DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸੋਹਣ ਸਿੰਘ ਪੂੰਨੀ ਦੀ ਪੁਸਤਕ ‘ਅਮਰੀਕਾ ਦੇ ਗ਼ਦਰੀ ਯੋਧੇ’ ਲੋਕ ਅਰਪਣ

ਸਰੀ: ਗ਼ਦਰ ਲਹਿਰ ਦੇ ਅਣਗਿਣਤ ਸੂਰਮਿਆਂ ਦੀ ਕੁਰਬਾਨੀ, ਸੰਘਰਸ਼ ਅਤੇ ਵਿਚਾਰਧਾਰਕ ਵਿਰਾਸਤ ਨੂੰ ਇਤਿਹਾਸ ਦੇ ਪੰਨਿਆਂ ਤੋਂ ਕੱਢ ਕੇ ਅਜੋਕੀ ਪੀੜ੍ਹੀ ਤੱਕ ਪਹੁੰਚਾਉਣ ਦੇ ਯਤਨਾਂ ਤਹਿਤ ਗ਼ਦਰ ਮੈਮੋਰੀਅਲ ਸੁਸਾਇਟੀ ਆਫ ਬੀ.ਸੀ. ਕੈਨੇਡਾ ਵੱਲੋਂ ਉੱਘੇ ਇਤਿਹਾਸਕਾਰ ਤੇ ਲੇਖਕ ਸੋਹਣ ਸਿੰਘ ਪੂੰਨੀ...

  • fb
  • twitter
  • whatsapp
  • whatsapp
Advertisement

ਸਰੀ: ਗ਼ਦਰ ਲਹਿਰ ਦੇ ਅਣਗਿਣਤ ਸੂਰਮਿਆਂ ਦੀ ਕੁਰਬਾਨੀ, ਸੰਘਰਸ਼ ਅਤੇ ਵਿਚਾਰਧਾਰਕ ਵਿਰਾਸਤ ਨੂੰ ਇਤਿਹਾਸ ਦੇ ਪੰਨਿਆਂ ਤੋਂ ਕੱਢ ਕੇ ਅਜੋਕੀ ਪੀੜ੍ਹੀ ਤੱਕ ਪਹੁੰਚਾਉਣ ਦੇ ਯਤਨਾਂ ਤਹਿਤ ਗ਼ਦਰ ਮੈਮੋਰੀਅਲ ਸੁਸਾਇਟੀ ਆਫ ਬੀ.ਸੀ. ਕੈਨੇਡਾ ਵੱਲੋਂ ਉੱਘੇ ਇਤਿਹਾਸਕਾਰ ਤੇ ਲੇਖਕ ਸੋਹਣ ਸਿੰਘ ਪੂੰਨੀ ਦੀ ਖੋਜ-ਭਰਪੂਰ ਪੁਸਤਕ ‘ਅਮਰੀਕਾ ਦੇ ਗ਼ਦਰੀ ਯੋਧੇ’ ਖਾਲਸਾ ਲਾਇਬ੍ਰੇਰੀ, ਸਰੀ ਵਿਖੇ ਹੋਏ ਸਮਾਗਮ ਦੌਰਾਨ ਲੋਕ ਅਰਪਣ ਕੀਤੀ ਗਈ।

ਇਸ ਸਮਾਗਮ ਵਿੱਚ ਗ਼ਦਰੀ ਯੋਧਿਆਂ ਦੇ ਪਰਿਵਾਰਾਂ ਨਾਲ ਸਬੰਧਤ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਇਨ੍ਹਾਂ ਵਿੱਚ ਕੈਨੇਡਾ ਵਿੱਚ ਵੋਟ ਦੇ ਹੱਕ ਲਈ ਸੰਘਰਸ਼ ਕਰਨ ਵਾਲੇ ਭਾਈ ਨਗਿੰਦਰ ਸਿੰਘ ਗਿੱਲ ਚੂਹੜਚੱਕ ਦੇ ਪੁੱਤਰ ਸੁਖਵਿੰਦਰ ਸਿੰਘ ਗਿੱਲ ਅਤੇ ਕੈਨੇਡਾ ਦੇ ਇਤਿਹਾਸ ਦੀ ਮਹੱਤਵਪੂਰਨ ਡਾਇਰੀ ਲਿਖਣ ਵਾਲੇ ਗ਼ਦਰੀ ਭਾਈ ਅਰਜਨ ਸਿੰਘ ਚੰਦ ਨਵਾਂ ਦੇ ਪੁੱਤਰ ਅਮਰਜੀਤ ਸਿੰਘ ਬਰਾੜ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ।

