DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Aam Aadmi Clinic: ਜਲੰਧਰ ਜ਼ਿਲ੍ਹੇ ’ਚ 10 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ

ਸਰਾਏ ਖਾਸ ’ਚ ਵਿਧਾਇਕ ਬਲਕਾਰ ਸਿੰਘ ਨੇ ਕਲੀਨਿਕ ਦਾ ੳੁਦਘਾਟਨ ਕੀਤਾ

  • fb
  • twitter
  • whatsapp
  • whatsapp
featured-img featured-img
ਵਿਧਾਇਕ ਬਲਕਾਰ ਸਿੰਘ ਸਰਾਏ ਖਾਸ ਵਿੱਚ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮਗਰੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ
Advertisement
ਜਲੰਧਰ ਜ਼ਿਲ੍ਹੇ ਵਿੱਚ ਅੱਜ 10 ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਨਾਲ ਜ਼ਿਲ੍ਹੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 75 ਤੋਂ ਵੱਧ ਕੇ 85 ਹੋ ਗਈ ਹੈ।

ਕੈਬਨਿਟ ਮੰਤਰੀ ਮੋਹਿੰਦਰ ਭਗਤ (ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ) ਵੱਲੋਂ ਸਿਧਾਰਥ ਨਗਰ, ਭਾਰਗੋ ਨਗਰ ਅਤੇ ਸਪੋਰਟਸ ਤੇ ਸਰਜੀਕਲ ਕੰਪਲੈਕਸ ਵਿਖੇ ਤਿੰਨ ਨਵੇਂ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸੂਬੇ ਦੇ ਹਰ ਵਰਗ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਨ੍ਹਾਂ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 107 ਤਰ੍ਹਾਂ ਦੀਆਂ ਮੁਫ਼ਤ ਦਵਾਈਆਂ, 47 ਲੈਬ ਟੈਸਟ, ਗਰਭਵਤੀ ਔਰਤਾਂ ਲਈ ਮੁਫ਼ਤ ਸਕੈਨਿੰਗ ਅਤੇ ਐਂਟੀ ਰੈਬੀਜ਼ ਵੈਕਸੀਨ ਦੀ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ।

Advertisement

ਇਸੇ ਤਰ੍ਹਾਂ ਹਲਕਾ ਵਿਧਾਇਕ ਬਲਕਾਰ ਸਿੰਘ ਨੇ ਸਰਾਏ ਖਾਸ ਵਿਖੇ ਕਲੀਨਿਕ ਦਾ ਉਦਘਾਟਨ ਕਰਦਿਆਂ ਇਸ ਨੂੰ ਸਿਹਤ ਕ੍ਰਾਂਤੀ ਦਾ ਪ੍ਰਤੀਕ ਦੱਸਿਆ। ਇਸ ਤੋਂ ਇਲਾਵਾ ਪਿੰਡ ਲਸਾੜਾ, ਨੰਗਲ, ਸਲੇਮਪੁਰ, ਗਦਈਪੁਰ, ਲੰਮਾ ਪਿੰਡ ਅਤੇ ਪੋਲੀਟੈਕਨਿਕ ਕਾਲਜ ਵਿਖੇ ਵੀ ਨਵੇਂ ਕਲੀਨਿਕ ਸ਼ੁਰੂ ਕੀਤੇ ਗਏ। ਉਦਘਾਟਨੀ ਸਮਾਗਮਾਂ ਦੌਰਾਨ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਸਿਵਲ ਸਰਜਨ ਡਾ. ਰਾਜੇਸ਼ ਗਰਗ, ਕੌਂਸਲਰ, ‘ਆਪ’ ਆਗੂ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Advertisement

ਫਿਲੌਰ (ਪੱਤਰ ਪ੍ਰੇਰਕ): ਪਿੰਡ ਨੰਗਲ ’ਚ ਬੂਥ ਇੰਚਾਰਜ ਪ੍ਰਵੀਨ ਕੁਮਾਰ ਨੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਪੰਜਾਬ ਸਰਕਾਰ ਦੇ ਧੰਨਵਾਦ ਕਰਦਿਆਂ ਦੱਸਿਆ ਕਿ ਮੁਹੱਲਾ ਕਲੀਨਿਕ ਵਿੱਚ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਲੋੜੀਂਦੇ ਟੈਸਟਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਬਲਾਕ ਪ੍ਰਧਾਨ ਪਰਮਜੀਤ ਭਾਰਤੀ ਵੀ ਹਾਜ਼ਰ ਸਨ।

ਫਤਿਹਗੜ੍ਹ ਚੂੜੀਆਂ (ਪੱਤਰ ਪ੍ਰੇਰਕ): ਅੱਜ ਫਤਿਹਗੜ੍ਹ ਚੂੜੀਆਂ ਸ਼ਹਿਰ ਵਿੱਚ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ‘ਆਪ’ ਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਕੀਤਾ। ਉਨ੍ਹਾਂ ਕਿਹਾ ਕਿ ਕਲੀਨਿਕ ਵਿੱਚ ਲੋਕਾਂ ਨੂੰ ਮੁਫ਼ਤ ਡਾਕਟਰੀ ਸਲਾਹ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਲੈਬ ਟੈਸਟਾਂ ਦੀ ਸਹੂਲਤ ਮਿਲੇਗੀ।

Advertisement
×