ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਢਾਹਾਂ ਸਾਹਿਤਕ ਐਵਾਰਡ’ ਲਈ ਤਿੰਨ ਪੁਸਤਕਾਂ ਦੀ ਚੋਣ

ਸਰੀ : ਪੰਜਾਬੀ ਵਿੱਚ ਦਿੱਤੇ ਜਾਂਦੇ ਸਭ ਤੋਂ ਵੱਡੇ ਸਾਹਿਤਕ ਐਵਾਰਡ ‘ਢਾਹਾਂ ਪੁਰਸਕਾਰ’ ਲਈ ਸਾਲ 2025 ਵਾਸਤੇ ਤਿੰਨ ਪੁਸਤਕਾਂ ਚੁਣੀਆਂ ਗਈਆਂ ਹਨ। ਨਿਊਟਨ ਲਾਇਬ੍ਰੇਰੀ ਸਰੀ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਬਲਬੀਰ ਪਰਵਾਨਾ ਦੇ ਨਾਵਲ ‘ਰੌਲਿਆਂ ਵੇਲੇ’, ਪਾਕਿਸਤਾਨੀ...
Advertisement

ਸਰੀ : ਪੰਜਾਬੀ ਵਿੱਚ ਦਿੱਤੇ ਜਾਂਦੇ ਸਭ ਤੋਂ ਵੱਡੇ ਸਾਹਿਤਕ ਐਵਾਰਡ ‘ਢਾਹਾਂ ਪੁਰਸਕਾਰ’ ਲਈ ਸਾਲ 2025 ਵਾਸਤੇ ਤਿੰਨ ਪੁਸਤਕਾਂ ਚੁਣੀਆਂ ਗਈਆਂ ਹਨ। ਨਿਊਟਨ ਲਾਇਬ੍ਰੇਰੀ ਸਰੀ ਵਿਖੇ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਗਿਆ ਕਿ ਬਲਬੀਰ ਪਰਵਾਨਾ ਦੇ ਨਾਵਲ ‘ਰੌਲਿਆਂ ਵੇਲੇ’, ਪਾਕਿਸਤਾਨੀ ਲੇਖਕ ਮੁਦੱਸਰ ਬਸ਼ੀਰ ਦੇ ਨਾਵਲ ‘ਗੋਇਲ’ ਅਤੇ ਭਗਵੰਤ ਰਸੂਲਪੁਰੀ ਦੇ ਕਹਾਣੀ ਸੰਗ੍ਰਹਿ ‘ਡਲਿਵਰੀ ਮੈਨ’ ਨੂੰ ਇਸ ਐਵਾਰਡ ਲਈ ਚੁਣਿਆ ਗਿਆ ਹੈ। ਜ਼ਿਕਰਯੋਗ ਹੈ ਕਿ ਚੁਣੀਆਂ ਗਈਆਂ ਇਨ੍ਹਾਂ ਤਿੰਨ ਪੁਸਤਕਾਂ ਵਿੱਚੋਂ ਪਹਿਲਾ ਇਨਾਮ ਹਾਸਲ ਕਰਨ ਵਾਲੀ ਪੁਸਤਕ ਦਾ ਐਲਾਨ 13 ਨਵੰਬਰ 2025 ਨੂੰ ਹੋਣ ਵਾਲੇ ਮੁੱਖ ਇਨਾਮ ਵੰਡ ਸਮਾਰੋਹ ਵਿੱਚ ਕੀਤਾ ਜਾਵੇਗਾ। ਪਹਿਲਾ ਸਥਾਨ ਹਾਸਲ ਕਰਨ ਵਾਲੀ ਪੁਸਤਕ ਦੇ ਰਚਨਾਕਾਰ ਨੂੰ 25 ਹਜ਼ਾਰ ਡਾਲਰ ਦਾ ਇਨਾਮ ਦਿੱਤਾ ਜਾਂਦਾ ਹੈ ਅਤੇ ਦੂਜੇ ਸਥਾਨ ’ਤੇ ਰਹੀਆਂ ਦੋ ਪੁਸਤਕਾਂ ਦੇ ਲੇਖਕਾਂ ਨੂੰ 10-10 ਹਜ਼ਾਰ ਡਾਲਰ ਦਾ ਇਨਾਮ ਦਿੱਤਾ ਜਾਂਦਾ ਹੈ।

ਜਿਊਰੀ ਨੂੰ ਇਸ ਸਾਲ ਐਵਾਰਡ ਲਈ ਕੈਨੇਡਾ, ਭਾਰਤ, ਪਾਕਿਸਤਾਨ, ਆਸਟਰੇਲੀਆ, ਅਮਰੀਕਾ ਅਤੇ ਯੂ.ਕੇ. ਤੋਂ 55 ਯੋਗ ਅਰਜ਼ੀਆਂ ਪ੍ਰਾਪਤ ਹੋਈਆਂ। ਢਾਹਾਂ ਇਨਾਮ ਸਲਾਹਕਾਰ ਕਮੇਟੀ ਦੇ ਚੇਅਰਮੈਨ ਬਲਬੀਰ ਮਾਧੋਪੁਰੀ ਨੇ ਕਿਹਾ ਕਿ ਜਿਊਰੀ ਵੱਲੋਂ ਪੁਰਸਕਾਰਾਂ ਲਈ ਪ੍ਰਾਪਤ ਅਰਜ਼ੀਆਂ ਵਿੱਚੋਂ ਤਿੰਨ ਫਾਈਨਲਿਸਟਾਂ ਦੀ ਚੋਣ ਨਿਰਪੱਖ ਢੰਗ ਨਾਲ ਕੀਤੀ ਗਈ ਹੈ। ਢਾਹਾਂ ਸਾਹਿਤ ਫਾਊਂਡੇਸ਼ਨ ਦੇ ਬਾਨੀ ਬਰਜ ਢਾਹਾਂ ਨੇ ਕਿਹਾ ਕਿ ਸਾਡਾ ਮਿਸ਼ਨ ਪੰਜਾਬੀ ਸਾਹਿਤ ਨੂੰ ਵਿਸ਼ਵ ਪੱਧਰ ’ਤੇ ਪ੍ਰਫੁੱਲਤ ਕਰਨਾ, ਪੰਜਾਬੀ ਗਲਪ ਵਿੱਚ ਨਵੀਆਂ ਉੱਤਮ ਰਚਨਾਵਾਂ ਲਈ ਪੰਜਾਬੀ ਪਾਠਕਾਂ ਨੂੰ ਪ੍ਰੇਰਿਤ ਕਰਨਾ, ਲੇਖਕਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਅਤੇ ਸਰਹੱਦੋਂ ਪਾਰ ਸੱਭਿਆਚਾਰਕ ਸਬੰਧਾਂ ਨੂੰ ਮਜ਼ਬੂਤ ਕਰਨਾ ਹੈ। ਇਸ ਮੌਕੇ ਕੈਨੇਡੀਅਨ ਸੈਨੇਟਰ ਬਲਤੇਜ ਸਿੰਘ ਢਿੱਲੋਂ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਨਾਵਲਕਾਰ ਜਰਨੈਲ ਸਿੰਘ ਸੇਖਾ, ਸ਼ਾਇਰ ਮੋਹਨ ਗਿੱਲ, ਅਜਮੇਰ ਰੋਡੇ ਅਤੇ ਸਾਧੂ ਬਿਨਿੰਗ ਸ਼ਾਮਲ ਸਨ।

Advertisement

ਸੰਪਰਕ: 1 604 308 6663

Advertisement