ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਮਾਰਚ
ਸ੍ਰੀ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ 1.50 ਕਰੋੜ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਇਸ ਸਬਸਿਡੀ ਨਾਲ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਨੂੰ ਆਪਣਾ ਸਵੈ ਰੁਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਬੈਂਕਾਂ ਤੋਂ 8.25 ਕਰੋੜ ਰੁਪਏ ਦੇ ਕਰਜ਼ ਉਪਲਬਧ ਹੋਣਗੇ।