DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸੁਰਜੀਤ ਕੌਰ ਧਾਲੀਵਾਲ ਦੀ ਪੁਸਤਕ ‘ਬੋਲੀਆਂ’ ਰਿਲੀਜ਼

ਐਡਮਿੰਟਨ: ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਸਭ ਰੰਗ ਸਾਹਿਤ ਸਭਾ ਵੱਲੋਂ ਸਾਂਝੇ ਤੌਰ ’ਤੇ ਮੀਡੋਜ਼ ਲਾਇਬ੍ਰੇਰੀ, ਐਡਮਿੰਟਨ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਰਜੀਤ ਕੌਰ ਧਾਲੀਵਾਲ ਦੀ ਪੁਸਤਕ ‘ਬੋਲੀਆ’ ਰਿਲੀਜ਼ ਕੀਤੀ ਗਈ। ਇਸ ਤੋਂ ਉਪਰੰਤ ਕਵੀ ਦਰਬਾਰ ਵੀ ਸਜਾਇਆ...

  • fb
  • twitter
  • whatsapp
  • whatsapp
Advertisement

ਐਡਮਿੰਟਨ: ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਸਭ ਰੰਗ ਸਾਹਿਤ ਸਭਾ ਵੱਲੋਂ ਸਾਂਝੇ ਤੌਰ ’ਤੇ ਮੀਡੋਜ਼ ਲਾਇਬ੍ਰੇਰੀ, ਐਡਮਿੰਟਨ ਵਿਖੇ ਸਾਹਿਤਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੁਰਜੀਤ ਕੌਰ ਧਾਲੀਵਾਲ ਦੀ ਪੁਸਤਕ ‘ਬੋਲੀਆ’ ਰਿਲੀਜ਼ ਕੀਤੀ ਗਈ। ਇਸ ਤੋਂ ਉਪਰੰਤ ਕਵੀ ਦਰਬਾਰ ਵੀ ਸਜਾਇਆ ਗਿਆ।

ਸਮਾਗਮ ਦੇ ਪ੍ਰਧਾਨਗੀ ਮੰਡਲ ਵਿੱਚ ਦਲਬੀਰ ਸਿੰਘ ਰਿਆੜ, ਸੁਰਜੀਤ ਕੌਰ ਧਾਲੀਵਾਲ ਅਤੇ ਸਤਨਾਮ ਸਿੰਘ ਗਾਹਲੇ ਨੇ ਸ਼ਿਰਕਤ ਕੀਤੀ। ਪੁਸਤਕ ਬਾਰੇ ਵਿਚਾਰ ਸਾਹਿਤਕਾਰ ਬਲਵਿੰਦਰ ਸਿੰਘ ਬਾਲਮ ਨੇ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ‘ਬੋਲੀਆਂ’ ਪੰਜਾਬੀ ਲੋਕ-ਵਿਰਸੇ, ਸੱਭਿਆਚਾਰ ਅਤੇ ਲੋਕ-ਜੀਵਨ ਦੀਆਂ ਭਾਵਨਾਵਾਂ ਨੂੰ ਬੜੀ ਖੂਬਸੂਰਤੀ ਨਾਲ ਆਪਣੇ ਅੰਦਰ ਸਮੇਟਦੀ ਹੈ ਅਤੇ ਪੰਜਾਬੀ ਸਾਹਿਤ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀ ਰਚਨਾ ਹੈ।

