DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗ਼ਦਰੀ ਬਾਬਿਆਂ ਦੀ ਸੋਚ ’ਤੇ ਪਹਿਰਾ ਦੇਣ ਦਾ ਸੰਕਲਪ

ਸਰੀ: ਭਾਰਤ ਦੀ ਆਜ਼ਾਦੀ ਦੇ ਮਹਾਨ ਸੰਘਰਸ਼ ਅਤੇ ਵਿਦੇਸ਼ਾਂ ਵਿੱਚ ਪੰਜਾਬੀਆਂ ਦੇ ਹੱਕਾਂ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਗ਼ਦਰੀ ਬਾਬਿਆਂ ਦੀ ਅਦੁੱਤੀ ਕੁਰਬਾਨੀ ਨੂੰ ਨਮਨ ਕਰਦਿਆਂ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਕੈਨੇਡਾ ਵੱਲੋਂ ਕੌਮਾਂਤਰੀ ਪੱਧਰ ਦਾ 30ਵਾਂ ‘ਮੇਲਾ ਗ਼ਦਰੀ...

  • fb
  • twitter
  • whatsapp
  • whatsapp
Advertisement

ਸਰੀ: ਭਾਰਤ ਦੀ ਆਜ਼ਾਦੀ ਦੇ ਮਹਾਨ ਸੰਘਰਸ਼ ਅਤੇ ਵਿਦੇਸ਼ਾਂ ਵਿੱਚ ਪੰਜਾਬੀਆਂ ਦੇ ਹੱਕਾਂ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਗ਼ਦਰੀ ਬਾਬਿਆਂ ਦੀ ਅਦੁੱਤੀ ਕੁਰਬਾਨੀ ਨੂੰ ਨਮਨ ਕਰਦਿਆਂ ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਕੈਨੇਡਾ ਵੱਲੋਂ ਕੌਮਾਂਤਰੀ ਪੱਧਰ ਦਾ 30ਵਾਂ ‘ਮੇਲਾ ਗ਼ਦਰੀ ਬਾਬਿਆਂ ਦਾ’ ਸਰੀ ਦੇ ਬੇਅਰ ਕਰੀਕ ਪਾਰਕ ਵਿੱਚ ਮਨਾਇਆ ਗਿਆ। ਲੋਕਾਂ ਦੀ ਭਰਵੀਂ ਹਾਜ਼ਰੀ ਨੇ ਇਹ ਸਾਬਤ ਕਰ ਦਿੱਤਾ ਕਿ ਗ਼ਦਰੀ ਬਾਬਿਆਂ ਦੀ ਸੋਚ ਅਤੇ ਸ਼ਹਾਦਤ ਅੱਜ ਵੀ ਪੰਜਾਬੀ ਭਾਈਚਾਰੇ ਦੇ ਦਿਲਾਂ ਵਿੱਚ ਜ਼ਿੰਦਾ ਹੈ।

