ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੁਸਤਕ ਮੇਲੇ ਨੂੰ ਪਾਠਕਾਂ ਦਾ ਭਰਵਾਂ ਹੁੰਗਾਰਾ

ਕੈਲਗਰੀ: ਸ਼ਹੀਦ ਭਗਤ ਸਿੰਘ ਬੁੱਕ ਸੈਂਟਰ ਕੈਲਗਰੀ ਵੱਲੋਂ ਤੀਜਾ ਪੁਸਤਕ ਮੇਲਾ ਗਰੀਨ ਪਲਾਜ਼ਾ ਵਿੱਚ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਨਾਟਕਕਾਰ ਡਾ. ਸਾਹਿਬ ਸਿੰਘ ਨੇ ਪੁਸਤਕ ਮੇਲੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਮਨੁੱੱਖ ਆਪਣੇ ਬਾਹਰੀ ਸੁਹੱਪਣ ਵਿੱਚ ਵਾਧਾ...
Advertisement

ਕੈਲਗਰੀ: ਸ਼ਹੀਦ ਭਗਤ ਸਿੰਘ ਬੁੱਕ ਸੈਂਟਰ ਕੈਲਗਰੀ ਵੱਲੋਂ ਤੀਜਾ ਪੁਸਤਕ ਮੇਲਾ ਗਰੀਨ ਪਲਾਜ਼ਾ ਵਿੱਚ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਨਾਟਕਕਾਰ ਡਾ. ਸਾਹਿਬ ਸਿੰਘ ਨੇ ਪੁਸਤਕ ਮੇਲੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਮਨੁੱੱਖ ਆਪਣੇ ਬਾਹਰੀ ਸੁਹੱਪਣ ਵਿੱਚ ਵਾਧਾ ਕਰਨ ਲਈ ਹਾਰ ਸ਼ਿੰਗਾਰ ਕਰਦਾ ਹੈ ਤੇ ਆਪਣੇ ਸਰੀਰ ਦੀ ਦੇਖਭਾਲ ਕਰਦਾ ਹੈ, ਉਸੇ ਤਰ੍ਹਾਂ ਅੰਦਰੂਨੀ ਸੁਹੱਪਣ ਲਈ ਮਨੁੱਖ ਨੂੰ ਕਿਤਾਬਾਂ ਨਾਲ ਜੁੜਨਾ ਬਹੁਤ ਜ਼ਰੂਰੀ ਹੈ। ਇਹ ਮਨੁੱਖ ਨੂੰ ਸੰਵੇਦਨਸ਼ੀਲ ਬਣਾਉਣ ਤੋਂ ਇਲਾਵਾ ਬਗਾਵਤ ਕਰਨ ਦਾ ਰਾਹ ਵੀ ਦੱਸਦੀਆਂ ਹਨ।

ਮਾਸਟਰ ਭਜਨ ਦੀ ਅਗਵਾਈ ਹੇਠ ਇਸ ਸਾਲ ਦਾ ਇਹ ਤੀਜਾ ਪੁਸਤਕ ਮੇਲਾ ਸੀ। ਉਸ ਨੇ ਇਸ ਗੱਲ ’ਤੇ ਖੁਸ਼ੀ ਪ੍ਰਗਟ ਕੀਤੀ ਕਿ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਰਾਹੀਂ ਪਾਠਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਇਸ ਮੌਕੇ ਪ੍ਰੋਗਰੈਸਿਵ ਕਲਾ ਮੰਚ ਤੋਂ ਕਮਲਪ੍ਰੀਤ ਪੰਧੇਰ ਨੇ 27 ਸਤੰਬਰ ਨੂੰ ਹੋਣ ਵਾਲੇ ਨਾਟਕ ਸਮਾਗਮ ਦੀ ਜਾਣਕਾਰੀ ਸਾਂਝੀ ਕੀਤੀ।

Advertisement

Advertisement
Show comments