ਪਰਵਾਸੀ ਸਰਗਰਮੀਆਂ

ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਮਾਰਚ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ

ਸਾਹਿਤ ਦੇ ਖੇਤਰ ਵਿਚ ਪਿਛਲੇ ਲੰਬੇ ਸਮੇਂ ਤੋਂ ਕਾਰਜਸ਼ੀਲ ਸੰਸਥਾ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਆਪਣਾ ਮਾਸਕ ਸਮਾਗਮ ਜ਼ੂਮ ਰਾਹੀਂ ਕਰਵਾਇਆ ਗਿਆ। ਇਸ ਵਿਚ ਵੱਖ ਵੱਖ ਦੇਸ਼ਾਂ ਤੋਂ ਸਾਹਿਤ ਪ੍ਰੇਮੀ ਸ਼ਾਮਲ ਹੋਏ। ਇਸ ਸਮਾਗਮ ਵਿਚ 23 ਮਾਰਚ ਦੇ ਸ਼ਹੀਦਾਂ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ ਅਤੇ ਦੂਸਰੇ ਭਾਗ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਵੀ ਕਰਵਾਇਆ ਗਿਆ।

ਸ਼ਹੀਦਾਂ ਬਾਰੇ ਗੱਲ ਕਰਦਿਆਂ ਵੱਖ ਵੱਖ ਬੁਲਾਰਿਆਂ ਡਾ. ਸੁਖਦੇਵ ਸਿੰਘ ਝੰਡ, ਕੋਆਰਡੀਨੇਟਰ ਮਲੂਕ ਸਿੰਘ ਕਾਹਲੋਂ, ਡਾ. ਗੁਰਮਿੰਦਰ ਸਿੱਧੂ, ਡਾ. ਪ੍ਰਿਤਪਾਲ ਚਾਹਲ ਅਤੇ ਪਰਮਜੀਤ ਗਿੱਲ ਆਦਿ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਜਿੱਥੇ 23 ਮਾਰਚ ਨੂੰ ਗੋਰੀ ਸਰਕਾਰ ਵੱਲੋਂ ਸ਼ਹੀਦ ਕੀਤੇ ਗਏ ਸ਼ਹੀਦੇ ਆਜ਼ਮ ਸ. ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਉੱਥੇ ਉਨ੍ਹਾਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰ ਕੇ ਘਾਲੀਆਂ ਗਈਆਂ ਘਾਲਣਾਵਾਂ ਨੂੰ ਵੀ ਯਾਦ ਕੀਤਾ ਗਿਆ। ਇਕਬਾਲ ਬਰਾੜ ਨੇ ਸ਼ਹੀਦਾਂ ਦੇ ਜੀਵਨ ਨੂੰ ਦਰਸਾਉਂਦੇ ਗੀਤ ਪੇਸ਼ ਕੀਤੇ।

ਪ੍ਰੋਗਰਾਮ ਦੇ ਦੂਸਰੇ ਪੜਾਅ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ ਗਿਆ। ਇਸ ਤੋਂ ਪਹਿਲਾਂ ਸਭਾ ਦੇ ਚੇਅਰਮੈਨ ਕਰਨ ਅਜਾਇਬ ਸਿੰਘ ਸੰਘਾ ਵੱਲੋਂ ਮਹਿਲਾ ਦਿਵਸ ਬਾਰੇ ਚਾਨਣਾ ਪਾਇਆ ਗਿਆ। ਵੱਖ ਵੱਖ ਦੇਸ਼ਾਂ ਤੋਂ ਸ਼ਾਮਲ ਹੋਈਆਂ ਕਵਿੱਤਰੀਆਂ ਨੇ ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ। ਜਿਨ੍ਹਾਂ ਵਿਚ ਇੰਗਲੈਡ ਤੋਂ ਕੁਲਵੰਤ ਕੌਰ ਢਿੱਲੋਂ, ਮੁਹਾਲੀ ਤੋਂ ਡਾ. ਗੁਰਮਿੰਦਰ ਸਿੱਧੂ, ਦਿੱਲੀ ਤੋਂ ਉਰਮਿਲ ਪ੍ਰਕਾਸ਼, ਵੈਨਕੂਵਰ ਤੋਂ ਹਰਚਰਨ ਕੌਰ, ਕੈਲਗਰੀ ਤੋਂ ਗੁਰਦੀਸ਼ ਗਰੇਵਾਲ, ਵਿਨੀਪੈੱਗ ਤੋਂ ਪ੍ਰਿਤਪਾਲ ਚਾਹਲ ਤੇ ਮਨੂੰ, ਬਰੈਂਪਟਨ ਤੋਂ ਨਰਿੰਦਰ ਮੋਮੀ, ਰਛਪਾਲ ਕੌਰ ਗਿੱਲ, ਦਲਬੀਰ ਕੌਰ, ਅਮਰਜੀਤ ਪੰਛੀ, ਮਨਜੀਤ ਸੇਖੋਂ, ਪੁਸ਼ਪਿੰਦਰ ਜੋਸਨ, ਰਮਿੰਦਰ ਵਾਲੀਆ, ਡਾ. ਰਵਿੰਦਰ ਭਾਟੀਆ, ਹਰਜਸਪ੍ਰੀਤ ਗਿੱਲ ਅਤੇ ਡਾ. ਕੁਲਦੀਪ ਆਦਿ ਸ਼ਾਮਲ ਸਨ। ਇਸ ਮੌਕੇ ’ਤੇ ਜਿਨ੍ਹਾਂ ਕਵੀਆਂ ਨੇ ਰਚਨਾਵਾਂ ਸੁਣਾਈਆਂ ਉਨ੍ਹਾਂ ਵਿਚ ਪਰਮਜੀਤ ਢਿੱਲੋਂ, ਸੁਖਦੇਵ ਸਿੰਘ ਝੰਡ, ਲਖਵੀਰ ਸਿੰਘ ਕਾਹਲੋਂ, ਨਿਰਵੈਲ ਸਿੰਘ ਅਰੋੜਾ, ਜਗਮੋਹਨ ਸਿੰਘ ਸੰਘਾ, ਮਕਸੂਦ ਚੌਧਰੀ ਅਤੇ ਜਗਮੀਤ ਸਿੰਘ ਆਦਿ ਸ਼ਾਮਲ ਸਨ।

ਸਭਾ ਦੇ ਕੋਆਰਡੀਨੇਟਰ ਮਲੂਕ ਸਿੰਘ ਕਾਹਲੋਂ ਅਤੇ ਚੇਅਰਮੈਨ ਕਰਨ ਅਜਾਇਬ ਸਿੰਘ ਸੰਘਾ ਵੱਲੋਂ ਆਏ ਸੱਜਣਾਂ ਦਾ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਸਭਾ ਦੇ ਸਰਪ੍ਰਸਤ ਬਲਰਾਜ ਚੀਮਾ, ਜਗਮੋਹਨ ਸੰਘਾ ਅਤੇ ਹਰਜਸਪ੍ਰੀਤ ਗਿੱਲ ਵੱਲੋਂ ਵੀ ਆਪਣੇ ਵਿਚਾਰ ਪੇਸ਼ ਕੀਤੇ ਗਏ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All