
ਮ੍ਰਿਤਕ ਨੌਜਵਾਨ ਗੁਰਪ੍ਰੀਤ ਸਿੰਘ ਦੀ ਫਾਈਲ ਫੋਟੋ।
ਮਹਿਲ ਕਲਾਂ (ਪੱਤਰ ਪ੍ਰੇਰਕ): ਨੇੜਲੇ ਪਿੰਡ ਰਾਏਸਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਉਰਫ ਡਿੰਪਲ (32) ਪੁੱਤਰ ਸਰਬਜੀਤ ਸਿੰਘ ਦੀ ਬਰੈਂਪਟਨ, ਕੈਨੇਡਾ ’ਚ ਮੌਤ ਹੋ ਗਈ ਹੈ। ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਕਰੀਬ ਤਿੰਨ ਸਾਲ ਪਹਿਲਾਂ ਆਪਣੇ ਪੁੱਤਰ ਗੁਰਪ੍ਰੀਤ ਸਿੰਘ ਨੂੰ ਬਿਹਤਰ ਭਵਿੱਖ ਲਈ ਜ਼ਮੀਨ ਵੇਚ ਕੇ ਕੈਨੇਡਾ ਵਿਖੇ ਭੇਜਿਆ ਸੀ। ਪਰ ਲੰਘੀ 11 ਮਾਰਚ ਨੂੰ ਜਾਣਕਾਰੀ ਮਿਲੀ ਕਿ ਅਚਾਨਕ ਬਿਮਾਰ ਹੋਣ ’ਤੇ ਉਸਨੂੰ ਕੈਨੇਡਾ ਦੇ ਇੱਕ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਜਿੱਥੇ ਇਲਾਜ ਦੌਰਾਨ ਹੀ ਉਸਦੀ ਮੌਤ ਹੋ ਗਈ। ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਕੋਲ ਆਮਦਨ ਦਾ ਹੋਰ ਕੋਈ ਸਾਧਨ ਨਹੀਂ ਹੈ ਤੇ ਉਨ੍ਹਾਂ ਦੇ ਘਰ ਦਾ ਗੁਜ਼ਾਰਾ ਹੀ ਗੁਰਪ੍ਰੀਤ ਸਿੰਘ ਦੇ ਸਿਰ ’ਤੇ ਚੱਲਦਾ ਸੀ। ਜਿਸ ਕਰਕੇ ਪਰਿਵਾਰ ਉਸ ਦੀ ਮ੍ਰਿਤਕ ਦੇਹ ਵੀ ਭਾਰਤ ਲਿਆਉਣ ਤੋਂ ਅਸਮਰਥ ਹੈ। ਪਰਿਵਾਰ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ ’ਚ ਮਦਦ ਕੀਤੀ ਜਾਵੇ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