ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਬੌਲੀਵੁੱਡ ਦੇ ਕਪੂਰ ਪਰਿਵਾਰ ਦੀ ਜੱਦੀ ਵਿਰਾਸਤ ਹੈ ਇਤਿਹਾਸਕ ਇਮਾਰਤ

ਪਿਸ਼ਾਵਰ ਦੀ ਮਸ਼ਹੂਰ ‘ਕਪੂਰ ਹਵੇਲੀ’ ਨੂੰ ਢਾਹੁਣਾ ਚਾਹੁੰਦਾ ਹੈ ਮਾਲਕ

ਪਿਸ਼ਾਵਰ, 12 ਜੁਲਾਈ

ਮਰਹੂਮ ਬੌਲੀਵੁੱਡ ਅਦਾਕਾਰ ਰਿਸ਼ੀ ਕਪੂਰ ਦੇ ਪਿਸ਼ਾਵਰ ਸਥਿਤ ਇਤਿਹਾਸਕ ਜੱਦੀ ਘਰ ‘ਕਪੂਰ ਹਵੇਲੀ’ ਨੂੰ ਢਹਿ-ਢੇਰੀ ਕੀਤੇ ਜਾਣ ਦਾ ਖ਼ਤਰਾ ਖੜ੍ਹਾ ਹੋ ਗਿਆ ਹੈ। ਘਰ ਦਾ ਮੌਜੂਦਾ ਮਾਲਕ ਉੱਥੇ ਇਕ ਵਪਾਰਕ ਕੰਪਲੈਕਸ ਉਸਾਰਨਾ ਚਾਹੁੰਦਾ ਹੈ। ਸੰਨ 2018 ’ਚ ਪਿਸ਼ਾਵਰ (ਖ਼ੈਬਰ ਪਖ਼ਤੂਨਖ਼ਵਾ) ਦੇ ਕਿੱਸਾ ਖ਼ਵਾਨੀ ਬਾਜ਼ਾਰ ’ਚ ਸਥਿਤ ਇਸ ਹਵੇਲੀ ਨੂੰ ਪਾਕਿਸਤਾਨ ਸਰਕਾਰ ਨੇ ਅਜਾਇਬ ਘਰ ’ਚ ਤਬਦੀਲ ਕਰਨ ਦਾ ਫ਼ੈਸਲਾ ਲਿਆ ਸੀ। ਰਿਸ਼ੀ ਨੇ ਪਾਕਿ ਸਰਕਾਰ ਨੂੰ ਇਸ ਬਾਰੇ ਅਪੀਲ ਕੀਤੀ ਸੀ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਰਿਸ਼ੀ ਕਪੂਰ ਨੂੰ ਭਰੋਸਾ ਦਿਵਾਇਆ ਸੀ ਕਿ ਸਰਕਾਰ ਇਸ ਨੂੰ ਅਜਾਇਬ ਘਰ ਵਿਚ ਬਦਲੇਗੀ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਹਵੇਲੀ ਭੂਤੀਆ ਇਮਾਰਤ ਵਿਚ ਤਬਦੀਲ ਹੋ ਚੁੱਕੀ ਹੈ। ਇਮਾਰਤ ਦੀ ਹਾਲਤ ਖ਼ਸਤਾ ਹੈ ਤੇ ਇਹ ਕਿਸੇ ਵੇਲੇ ਵੀ ਢਹਿ ਸਕਦੀ ਹੈ। ਹਵੇਲੀ ਦਾ ਮਾਲਕ ਪਿਸ਼ਾਵਰ ਦਾ ਅਮੀਰ ਗਹਿਣਾ ਵਪਾਰੀ ਹਾਜੀ ਮੁਹੰਮਦ ਇਸਰਾਰ ਹੈ। ਸੂਬਾ ਸਰਕਾਰ ਹਵੇਲੀ ਦੀ ਇਤਿਹਾਸਕ ਮਹੱਤਤਾ ਦੇ ਮੱਦੇਨਜ਼ਰ ਇਸ ਨੂੰ ਖ਼ਰੀਦ ਕੇ ਇਸ ਦਾ ਪੁਰਾਣਾ ਰੂਪ ਬਹਾਲ ਕਰਨਾ ਚਾਹੁੰਦੀ ਹੈ ਤਾਂ ਕਿ ਸੈਲਾਨੀਆਂ ਨੂੰ ਖਿੱਚਿਆ ਜਾ ਸਕੇ। ਮਾਲਕ ਪਹਿਲਾਂ ਵੀ ਇਸ ਨੂੰ ਢਹਿ-ਢੇਰੀ ਕਰਨ ਦਾ ਯਤਨ ਕਰ ਚੁੱਕਾ ਹੈ, ਪਰ ਸੂਬੇ ਦੇ ਵਿਰਾਸਤਾਂ ਬਾਰੇ ਵਿਭਾਗ ਵੱਲੋਂ ਕੇਸ ਦਰਜ ਕਰਵਾਏ ਜਾਣ ਕਾਰਨ ਉਹ ਅਜਿਹਾ ਨਹੀਂ ਕਰ ਸਕਿਆ ਸੀ। ਕੁਝ ਰਿਪੋਰਟਾਂ ਮੁਤਾਬਕ ਮਾਲਕ ਤੇ ਸੂਬਾ ਸਰਕਾਰ ਵਿਚਾਲੇ ਇਸ ਦੀ ਕੀਮਤ ਬਾਰੇ ਸਹਿਮਤੀ ਨਹੀਂ ਬਣ ਸਕੀ ਹੈ। ਹਾਲਾਂਕਿ ਇਸਰਾਰ ਨੇ ਇਸ ਤੋਂ ਇਨਕਾਰ ਕੀਤਾ ਹੈ। ‘ਕਪੂਰ ਹਵੇਲੀ’ ਦੀ ਉਸਾਰੀ ਬੌਲੀਵੁੱਡ ਦੇ ਸੰਸਥਾਪਕ ਮੰਨੇ ਜਾਂਦੇ ਪ੍ਰਿਥਵੀਰਾਜ ਕਪੂਰ ਦੇ ਪਿਤਾ ਬਸ਼ੇਸਵਰਨਾਥ ਕਪੂਰ ਨੇ ਕੀਤੀ ਸੀ। ਪ੍ਰਿਥਵੀਰਾਜ ਦੇ ਪੋਤਰਿਆਂ ਰਿਸ਼ੀ ਤੇ ਰਣਧੀਰ ਕਪੂਰ ਨੇ 1990 ’ਚ ਹਵੇਲੀ ਦਾ ਦੌਰਾ ਵੀ ਕੀਤਾ ਸੀ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੇਰੇ ਨਾਂ ਪਾਸ਼ ਦਾ ਖ਼ਤ

