ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਨਸ਼ਾ ਤਸਕਰੀ ’ਚ ਸ਼ਾਮਲ 11 ਮੁਲਜ਼ਮ ਕਾਬੂ

68 ਗ੍ਰਾਮ ਹੈਰੋਇਨ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ
Advertisement
ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਚੱਲ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਅਧੀਨ ਕਾਰਵਾਈ ਜਾਰੀ ਰੱਖਦਿਆਂ ਜਲੰਧਰ ਕਮਿਸ਼ਨਰੇਟ ਪੁਲੀਸ ਵੱਲੋਂ ਬੀਤੇ ਦੋ ਦਿਨਾਂ ਦੌਰਾਨ ਸ਼ਹਿਰ ਭਰ ਵਿੱਚ ਵੱਖ-ਵੱਖ ਕਾਰਵਾਈਆਂ ਕੀਤੀਆਂ ਗਈਆਂ। ਇਸ ਦੌਰਾਨ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ 68 ਗ੍ਰਾਮ ਹੈਰੋਇਨ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਸੀ.ਪੀ. ਜਲੰਧਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਦੇ ਹੋਏ ਪਿਛਲੇ ਦੋ ਦਿਨਾਂ ਦੌਰਾਨ ਕਮਿਸ਼ਨਰੇਟ ਜਲੰਧਰ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਟੀਮਾਂ ਨੇ ਹਲਕਾ ਜੀਓ ਅਫਸਰਾਂ ਦੀ ਨਿਗਰਾਨੀ ਹੇਠ ਕਈ ਸ਼ੱਕੀ ਥਾਵਾਂ ’ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਇਸ ਦੌਰਾਨ ਪੁਲਿਸ ਟੀਮਾਂ ਵਲੋਂ 9 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋ 68 ਗ੍ਰਾਮ ਹੈਰੋਇਨ ਅਤੇ 70 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਇਸ ਕਾਰਵਾਈ ਦੌਰਾਨ ਪੁਲੀਸ ਪਾਰਟੀ ਵਲੋ ਦੋ ਵਿਅਕਤੀਆਂ ਨੂੰ ਨਸ਼ੇ ਦੀ ਵਰਤੋਂ ਕਰਦਿਆਂ ਕਾਬੂ ਕੀਤਾ ਗਿਆ। ਇਨ੍ਹਾਂ ਗ੍ਰਿਫਤਾਰ ਕੀਤੇ 11 ਮੁਲਜ਼ਮਾਂ ਵਿਰੁੱਧ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ।

 

Advertisement

Advertisement
Show comments