ਸੁਪਰੀਮ ਕੋਰਟ ਨੇ ਐੱਨਆਰਆਈਜ਼ ਨੂੰ ਵੋਟ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜੁਆਬ ਮੰਗਿਆ : The Tribune India

ਸੁਪਰੀਮ ਕੋਰਟ ਨੇ ਐੱਨਆਰਆਈਜ਼ ਨੂੰ ਵੋਟ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜੁਆਬ ਮੰਗਿਆ

ਸੁਪਰੀਮ ਕੋਰਟ ਨੇ ਐੱਨਆਰਆਈਜ਼ ਨੂੰ ਵੋਟ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 17 ਅਗਸਤ

ਸੁਪਰੀਮ ਕੋਰਟ ਨੇ ਪਰਵਾਸੀ ਭਾਰਤੀਆਂ(ਐੱਨਆਰਆਈਜ਼) ਨੂੰ ਦੇਸ਼ ’ਚ ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ 'ਤੇ ਅੱਜ ਕੇਂਦਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ 'ਕੇਰਲਾ ਓਵਰਸੀਜ਼ ਐਸੋਸੀਏਸ਼ਨ' ਵੱਲੋਂ ਪਰਵਾਸੀ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਦੇਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਦਾ ਨੋਟਿਸ ਲਿਆ। ਸੁਪਰੀਮ ਕੋਰਟ ਨੇ ਇਸ 'ਤੇ ਨੋਟਿਸ ਜਾਰੀ ਕੀਤਾ ਅਤੇ ਇਸ ਮਾਮਲੇ ਬਾਰੇ ਪਹਿਲਾਂ ਪਈਆਂ ਪਟੀਸ਼ਨਾਂ ਨਾਲ ਜਨਹਿੱਤ ਪਟੀਸ਼ਨ ਨੂੰ ਨੱਥੀ ਕਰਨ ਦਾ ਹੁਕਮ ਦਿੱਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All