ਹੁਸ਼ਿਆਰਪੁਰ: ਜ਼ਿਲ੍ਹੇ ਵਿਚ ਵੀਰਵਾਰ ਨੂੰ ਡੇਂਗੂ ਦੇ 18 ਮਰੀਜ਼ਾਂ ਦੀ ਪੁਸ਼ਟੀ ਹੋਈ ਜਦੋਂਕਿ ਕੋਵਿਡ ਦੋ ਕਈ ਵੀ ਮਰੀਜ਼ ਸਾਹਮਣੇ ਨਹੀਂ ਆਇਆ। ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਅੱਜ 18 ਨਵੇਂ ਡੇਂਗੂ ਪਾਜ਼ੇਟਿਵ ਕੇਸ ਆਏ ਹਨ। ਜ਼ਿਲ੍ਹੇ ਵਿਚ ਹੁਣ ਤੱਕ ਡੇਂਗੂ ਮਰੀਜ਼ਾਂ ਦੀ ਗਿਣਤੀ 1204 ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਡੇਂਗੂ ਮਰੀਜ਼ਾਂ ਦੇ ਇਲਾਜ ਲਈ ਸਿਵਲ ਹਸਪਤਾਲ ’ਚ ਸਾਰੀਆਂ ਸਹੂਲਤਾਂ ਉਪਲਬਧ ਹਨ ਅਤੇ ਸਾਰੀਆਂ ਸੇਵਾਵਾਂ 24 ਘੰਟੇ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। -ਪੱਤਰ ਪ੍ਰੇਰਕ