ਲੈਸਟਰ ਵਿਖੇ ਹੋਵੇਗੀ ਪੰਜਾਬੀ ਕਾਨਫਰੰਸ
ਦਲਜਿੰਦਰ ਰਹਿਲ ਲੰਡਨ: ਸਿੱਖ ਐਜੂਕੇਸ਼ਨ ਕੌਂਸਲ ਵੱਲੋਂ ਇੰਗਲੈਂਡ ਦੇ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸ਼ਹਿਰ ਲੈਸਟਰ ਵਿਖੇ ਪੰਜਾਬੀ ਕਾਨਫਰੰਸ ਯੂਕੇ ਸਬੰਧੀ ਡਾ. ਪਰਗਟ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਦਾ ਸੰਚਾਲਨ ਕੰਵਰ ਸਿੰਘ ਬਰਾੜ ਨੇ ਕੀਤਾ ਅਤੇ 5-6...
Advertisement
ਦਲਜਿੰਦਰ ਰਹਿਲ
ਲੰਡਨ: ਸਿੱਖ ਐਜੂਕੇਸ਼ਨ ਕੌਂਸਲ ਵੱਲੋਂ ਇੰਗਲੈਂਡ ਦੇ ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸ਼ਹਿਰ ਲੈਸਟਰ ਵਿਖੇ ਪੰਜਾਬੀ ਕਾਨਫਰੰਸ ਯੂਕੇ ਸਬੰਧੀ ਡਾ. ਪਰਗਟ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਦਾ ਸੰਚਾਲਨ ਕੰਵਰ ਸਿੰਘ ਬਰਾੜ ਨੇ ਕੀਤਾ ਅਤੇ 5-6 ਜੁਲਾਈ 2025 ਨੂੰ ਕਰਵਾਈ ਜਾਣ ਵਾਲੀ ਕਾਨਫਰੰਸ ਬਾਰੇ ਵਿਸਥਾਰ ਪੂਰਵਕ ਦੱਸਿਆ। ਹਰਵਿੰਦਰ ਸਿੰਘ ਤੇ ਤਜਿੰਦਰ ਕੌਰ ਨੇ ਪੰਜਾਬੀ ਅਧਿਆਪਕਾਂ ਦੇ ਸਿਖਲਾਈ ਕੋਰਸ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਸੁਜਿੰਦਰ ਸਿੰਘ ਸੰਘਾ ਨੇ ਸਮੁੱਚੀ ਕਾਨਫਰੰਸ ਦੇ ਵਿਧੀ ਵਿਧਾਨ ’ਤੇ ਚਰਚਾ ਕੀਤੀ। ਡਾ. ਬਲਦੇਵ ਸਿੰਘ ਕੰਦੋਲਾ, ਸ਼ਿੰਦਰਪਾਲ ਸਿੰਘ ਮਾਹਲ ਅਤੇ ਹਰਮੀਤ ਸਿੰਘ ਜ਼ੂਮ ਰਾਹੀਂ ਮੀਟਿੰਗ ਦਾ ਹਿੱਸਾ ਬਣੇ। ਕਾਨਫਰੰਸ ਦੇ ਸਮੁੱਚੇ ਪ੍ਰਬੰਧ ਵਿੱਚ ਖਾਣ ਪੀਣ, ਰਿਹਾਇਸ਼ ਤੇ ਸਥਾਨ ਬਾਰੇ ਮੁਖਤਿਆਰ ਸਿੰਘ, ਅਮਰਜੀਤ ਸਿੰਘ ਤੇ ਤਜਿੰਦਰ ਕੌਰ ਨੇ ਪ੍ਰਬੰਧਾਂ ਦੀ ਜਾਣਕਾਰੀ ਦਿੱਤੀ। ਬਲਵਿੰਦਰ ਸਿੰਘ ਚਾਹਲ ਵੱਲੋਂ ਮੀਡੀਆ, ਬੁਲਾਰੇ ਤੇ ਹੋਰ ਪ੍ਰਬੰਧਾਂ ਨੂੰ ਸਾਂਝਾ ਕੀਤਾ ਗਿਆ।
Advertisement
Advertisement