ਵਿਸ਼ਾਲ ਮੈਦਾਨ ਵਿੱਚ ਸਜਾਏ ਗਏ ਮੰਚ ਤੋਂ ਲੋਕ ਗਾਇਕ ਸੁਖਵਿੰਦਰ ਸੁੱਖੀ, ਗੋਰਾ ਚੱਕ ਵਾਲਾ, ਗੁਰਵਿੰਦਰ ਬਰਾੜ, ਮਨਜੋਤ ਢਿੱਲੋਂ, ਪ੍ਰੀਆ ਨਿੱਝਰ, ਲਾਡੀ ਪੁਆਧੀ, ਗੋਪੀ ਬਰਾੜ, ਅਨਮੋਲ ਵਿਰਕ, ਰਿਦਮ ਸ਼ਰਮਾ, ਈਸ਼ਾਨ ਸ਼ਰਮਾ, ਫਤਿਹਦੀਪ ਸਿੰਘ, ਦੋਗਾਣਾ ਜੋੜੀ ਲੱਖਾ-ਨਾਜ ਅਤੇ ਅਨਮੋਲ ਰਤਨ ਭੰਗੜਾ ਗਰੁੱਪ ਨੇ ਆਪਣੀਆਂ ਦਿਲਕਸ਼ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਗੁਰਦੀਪ ਭੁੱਲਰ ਦੀ ਕੋਰੀਓਗ੍ਰਾਫੀ ਨੇ ਵੀ ਵਾਹ-ਵਾਹ ਖੱਟੀ ਅਤੇ ਸਰੀ ਦੀਆਂ ਪੰਜਾਬਣਾਂ ਵੱਲੋਂ ਪੇਸ਼ ਕੀਤਾ ਗਿਆ ਗਿੱਧਾ ਪੰਜਾਬ ਦੇ ਪੇਂਡੂ ਵਿਰਸੇ ਦੀ ਸੁੰਦਰ ਝਲਕ ਬਣਿਆ। ਸ਼ਾਮ ਤੱਕ ਚੱਲੇ ਇਸ ਮੇਲੇ ਦੌਰਾਨ ਨੌਜਵਾਨਾਂ, ਬਜ਼ੁਰਗਾਂ, ਔਰਤਾਂ ਸਭ ਨੇ ਖੁੱਲ੍ਹ ਕੇ ਸੰਗੀਤ ਦੀਆਂ ਸੁਰਾਂ ਦਾ ਆਨੰਦ ਮਾਣਿਆ।

Advertisement

ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਜਲੰਧਰ ਦੇ ਸੀਨੀਅਰ ਮੈਂਬਰ ਕਾਮਰੇਡ ਚਿਰੰਜੀ ਲਾਲ ਨੇ ਆਪਣੇ ਸੰਬੋਧਨ ਵਿੱਚ ਗ਼ਦਰੀ ਬਾਬਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਪਰਵਾਸੀ ਪੰਜਾਬੀਆਂ ਵੱਲੋਂ ਇਤਿਹਾਸਕ ਵਿਰਾਸਤ ਨੂੰ ਇਸ ਤਰ੍ਹਾਂ ਸੰਭਾਲਣਾ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਸਰੀ ਦੀ ਮੇਅਰ ਬਰੈਂਡਾ ਲੌਕ, ਸਾਬਕਾ ਮੇਅਰ ਡੱਗ ਮੈਕੱਲਮ, ਐੱਮ.ਪੀ. ਸੁਖ ਧਾਲੀਵਾਲ, ਮੰਤਰੀ ਜਗਰੂਪ ਬਰਾੜ, ਡਾ. ਸਾਧੂ ਬਿਨਿੰਗ, ਐੱਮ.ਐੱਲ.ਏ. ਮਨਦੀਪ ਸਿੰਘ ਧਾਲੀਵਾਲ ਅਤੇ ਮੇਅਰ ਉਮੀਦਵਾਰ ਹੋਨਵੀਰ ਰੰਧਾਵਾ ਨੇ ਗ਼ਦਰੀ ਬਾਬਿਆਂ ਵੱਲੋਂ ਭਾਰਤ ਦੀ ਆਜ਼ਾਦੀ ਪ੍ਰਤੀ ਜਜ਼ਬੇ ਅਤੇ ਕੁਰਬਾਨੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਦਕਾ ਹੀ ਅੱਜ ਪੰਜਾਬੀ ਭਾਈਚਾਰਾ ਕੈਨੇਡਾ ਵਿੱਚ ਮਾਣਮੱਤਾ ਜੀਵਨ ਜਿਉਂ ਰਿਹਾ ਹੈ।

