ਪੁਲੀਸ ਨੇ ਪਿੰਡ ਮੰਡੀ ਦੇ 2 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 139 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਭੂਸ਼ਣ ਕੁਮਾਰ ਨੇ ਦੱਸਿਆ ਕਿ ਚੌਕੀ ਅੱਪਰਾ ਦੇ ਮੁਖੀ ਸੁਖਦੇਵ ਸਿੰਘ ਨੇ ਪਿੰਡ ਮੰਡੀ ਦੇ ਵਸਨੀਕ ਅਮਨਦੀਪ ਕੁਮਾਰ ਅਤੇ ਅਮਰਦੀਪ ਸਿੰਘ ਉਰਫ ਦੀਪਾ ਪਾਸੋਂ ਛਾਪੇਮਾਰੀ ਕਰਕੇ 139 ਗ੍ਰਾਮ ਹੈਰੋਇਨ ਬਰਾਮਦ ਕਰਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਦੋਵਾਂ ਵਿਅਕਤੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਲਿਆ ਗਿਆ ਹੈ, ਜਿਸ ਦੌਰਾਨ ਹੋਰ ਪੁੱਛਗਿੱਛ ਕੀਤੀ ਜਾਵੇਗੀ। ਥਾਣਾ ਮੁਖੀ ਨੇ ਦੱਸਿਆ ਕਿ ਇਨ੍ਹਾਂ ’ਚੋਂ ਇਕ ਵਿਅਕਤੀ 'ਤੇ ਪਹਿਲਾਂ ਵੀ ਮੁਕੱਦਮਾ ਦਰਜ ਹੈ, ਜੋ ਪੁਲੀਸ ਨੂੰ ਲੋੜੀਂਦਾ ਸੀ।