Advertisement

ਪੁਸਤਕ ’ਤੇ ਹੋਈ ਵਿਚਾਰ-ਗੋਸ਼ਟੀ ਦੌਰਾਨ ਪੰਜਾਬੀ ਪ੍ਰੈੱਸ ਕਲੱਬ ਬੀ.ਸੀ. ਦੇ ਪ੍ਰਧਾਨ ਡਾ. ਗੁਰਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਗ਼ਦਰੀ ਯੋਧਿਆਂ ਦੀਆਂ ਜੀਵਨੀਆਂ ਅਤੇ ਉਨ੍ਹਾਂ ਦੇ ਬਿਆਨਾਂ ਦਾ ਨਿਚੋੜ ਇਹ ਸਾਹਮਣੇ ਆਉਂਦਾ ਹੈ ਕਿ 15 ਅਗਸਤ 1947 ਨੂੰ ਹੋਇਆ ਬਦਲਾਅ ਗ਼ਦਰੀਆਂ ਵੱਲੋਂ ਸੁਪਨੇ ਵਿੱਚ ਵੇਖੀ ਆਜ਼ਾਦੀ ਨਹੀਂ ਸੀ, ਸਗੋਂ ਸੱਤਾ ਦਾ ਤਬਾਦਲਾ ਸੀ। ਉਨ੍ਹਾਂ ਕਿਹਾ ਕਿ ਗ਼ਦਰੀ ਯੋਧਿਆਂ ਦੀ ਅਸਲ ਸੋਚ, ਉਨ੍ਹਾਂ ਦੇ ਸੰਘਰਸ਼ ਅਤੇ ਲੋਕ-ਮੁਕਤੀ ਦੇ ਸੁਪਨੇ ਨੂੰ ਸਮਝਣਾ ਅੱਜ ਵੀ ਬੇਹੱਦ ਜ਼ਰੂਰੀ ਹੈ।

Advertisement

ਸਮਾਗਮ ਦਾ ਸੰਚਾਲਨ ਕਰਦਿਆਂ ਡਾ. ਸੁਰਿੰਦਰਜੀਤ ਸਿੰਘ ਭੇਲਾ ਨੇ ਗ਼ਦਰ ਮੈਮੋਰੀਅਲ ਸੁਸਾਇਟੀ ਦੀ ਸਥਾਪਨਾ, ਇਸ ਦੇ ਇਤਿਹਾਸ ਅਤੇ ਮਨੋਰਥ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਇੰਜਨੀਅਰ ਜਗਰੂਪ ਸਿੰਘ ਖੇੜਾ ਨੇ ਸਮੂਹ ਜਥੇਬੰਦੀਆਂ ਅਤੇ ਹਾਜ਼ਰੀਨ ਦਾ ਸਵਾਗਤ ਕੀਤਾ। ਭੁਪਿੰਦਰ ਸਿੰਘ ਮੱਲੀ ਨੇ ਗ਼ਦਰੀ ਬਾਬਾ ਜਵਾਲਾ ਸਿੰਘ ਦੇ ਹਵਾਲੇ ਨਾਲ ਕਿਹਾ ਕਿ ਕਾਮਰੇਡੀ ਫ਼ਲਸਫ਼ਾ ਸਿੱਖੀ ਦੇ ਵਿਸ਼ਾਲ ਦਾਇਰੇ ਵਿੱਚ ਸਮਾ ਸਕਦਾ ਹੈ, ਪਰ ਸਿੱਖੀ ਦਾ ਦਾਇਰਾ ਇਸ ਤੋਂ ਕਿਤੇ ਵੱਡਾ ਅਤੇ ਵਿਸ਼ਾਲ ਹੈ।

ਗੁਰੂ ਨਾਨਕ ਜਹਾਜ਼ ਦੇ ਇਤਿਹਾਸ ਦੇ ਖੋਜੀ ਅਤੇ ਗ਼ਦਰੀ ਭਾਈ ਅਰਜਨ ਸਿੰਘ ਚੰਦ ਨਵਾਂ ਦੀ ਡਾਇਰੀ ਦੇ ਸੰਪਾਦਕ ਡਾ. ਪੂਰਨ ਸਿੰਘ ਗਿੱਲ ਨੇ ਇਤਿਹਾਸਕ ਸਰੋਤਾਂ ਦੀ ਮਹੱਤਤਾ ਬਾਰੇ ਵਿਚਾਰ ਰੱਖੇ। ਇਸ ਮੌਕੇ ਗ਼ਦਰ ਸਾਹਿਤ ਪ੍ਰੇਮੀ ਧਰਮਪਾਲ ਸ਼ਰਮਾ, ਹਰਚਰਨ ਸਿੰਘ ਸੰਧੂ, ਜਤਿੰਦਰ ਸਿੰਘ ਜੇ. ਮਿਨਹਾਸ, ਅਵਤਾਰ ਸਿੰਘ ਢਿੱਲੋਂ, ਇੰਡੋ-ਕੈਨੇਡੀਅਨ ਸੀਨੀਅਰ ਸੈਂਟਰ ਸੁਸਾਇਟੀ ਦੇ ਪ੍ਰਧਾਨ ਡਾ. ਪ੍ਰਗਟ ਸਿੰਘ ਭੁਰਜੀ ਅਤੇ ਕੁਵਿੰਟਲਨ ਯੂਨੀਵਰਸਿਟੀ ਦੇ ਨੌਜਵਾਨ ਆਗੂ ਗੁਰਨੂਰ ਸਿੰਘ ਸਮੇਤ ਕਈ ਬੁਲਾਰਿਆਂ ਨੇ ਗ਼ਦਰ ਲਹਿਰ ਦੀ ਇਤਿਹਾਸਕ ਵਿਰਾਸਤ ਅਤੇ ਮੌਜੂਦਾ ਸਮੇਂ ਵਿੱਚ ਇਸ ਦੀ ਪ੍ਰਸੰਗਿਕਤਾ ਬਾਰੇ ਵਿਚਾਰ ਸਾਂਝੇ ਕੀਤੇ।

ਪੁਸਤਕ ਲੋਕ ਅਰਪਣ ਸਮੇਂ ਲੇਖਕ ਸੋਹਣ ਸਿੰਘ ਪੂੰਨੀ ਅਤੇ ਉਨ੍ਹਾਂ ਦੀ ਪਤਨੀ ਬੀਬੀ ਵਿਨੀ ਪੂੰਨੀ, ਵਿਸ਼ਵ ਸਿੱਖ ਸੰਸਥਾ ਦੇ ਸਾਬਕਾ ਪ੍ਰਧਾਨ ਗਿਆਨ ਸਿੰਘ ਸੰਧੂ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ ਦੇ ਪ੍ਰਧਾਨ ਗੁਰਮੀਤ ਸਿੰਘ ਧਾਲੀਵਾਲ, ਵਿਗਿਆਨੀ ਡਾ. ਕੁਲਵੰਤ ਸਿੰਘ ਥਿੰਦ, ਵੈਨਕੂਵਰ ਵਿਚਾਰ ਮੰਚ ਦੇ ਮੋਹਨ ਗਿੱਲ, ਰਜਿੰਦਰ ਸਿੰਘ ਪੰਧੇਰ, ਸਿੱਖ ਵਿਚਾਰ ਮੰਚ ਦੇ ਕੇਸਰ ਸਿੰਘ ਕੂਨਰ, ਬਲਵੀਰ ਸਿੰਘ ਸੰਘਾ, ਗ਼ਜ਼ਲ ਮੰਚ ਦੇ ਰਾਜਵੰਤ ਰਾਜ ਬਾਗੜੀ, ਸ੍ਰੀ ਰਾਮ ਆਸਰਾ, ਗੁਰਮੁਖ ਸਿੰਘ ਦਿਓਲ ਅਤੇ ਪੰਜਾਬੀ ਰੰਗਮੰਚ ਦੇ ਗੁਰਦੀਪ ਸਿੰਘ ਭੁੱਲਰ ਆਦਿ ਹਾਜ਼ਰ ਸਨ।

ਸੰਪਰਕ: +1 604 308 6663

Advertisement
×