Advertisement

ਇਸ ਮੌਕੇ ਡਾ. ਹਾਕਮ ਭੁੱਲਰ, ਸੋਹਣ ਸਿੰਘ ਪੂਨੀ, ਕਾਮਰੇਡ ਚਿਰੰਜੀ ਲਾਲ, ਪਰਮਿੰਦਰ ਸਵੈਚ ਅਤੇ ਸਤਿੰਦਰਪਾਲ ਸਿੰਘ ਸਿੱਧਵਾਂ (ਟੋਰਾਂਟੋ) ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੇਲੇ ਵਿੱਚ ਕੌਂਸਲਰ ਉਮੀਦਵਾਰ ਰਿੱਕੀ ਬਾਜਵਾ, ਮਨਦੀਪ ਨਾਗਰਾ, ਮੀਰਾ ਗਿੱਲ, ਡੱਗ ਐਲਫਰਡ, ਸੁਹਾਨਾ ਗਿੱਲ, ਆਸ਼ੀਆਨਾ ਹਨੀਫ, ਪਰਮਿੰਦਰ ਚੌਹਾਨ, ਗਗਨ ਨਾਹਲ, ਕੌਂਸਲਰ ਲਿੰਡਾ ਐਨਿਸ, ਸੁਖਵਿੰਦਰਪਾਲ ਸਿੰਘ, ਇੰਗਲੈਂਡ ਤੋਂ ਸਮਾਜ ਸੇਵੀ ਮੰਗਤ ਸਿੰਘ ਪਲਾਹੀ, ਕੁੰਦਨ ਸਿੰਘ ਰਾਣਾ, ਅਜਮੇਰ ਸਿੰਘ ਢਿੱਲੋਂ, ਅੰਮ੍ਰਿਤਪਾਲ ਢੋਟ, ਗਿਆਨੀ ਨਰਿੰਦਰ ਸਿੰਘ, ਪ੍ਰੀਤਮ ਸਿੰਘ ਭਰੋਵਾਲ, ਸੁਰਜੀਤ ਸਿੰਘ ਮਾਧੋਪੁਰੀ, ਪਰਮਿੰਦਰ ਸਵੈਚ, ਗੈਰੀ ਥਿੰਦ, ਅੰਗਰੇਜ਼ ਬਰਾੜ, ਸੀ.ਜੇ. ਸਿੱਧੂ, ਮਹੇਸ਼ਇੰਦਰ ਸਿੰਘ ਮਾਂਗਟ, ਜੋਗਿੰਦਰ ਸਿੰਘ, ਜਰਨੈਲ ਸਿੰਘ ਖੰਡੋਲੀ, ਨਵਪ੍ਰੀਤ ਸਿੰਘ ਰੰਗੀ ਅਤੇ ਸੁਖਵਿੰਦਰ ਸਿੰਘ ਚੋਹਲਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਮੇਲੇ ਦੇ ਪ੍ਰਬੰਧਕ ਸਾਹਿਬ ਸਿੰਘ ਥਿੰਦ, ਗੁਰਬਾਜ ਸਿੰਘ ਬਰਾੜ, ਕਿਰਨਪਾਲ ਸਿੰਘ ਗਰੇਵਾਲ, ਰਮਿੰਦਰ ਧਾਮੀ, ਸੰਦੀਪ ਤੂਰ, ਸੁਖਬੀਰ ਬੀਹਲਾ ਅਤੇ ਜਸਪਾਲ ਥਿੰਦ ਨੇ ਸਮੂਹ ਸਹਿਯੋਗੀਆਂ, ਕਲਾਕਾਰਾਂ ਅਤੇ ਹਾਜ਼ਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਸਿੱਧ ਸੰਗੀਤਕਾਰ ਤੇਜਵੰਤ ਕਿੱਟੂ ਨੇ ਅਗਲੇ ਸਾਲ ਤੋਂ ਮੇਲੇ ਵਿੱਚ ਸੰਗੀਤਕ ਮੁਕਾਬਲੇ ਸ਼ੁਰੂ ਕਰਨ ਦਾ ਸੁਝਾਅ ਦਿੰਦਿਆਂ ਹਰ ਸੰਭਵ ਸਹਿਯੋਗ ਦਾ ਐਲਾਨ ਕੀਤਾ। ਮੇਲੇ ਵਿੱਚ ਵੱਖ-ਵੱਖ ਸਮਾਜਿਕ, ਸਾਹਿਤਕ ਅਤੇ ਵਪਾਰਕ ਸਟਾਲਾਂ ਨੇ ਵੀ ਲੋਕਾਂ ਦਾ ਧਿਆਨ ਖਿੱਚਿਆ।

ਸੰਪਰਕ: +1 604 308 6663

Advertisement
×