ਨਸ਼ੇ ਦੀ ਓਵਰਡੋਜ਼ ਨਾਲ 21 ਸਾਲਾ ਨੌਜਵਾਨ ਦੀ ਮੌਤ
ਥਾਣਾ ਕਰਤਾਰਪੁਰ ