ਜਲੰਧਰ (ਪਾਲ ਸਿੰਘ ਨੌਲੀ): ਇੰਗਲੈਂਡ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਕਿਸਾਨ ਅੰਦੋਲਨ ਦਾ ਮੁੱਦਾ ਮੁੜ ਉਥੋਂ ਦੀ ਸੰਸਦ ਵਿੱਚ ਚੁੱਕਿਆ ਹੈ। ਜਲੰਧਰ ਦੇ ਪਿੰਡ ਰਾਏਪੁਰ ਦੇ ਮੂਲ ਪਿਛੋਕੜ ਵਾਲੇ ਤਨਮਨਜੀਤ ਸਿੰਘ ਢੇਸੀ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ 100 ਐੱਮਪੀਜ਼ ਦੇ ਦਸਤਖ਼ਤ ਕਰਵਾ ਕੇ ਚਿੱਠੀ ਭੇਜੀ ਹੈ। ਇਸ ਤੋਂ ਇਲਾਵਾ ਇੱਕ ਲੱਖ ਤੋਂ ਵੱਧ ਲੋਕਾਂ ਨੇ ਇਸ ਬਾਬਤ ਆਨਲਾਈਨ ਪਟੀਸ਼ਨ ’ਤੇ ਦਸਤਖ਼ਤ ਵੀ ਕੀਤੇ ਹਨ ਅਤੇ ਇਹ ਆਪਣੇ-ਆਪ ਵਿੱਚ ਇੱਕ ਵੱਡੀ ਮੁਹਿੰਮ ਹੈ। ਉਨ੍ਹਾਂ ਮਜ਼ਦੂਰਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕਰਨ ਵਾਲੀ ਨੌਦੀਪ ਕੌਰ (23) ਦਾ ਮਾਮਲਾ ਵੀ ਉਠਾਇਆ ਅਤੇ ਪਾਰਲੀਮੈਂਟ ’ਚ ਇਸ ’ਤੇ ਚਰਚਾ ਕਰਨ ਦੀ ਮੰਗ ਵੀ ਕੀਤੀ। ਸ੍ਰੀ ਢੇਸੀ ਨੇ ਕਿਹਾ ਕਿ ਇਸ ਅੰਦੋਲਨ ਦੌਰਾਨ ਨੌਦੀਪ ਕੌਰ ਵਰਗੇ ਸਮਾਜਿਕ ਕਾਰਕੁਨਾਂ ਅਤੇ ਪੱਤਰਕਾਰਾਂ ਨੂੰ ਪੁਲੀਸ ਹਿਰਾਸਤ ’ਚ ਰੱਖ ਕੇ ਉਨ੍ਹਾਂ ਨੂੰ ਕਥਿਤ ਤੌਰ ’ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਸ ’ਤੇ ਜਿਸਮਾਨੀ ਤਸ਼ੱਦਦ ਕੀਤਾ ਗਿਆ ਹੈ ਜਿਸ ਦੀ ਦੁਨੀਆ ਭਰ ਵਿੱਚ ਨਿੰਦਾ ਹੋ ਰਹੀ ਹੈ। ਢੇਸੀ ਨੇ ਕਿਹਾ ਕਿ ਭਾਰਤ ’ਚ ਕਿਸਾਨ ਅੰਦੋਲਨ ਪਿਛਲੇ ਕੁਝ ਮਹੀਨਿਆਂ ਤੋਂ ਚੱਲ ਰਿਹਾ ਹੈ ਅਤੇ ਇਸ ਨੇ ਸਾਡੀ ਚਿੰਤਾ ਵਧਾਈ ਹੈ।
‘ਪੰਜਾਬੀ ਟ੍ਰਿਬਿਊਨ’ ਪੰਜਾਬ ਦਾ ਮਿਆਰੀ ਅਖ਼ਬਾਰ ਅਤੇ ਟ੍ਰਿਬਿਊਨ ਟਰੱਸਟ ਦਾ ਇੱਕ ਅਹਿਮ ਪ੍ਰਕਾਸ਼ਨ ਹੈ। ਟ੍ਰਿਬਿਊਨ ਅਖ਼ਬਾਰ ਸਮੂਹ ਦਾ ਬੂਟਾ ਪੰਜਾਬ ਤੇ ਭਾਰਤ ਦੇ ਮਹਾਨ ਸਪੂਤ ਸਰਦਾਰ ਦਿਆਲ ਸਿੰਘ ਮਜੀਠੀਆ ਨੇ 2 ਫਰਵਰੀ 1881 ਨੂੰ ਲਾਹੌਰ ਵਿੱਚ ਅੰਗਰੇਜ਼ੀ ਅਖ਼ਬਾਰ ‘ਦਿ ਟ੍ਰਿਬਿਊਨ’ ਆਰੰਭ ਕਰਕੇ ਲਾਇਆ ਸੀ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ।
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ।
Copyright @2023 All Right Reserved – Designed and Developed by Sortd