Advertisement

ਇਸ ਉਪਰੰਤ ਹੋਏ ਕਵੀ ਦਰਬਾਰ ਵਿੱਚ ਪ੍ਰੋਫੈਸਰ ਵਿਨੈ, ਤੇਜਿੰਦਰ ਪਾਲ ਸਿੰਘ, ਮਾਸਟਰ ਅਜੀਤ ਸਿੰਘ, ਕਾਰਜ ਸਿੰਘ ਔਲਖ, ਪਲਵਿੰਦਰ ਕੌਰ, ਕਸ਼ਮੀਰਾ ਸਿੰਘ, ਸੁਖਦੇਵ ਸਿੰਘ, ਦਿਆ ਰਾਮ, ਭਜਨ ਲਾਲ, ਕਰਤਾਰ ਸਿੰਘ, ਨਰਿੰਦਰ ਸਿੰਘ, ਅੰਮ੍ਰਿਤਪਾਲ ਸਿੰਘ ਅੰਮ੍ਰਿਤ, ਸਤਨਾਮ ਸਿੰਘ ਗਾਹਲੇ, ਗੁਰਮੁਖ ਸਿੰਘ, ਪ੍ਰਦੂਮਣ ਸਿੰਘ, ਮਨਜੀਤ ਸਿੰਘ ਅਤੇ ਅਵਦੇਸ਼ ਨੇ ਆਪਣੀਆਂ ਰਚਨਾਵਾਂ ਰਾਹੀਂ ਸਰੋਤਿਆਂ ਨੂੰ ਮੰਤਰਮੁਗਧ ਕਰ ਦਿੱਤਾ। ਕਵੀਆਂ ਨੇ ਸਮਾਜਿਕ ਸਰੋਕਾਰਾਂ, ਪੰਜਾਬੀ ਮਾਂ-ਬੋਲੀ, ਪ੍ਰੇਮ, ਮਨੁੱਖਤਾ ਅਤੇ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਸਬੰਧਿਤ ਰਚਨਾਵਾਂ ਪੇਸ਼ ਕਰਕੇ ਭਰਪੂਰ ਵਾਹ-ਵਾਹ ਖੱਟੀ।

Advertisement

ਮੰਚ ਸੰਚਾਲਨ ਅੰਮ੍ਰਿਤਪਾਲ ਸਿੰਘ ਨੇ ਸੁਚੱਜੇ ਢੰਗ ਨਾਲ ਨਿਭਾਇਆ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਿਸ਼ਵ ਪੰਜਾਬੀ ਸਭਾ ਕੈਨੇਡਾ (ਐਡਮਿੰਟਨ ਇਕਾਈ) ਦੇ ਪ੍ਰਧਾਨ ਦਲਬੀਰ ਸਿੰਘ ‘ਰਿਆੜ’ ਨੇ ਕਿਹਾ ਕਿ ਪਰਵਾਸ ਦੀ ਧਰਤੀ ’ਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਅਜਿਹੇ ਸਮਾਗਮ ਬਹੁਤ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਪੰਜਾਬੀ ਸਭਾ ਕੈਨੇਡਾ ਅਤੇ ਸਭ ਰੰਗ ਸਾਹਿਤ ਸਭਾ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੇ ਸਾਹਿਤਕ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਉਂਦੀਆਂ ਰਹਿਣਗੀਆਂ ਤਾਂ ਜੋ ਨਵੀਂ ਪੀੜ੍ਹੀ ਨੂੰ ਆਪਣੀ ਮਾਂ-ਬੋਲੀ ਅਤੇ ਵਿਰਸੇ ਨਾਲ ਜੋੜਿਆ ਜਾ ਸਕੇ। ਸਮਾਗਮ ਦੇ ਅੰਤ ਵਿੱਚ ਸੁਰਜੀਤ ਕੌਰ ਧਾਲੀਵਾਲ ਨੇ ਸਮੂਹ ਪ੍ਰਬੰਧਕਾਂ, ਸਾਹਿਤਕਾਰਾਂ, ਕਵੀਆਂ ਅਤੇ ਸਰੋਤਿਆਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਪੰਜਾਬੀ ਸਾਹਿਤ ਦੀ ਸੇਵਾ ਲਈ ਇਹ ਸਾਂਝਾ ਉਪਰਾਲਾ ਭਵਿੱਖ ਵਿੱਚ ਵੀ ਨਿਰੰਤਰ ਜਾਰੀ ਰਹੇਗਾ।

ਖ਼ਬਰ ਸਰੋਤ: ਵਿਸ਼ਵ ਪੰਜਾਬੀ ਸਭਾ ਕੈਨੇਡਾ

Advertisement
×