਤ ਸਿੰਘ ਮੱਲ੍ਹਾ, ਗੁਰਦਰਸ਼ਨ ਸਿੰਘ ਤਤਲਾ, ਗੁਰਚਰਨ ਸਿੰਘ ਬਰਾੜ, ਗੁਰਮੀਤ ਸਿੰਘ ਕਾਲਕਟ, ਬਲਬੀਰ ਸਿੰਘ ਸੰਘਾ, ਹਰਚੰਦ ਸਿੰਘ ਗਿੱਲ, ਸਵਰਨਜੀਤ ਸਿੰਘ ਸੰਧੂ, ਪਵਨ ਭਾਮੀਆ, ਇੰਦਰਜੀਤ ਕੌਰ ਸੰਧੂ, ਮਲੂਕ ਚੰਦ ਕਲੇਰ, ਸੁਖਪ੍ਰੀਤ, ਠਾਣਾ ਸਿੰਘ ਖੋਸਾ, ਅਮਰਜੀਤ ਕੌਰ ਚਾਹਲ, ਸਰਬਜੀਤ ਔਖਲਾ, ਹਰਚਰਨ ਸਿੰਘ ਸੰਧੂ, ਜਗਜੀਤ ਸਿੰਘ ਸੇਖੋਂ ਅਤੇ ਬੇਅੰਤ ਸਿੰਘ ਢਿੱਲੋਂ ਸਮੇਤ ਹੋਰ ਕਈ ਕਵੀਆਂ ਨੇ ਸ਼ਿਰਕਤ ਕੀਤੀ। ਕਵੀ ਦਰਬਾਰ ਦਾ ਸੰਚਾਲਨ ਹਰਚੰਦ ਸਿੰਘ ਗਿੱਲ ਨੇ ਸੁਚੱਜੇ ਢੰਗ ਨਾਲ ਕੀਤਾ।

Advertisement

ਇਸ ਮੌਕੇ ਸਾਬਕਾ ਲੇਬਰ ਮੰਤਰੀ ਹੈਰੀ ਬੈਂਸ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਰਵਾਸ ਵਿੱਚ ਪੰਜਾਬੀ ਭਾਸ਼ਾ ਅਤੇ ਸਾਹਿਤ ਨੂੰ ਜਿਊਂਦਾ ਰੱਖਣ ਲਈ ਅਜਿਹੇ ਸਾਹਿਤਕ ਮੰਚਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਇੰਡੋ ਕੈਨੇਡੀਅਨ ਸੀਨੀਅਰ ਸੈਂਟਰ ਵੱਲੋਂ ਕੀਤੇ ਜਾ ਰਹੇ ਸਾਹਿਤਕ ਅਤੇ ਸੱਭਿਆਚਾਰਕ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Advertisement

ਅੰਤ ਵਿੱਚ ਸੈਂਟਰ ਦੇ ਪ੍ਰਧਾਨ ਅਵਤਾਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ, ਕਵੀਆਂ ਅਤੇ ਹਾਜ਼ਰ ਸਰੋਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਹੀਨਾਵਾਰ ਕਵੀ ਦਰਬਾਰ ਪੰਜਾਬੀ ਭਾਸ਼ਾ ਅਤੇ ਸਾਹਿਤ ਦੀ ਨਿਰੰਤਰ ਸੇਵਾ ਲਈ ਸੈਂਟਰ ਦੀ ਇੱਕ ਮਹੱਤਵਪੂਰਨ ਪਰੰਪਰਾ ਬਣ ਚੁੱਕਾ ਹੈ, ਜਿਸ ਰਾਹੀਂ ਰਚਨਾਕਾਰਾਂ ਨੂੰ ਆਪਣੇ ਵਿਚਾਰ ਸਾਂਝੇ ਕਰਨ ਲਈ ਇੱਕ ਸਾਰਥਕ ਮੰਚ ਪ੍ਰਾਪਤ ਹੋ ਰਿਹਾ ਹੈ।

ਸੰਪਰਕ: +1 604 308 6663

Advertisement
×