ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬਰਤਾਨੀਆ ਸਰਕਾਰ ਗ਼ੈਰਕਾਨੂੰਨੀ ਸ਼ਰਨਾਰਥੀਆਂ ਨੂੰ ਜੀਪੀਐੱਸ ਟਰੈਕਰ ਲਾਉਣ ਦੀ ਤਿਆਰੀ ’ਚ

ਲੰਡਨ, 28 ਅਗਸਤ ਬਰਤਾਨੀਆ ਦੀ ਗ੍ਰਹਿ ਸਕੱਤਰ ਸੁਏਲਾ ਬ੍ਰੇਵਰਮੈਨ ਨੇ ਅੱਜ ਕਿਹਾ ਹੈ ਕਿ ਸਰਕਾਰ ਦੇਸ਼ 'ਚ ਆਉਣ ਵਾਲੇ ਗੈਰ-ਕਾਨੂੰਨੀ ਸ਼ਰਨ ਮੰਗਣ ਵਾਲਿਆਂ ਨੂੰ ਇਲੈਕਟ੍ਰਾਨਿਕ ਟੈਗ ਲਾਉਣ 'ਤੇ ਵਿਚਾਰ ਕਰ ਰਹੀ ਹੈ ਤਾਂ ਜੋ ਉਹ ਗਾਇਬ ਨਾ ਹੋਣ। ਭਾਰਤੀ ਮੂਲ...
Advertisement

ਲੰਡਨ, 28 ਅਗਸਤ

ਬਰਤਾਨੀਆ ਦੀ ਗ੍ਰਹਿ ਸਕੱਤਰ ਸੁਏਲਾ ਬ੍ਰੇਵਰਮੈਨ ਨੇ ਅੱਜ ਕਿਹਾ ਹੈ ਕਿ ਸਰਕਾਰ ਦੇਸ਼ 'ਚ ਆਉਣ ਵਾਲੇ ਗੈਰ-ਕਾਨੂੰਨੀ ਸ਼ਰਨ ਮੰਗਣ ਵਾਲਿਆਂ ਨੂੰ ਇਲੈਕਟ੍ਰਾਨਿਕ ਟੈਗ ਲਾਉਣ 'ਤੇ ਵਿਚਾਰ ਕਰ ਰਹੀ ਹੈ ਤਾਂ ਜੋ ਉਹ ਗਾਇਬ ਨਾ ਹੋਣ। ਭਾਰਤੀ ਮੂਲ ਦੀ ਮੰਤਰੀ ਅਖਬਾਰ ਦੀ ਰਿਪੋਰਟ 'ਤੇ ਪ੍ਰਤੀਕਿਰਿਆ ਦੇ ਰਹੀ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਨਵੇਂ ਗੈਰ-ਕਾਨੂੰਨੀ ਇਮੀਗ੍ਰੇਸ਼ਨ ਐਕਟ ਤਹਿਤ ਸ਼ਰਨਾਰਥੀਆਂ ਨੂੰ ਗਾਇਬ ਹੋਣ ਤੋਂ ਰੋਕਣ ਲਈ ਜੀਪੀਐੱਸ ਟਰੈਕਰ ਲਗਾਏ ਜਾਣਗੇ।

Advertisement

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਗ੍ਰਹਿ ਦਫਤਰ ਦੇ ਅਧਿਕਾਰੀ ਇਸ ਯੋਜਨਾ ਨੂੰ ਦੇਸ਼ ਦੇ ਦੂਜੇ ਹਿੱਸਿਆਂ ਵਿਚ ਗਾਇਬ ਹੋਣ ਵਾਲੇ ਸ਼ਰਨਾਰਥੀਆਂ ਨੂੰ ਰੋਕਣ ਦੇ ਤਰੀਕੇ ਵਜੋਂ ਦੇਖ ਰਹੇ ਹਨ, ਜਿਨ੍ਹਾਂ ਨੂੰ ਜਗ੍ਹਾ ਦੀ ਘਾਟ ਕਾਰਨ ਨਜ਼ਰਬੰਦੀ ਕੇਂਦਰਾਂ ਵਿਚ ਨਹੀਂ ਰੱਖਿਆ ਜਾ ਸਕਦਾ।

Advertisement