ਮੇਰੇ ਨਾਂ ਪਾਸ਼ ਦਾ ਖ਼ਤ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਐਟਮੀ ਤਬਾਹੀ ਦੇ ਅੱਲੇ ਜ਼ਖ਼ਮ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਕਰੋਨਾ ਕਾਲ: ਨਵੇਂ ਸੱਭਿਆਚਾਰ ਦੀ ਪੈੜਚਾਲ

ਇਮੀਊਨਿਟੀ ਦੀ ਸੱਜ ਗਈ ਹੱਟੀ

ਇਮੀਊਨਿਟੀ ਦੀ ਸੱਜ ਗਈ ਹੱਟੀ

ਮੁੱਖ ਖ਼ਬਰਾਂ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸਚਿਨ ਪਾਇਲਟ ਵੱਲੋਂ ਰਾਹੁਲ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ

ਸੋਨੀਆ ਨੇ ਮਾਮਲਾ ਸੁਲਝਾਉਣ ਲਈ ਤਿੰਨ ਮੈਂਬਰੀ ਕਮੇਟੀ ਬਣਾਈ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਇਕੋ ਦਿਨ ’ਚ ਰਿਕਾਰਡ 54,859 ਮਰੀਜ਼ ਹੋਏ ਸਿਹਤਯਾਬ

ਕਰੋਨਾ ਤੋਂ ਉਭਰਨ ਵਾਲਿਆਂ ਦੀ ਗਿਣਤੀ 15 ਲੱਖ ਦੇ ਪਾਰ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਪ੍ਰਸ਼ਾਂਤ ਭੂਸ਼ਨ ਦਾ ਮੁਆਫ਼ੀਨਾਮਾ ਖਾਰਜ

ਹੱਤਕ ਮਾਮਲੇ ’ਚ ਅੱਗੇ ਹੋਰ ਹੋਵੇਗੀ ਸੁਣਵਾਈ, ਕੇਸ ਦੀ ਅਗਲੀ ਸੁਣਵਾਈ 17 ...

ਸ਼ਹਿਰ

View All