DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਖਾਲਸਾ ਕਾਲਜ ਦੀ ਕਾਨਵੋਕੇਸ਼ਨ ’ਚ 1430 ਵਿਦਿਆਰਥੀਆਂ ਨੂੰ ਡਿਗਰੀਆਂ

ਖਾਲਸਾ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਵਿੱਚ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ 1430 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ। ਇਹ ਸਮਾਗਮ ਮਾਤ ਭਾਸ਼ਾ ਨੂੰ ਸਮਰਪਿਤ ਕਰਵਾਇਆ ਗਿਆ। ਸ੍ਰੀ ਮਜੀਠੀਆ ਨੇ ਖ਼ਾਲਸਾ ਯੂਨੀਵਰਸਿਟੀ ਦੇ...

  • fb
  • twitter
  • whatsapp
  • whatsapp
featured-img featured-img
ਵਿਦਿਆਰਥੀਆਂ ਨੂੰ ਡਿਗਰੀਆਂ ਦਿੰਦੇ ਹੋਏ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਸੱਤਿਆਜੀਤ ਸਿੰਘ ਮਜੀਠੀਆ ਅਤੇ ਹੋਰ।
Advertisement

ਖਾਲਸਾ ਕਾਲਜ ਦੀ ਸਾਲਾਨਾ ਕਾਨਵੋਕੇਸ਼ਨ ਵਿੱਚ ਖ਼ਾਲਸਾ ਯੂਨੀਵਰਸਿਟੀ ਦੇ ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਨੇ 1430 ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ। ਇਹ ਸਮਾਗਮ ਮਾਤ ਭਾਸ਼ਾ ਨੂੰ ਸਮਰਪਿਤ ਕਰਵਾਇਆ ਗਿਆ। ਸ੍ਰੀ ਮਜੀਠੀਆ ਨੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋਫੈਸਰ ਚਾਂਸਲਰ ਅਤੇ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ, ਉੱਪ ਕੁਲਪਤੀ ਡਾ. ਮਹਿਲ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਮਿਲ ਕੇ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ’ਚ ਪੜ੍ਹਾਈ ਦੇ 50 ਵੱਖ-ਵੱਖ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਦਿੱਤੀਆਂ ਅਤੇ 60 ਹੋਣਹਾਰ ਵਿਦਿਆਰਥੀਆਂ ਨੂੰ ਮੈਡਲਾਂ ਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ।

ਸ੍ਰੀ ਮਜੀਠੀਆ ਨੇ ਕਿਹਾ ਕਿ ਡਿਗਰੀ ਵੰਡ ਸਮਾਰੋਹ ਸਿੱਖਿਆ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਰਹਿੰਦੀ, ਇਹ ਮਨੁੱਖ ਦੇ ਚਰਿੱਤਰ ਨੂੰ ਨਿਖਾਰਦੀ ਹੈ ਅਤੇ ਉਸ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਂਦੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸ੍ਰੀ ਛੀਨਾ ਨੇ ਕਿਹਾ ਕਿ ਡਿਗਰੀ ਵੰਡ ਸਮਾਰੋਹ ਮਨੁੱਖੀ ਜੀਵਨ ’ਚ ਉਮੀਦ, ਵਿਸ਼ਵਾਸ ਅਤੇ ਨਵੇਂ ਸੁਪਨਿਆਂ ਦਾ ਪ੍ਰਤੀਕ ਹੈ। ਇਹ ਸਾਨੂੰ ਯਾਦ ਦਿਵਾਉਂਦਾ ਹੈ ਕਿ ਮਿਹਨਤ ਤੇ ਲਗਨ ਨਾਲ ਹਰ ਮੰਜ਼ਲ ਪ੍ਰਾਪਤ ਕੀਤੀ ਜਾ ਸਕਦੀ ਹੈ।

Advertisement

ਡਾ. ਆਤਮ ਰੰਧਾਵਾ ਨੇ ਦੱਸਿਆ ਕਿ ਕੌਮਾਂਤਰੀ ਮਾਂ ਬੋਲੀ ਨੂੰ ਸਮਰਪਿਤ ਡਿਗਰੀ ਸਮਾਰੋਹ ਦੀ ਹਰੇਕ ਗਤੀਵਿਧੀ ਨੂੰ ਪੰਜਾਬੀ ਭਾਸ਼ਾ ਵਿੱਚ ਉਲੀਕਿਆ ਗਿਆ। ਉਨ੍ਹਾਂ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ, ਜਿਸ ’ਚ ਅਕਾਦਮਿਕ, ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਸਬੰਧੀ ਪ੍ਰਾਪਤੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਕਾਲਜ ਨੂੰ ਬੀ ਐੱਸ ਸੀ ਖੇਤੀਬਾੜੀ ਡਿਗਰੀ ਨੂੰ ਨੈਕ ਅਤੇ ਆਈ ਸੀ ਏ ਆਰ ਮਾਨਤਾ ਦੁਆਰਾ ਏ-ਪਲੱਸ ਦਰਜਾ ਪ੍ਰਾਪਤ ਕਰਨ ’ਤੇ ਮਾਣ ਹੈ। ਇਸ ਮੌਕੇ ਖ਼ਾਲਸਾ ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੂੰ ਸੰਸਥਾ ਦੇ ਪ੍ਰਿੰਸੀਪਲ ਵਜੋਂ ਆਪਣੇ ਕਾਰਜਕਾਲ ਦੌਰਾਨ ਕਾਲਜ ’ਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।

Advertisement

Advertisement
×