ਸਾਹਿਤਕਾਰ ਇੰਦਰਜੀਤ ਕੌਰ ਸਿੱਧੂ ਨੂੰ ਸ਼ਰਧਾਂਜਲੀਆਂ
ਸਰੀ : ਇੱਥੋਂ ਦੀ ਪੰਜਾਬੀ ਸਾਹਿਤਕਾਰ ਇੰਦਰਜੀਤ ਕੌਰ ਸਿੱਧੂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਇੰਦਰਜੀਤ ਕੌਰ ਸਿੱਧੂ ਨੂੰ ਬਹੁਤ ਹੀ ਬੇਬਾਕ ਅਤੇ ਦਲੇਰਾਨਾ ਲੇਖਿਕਾ ਵਜੋਂ ਜਾਣਿਆ ਜਾਂਦਾ ਹੈ। ਸਾਹਿਤਕ ਸਫ਼ਰ ਵਿੱਚ ਉਨ੍ਹਾਂ ਦੇ ਕਰੀਬੀ ਰਹੇ ਸਰੀ ਦੇ ਸਹਿਤਕਾਰਾਂ...
ਸਰੀ : ਇੱਥੋਂ ਦੀ ਪੰਜਾਬੀ ਸਾਹਿਤਕਾਰ ਇੰਦਰਜੀਤ ਕੌਰ ਸਿੱਧੂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਇੰਦਰਜੀਤ ਕੌਰ ਸਿੱਧੂ ਨੂੰ ਬਹੁਤ ਹੀ ਬੇਬਾਕ ਅਤੇ ਦਲੇਰਾਨਾ ਲੇਖਿਕਾ ਵਜੋਂ ਜਾਣਿਆ ਜਾਂਦਾ ਹੈ। ਸਾਹਿਤਕ ਸਫ਼ਰ ਵਿੱਚ ਉਨ੍ਹਾਂ ਦੇ ਕਰੀਬੀ ਰਹੇ ਸਰੀ ਦੇ ਸਹਿਤਕਾਰਾਂ ਨੇ ਆਪਣੇ ਵੱਖ-ਵੱਖ ਸੋਗਮਈ ਸੁਨੇਹਿਆਂ ਵਿੱਚ ਉਨ੍ਹਾਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਦੇ ਬਹੁਤ ਕਰੀਬੀ ਰਹੇ ਪ੍ਰਿੰਸੀਪਲ ਸੁਰਿੰਦਰ ਪਾਲ ਕੌਰ ਬਰਾੜ ਨੇ ਆਪਣੇ ਸ਼ੋਕ ਸੁਨੇਹੇ ਵਿੱਚ ਕਿਹਾ ਕਿ ਇੰਦਰਜੀਤ ਕੌਰ ਦੀ ਮੌਤ ਨਾਲ ਅਸੀਂ ਆਪਣਾ ਇੱਕ ਅਨਮੋਲ ਹੀਰਾ ਗਵਾ ਦਿੱਤਾ ਹੈ। ਉਹ ਬਹੁਤ ਹੀ ਦਲੇਰ ਤੇ ਸਿੱਧੀ ਸਾਧੀ ਲੇਖਿਕਾ ਸਨ। ਵੈਨਕੂਵਰ ਵਿਚਾਰ ਮੰਚ ਦੇ ਸ਼ਾਇਰ ਮੋਹਨ ਗਿੱਲ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇੰਦਰਜੀਤ ਕੌਰ ਸਿੱਧੂ ਪੰਜਾਬੀ ਸਾਹਿਤ ਵਿੱਚ ਇੱਕ ਵਿਲੱਖਣ ਸਾਹਿਤਕਾਰ ਸਨ। ਉਨ੍ਹਾਂ ਨੇ ਸਾਹਿਤ ਰਚਿਆ ਹੀ ਨਹੀਂ ਬਲਕਿ ਸਾਹਿਤ ਜੀਵਿਆ ਹੈ। ਉਨ੍ਹਾਂ ਨੇ ਪਰਿਵਾਰ ਨਾਲ ਵੀ ਦਿਲੀ ਹਮਦਰਦੀ ਪ੍ਰਗਟ ਕੀਤੀ।
ਜ਼ਿਕਰਯੋਗ ਹੈ ਕਿ ਇੰਦਰਜੀਤ ਕੌਰ ਸਿੱਧੂ ਨੇ ਕਵਿਤਾ ਅਤੇ ਵਾਰਤਕ ਦੇ ਰੂਪ ਵਿੱਚ ਤਿੰਨ ਦਰਜਨ ਦੇ ਕਰੀਬ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ ਹਨ। ਪੰਜਾਬ ਵਿੱਚ ਰਹਿੰਦੇ ਹੋਏ ਉਨ੍ਹਾਂ ਨੇ ’84 ਦੇ ਹਰਿਮੰਦਰ ਸਾਹਿਬ ’ਤੇ ਹਮਲੇ ਸਮੇਂ ‘ਅਕਾਲ ਤਖ਼ਤ ਦੀ ਵਾਰ’ ਲਿਖੀ ਸੀ ਜਿਸ ’ਤੇ ਸਰਕਾਰ ਨੇ ਪਾਬੰਦੀ ਲਾ ਦਿੱਤੀ ਸੀ। ਉਸ ਤੋਂ ਬਾਅਦ ਕੈਨੇਡਾ ਆ ਕੇ ਸਾਹਿਤ ਜਗਤ ਵਿੱਚ ਉਨ੍ਹਾਂ ਨੇ ਭਰਪੂਰ ਹਾਜ਼ਰੀ ਲਗਵਾਈ। ਇਸੇ ਦੌਰਾਨ ਨਾਵਲਕਾਰ ਜਰਨੈਲ ਸਿੰਘ ਸੇਖਾ, ਗ਼ਜ਼ਲ ਮੰਚ ਦੇ ਸ਼ਾਇਰ ਜਸਵਿੰਦਰ, ਰਾਜਵੰਤ ਰਾਜ, ਦਵਿੰਦਰ ਗੌਤਮ, ਪ੍ਰੀਤ ਮਨਪ੍ਰੀਤ, ਦਸਮੇਸ਼ ਗਿੱਲ ਫਿਰੋਜ਼, ਸੁਖਜੀਤ ਕੌਰ ਅਤੇ ਗੁਰਮੀਤ ਸਿੱਧੂ, ਅੰਗਰੇਜ਼ ਬਰਾੜ ਆਦਿ ਨੇ ਵੀ ਇੰਦਰਜੀਤ ਕੌਰ ਦੇ ਵਿਛੋੜੇ ਉੱਪਰ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਸੰਪਰਕ: +1 604 308 6663

