ਹਿੰਦੋਸਤਾਨ ਕਲੱਬ ਦੇ ਕੈਂਪ ’ਚ 1217 ਖੂਨਦਾਨੀਆਂ ਵੱਲੋਂ ਖੂਨਦਾਨ
ਹਿੰਦੋਸਤਾਨ ਵੈੱਲਫੇਅਰ ਬਲੱਡ ਡੋਨਰਜ਼ ਸੰਸਥਾ ਵਲੋਂ 31ਵਾਂ ਮੈਗਾ ਸਾਲਾਨਾ ਖੂਨਦਾਨ ਕੈਂਪ ਮਹਾਰਾਜਾ ਪੈਲੇਸ ਵਿਖੇ ਪ੍ਰਧਾਨ ਪੰਡਿਤ ਰਾਹੁਲ ਸ਼ਰਮਾ ਦੀ ਅਗਵਾਈ ’ਚ ਲਗਾਇਆ ਗਿਆ। ਜਿਸ ਦਾ ਉਦਘਾਟਨ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਕੀਤਾ। ਇਸ ਮੌਕੇ 1217 ਖੂਨਦਾਨੀਆਂ ਨੇ ਖ਼ੂਨਦਾਨ ਕੀਤਾ।
ਇਸ ਮੌਕੇ ਅਨੀਤਾ ਸੋਮ ਪ੍ਰਕਾਸ਼, ਆਪ ਦੇ ਜਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਲੁਬਾਣਾ, ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਨਗਰ ਨਿਗਮ ਹੁਸ਼ਿਆਰਪੁਰ ਦੇ ਕਮਿਸ਼ਨਰ ਜੋਤੀ ਬਾਲਾ ਮੱਟੂ ਵਿਸ਼ੇਸ਼ ਤੌਰ ’ਤੇ ਸ਼ਾਮਲ ਸਨ। ਬੁਲਾਰਿਆਂ ਨੇ ਸੰਸਥਾ ਵਲੋਂ ਸਮਾਜ ਦੇ ਹਿੱਤਾ ਲਈ ਕੀਤੇ ਜਾ ਰਹੇ ਕੰਮਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜਵੰਦਾਂ ਦੀ ਜ਼ਿੰਦਗੀ ਬਚਾਉਣ ਲਈ ਇਹ ਬਹੁਤ ਵੱਡਾ ਉਪਰਾਲਾ ਹੈ। ਉਨ੍ਹਾਂ ਖੂਨਦਾਨ ਸੇਵਾਵਾਂ ਲਈ ਕਲੱਬ ਦੀ ਹੌਂਸਲਾ ਅਫ਼ਜਾਈ ਕੀਤੀ ਤੇ ਮਾਨਵਤਾ ਨੂੰ ਸਮਰਪਿਤ ਇਸ ਸੇਵਾ ਲਈ ਸਭ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖੂਨਦਾਨੀ ਨੂੰ ਅਸਲੀ ਸਮਾਜਿਕ ਹੀਰੋ ਦਾ ਦਰਜਾ ਪ੍ਰਦਾਨ ਕਰਦੇ ਹੋਏ ਇਸ ਸੇਵਾ ਨੂੰ ਉੱਤਮ ਦੱਸਿਆ।