ਸਪੇਨ ਵਸਦੇ 16 ਪੰਜਾਬੀ ਅਕਾਲੀ ਦਲ ’ਚ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਦੀ ਪ੍ਰੇਰਨਾ ਅਤੇ ਸਪੇਨ ਯੂਨਿਟ ਦੇ ਪ੍ਰਧਾਨ ਲਾਭ ਸਿੰਘ ਭੰਗੂ ਦੇ ਸਹਿਯੋਗ ਸਦਕਾ ਸਪੇਨ ਵਿੱਚ ਵੱਸਦੇ 16 ਪੰਜਾਬੀਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਕਬੂਲਦਿਆਂ ਅਕਾਲੀ ਦਲ ਵਿੱਚ ਸ਼ਾਮਲ...
Advertisement
ਸ਼੍ਰੋਮਣੀ ਅਕਾਲੀ ਦਲ ਯੂਰਪ ਦੇ ਪ੍ਰਧਾਨ ਇਕਬਾਲ ਸਿੰਘ ਭੱਟੀ ਦੀ ਪ੍ਰੇਰਨਾ ਅਤੇ ਸਪੇਨ ਯੂਨਿਟ ਦੇ ਪ੍ਰਧਾਨ ਲਾਭ ਸਿੰਘ ਭੰਗੂ ਦੇ ਸਹਿਯੋਗ ਸਦਕਾ ਸਪੇਨ ਵਿੱਚ ਵੱਸਦੇ 16 ਪੰਜਾਬੀਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਕਬੂਲਦਿਆਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਭੱਟੀ ਨੇ ਪਾਰਟੀ ’ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ। ਯੂਰਪ ਪ੍ਰਧਾਨ ਭੱਟੀ ਨੇ ਕਿਹਾ ਆਉਣ ਵਾਲਾ ਸਮਾਂ ਅਕਾਲੀ ਦਲ ਦਾ ਹੀ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਆਏ ਹੋਏ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬੀਆਂ ਦਾ ਘਰਾਂ ਘਰਾਂ ਵਿੱਚ ਜਾ ਕੇ ਜਿਹੜਾ ਦੁੱਖ ਦਰਦ ਸੁਖਬੀਰ ਸਿੰਘ ਬਾਦਲ ਨੇ ਤਨ ਮਨ ਅਤੇ ਧਨ ਨਾਲ ਵੰਡਾਇਆ ਹੈ, ਸ਼ਾਇਦ ਹੀ ਕਿਸੇ ਹੋਰ ਰਾਜਨੀਤਿਕ ਪਾਰਟੀ ਨੇ ਵੰਡਾਇਆ ਹੋਵੇ। ਸਪੇਨ ਯੂਨਿਟ ਦੇ ਪ੍ਰਧਾਨ ਲਾਭ ਸਿੰਘ ਭੰਗੂ ਨੇ ਸ਼ਾਮਿਲ ਹੋਣ ਵਾਲਿਆਂ ਨੂੰ ਜੀ ਆਇਆ ਆਖਿਆ ਅਤੇ ਕਿਹਾ ਸ਼੍ਰੋਮਣੀ ਅਕਾਲੀ ਦਲ ਨੇ ਵਿਦੇਸ਼ ਦੀ ਧਰਤੀ ’ਤੇ ਵੀ ਪੈਰ ਪਸਾਰੇ ਹਨ।
Advertisement
Advertisement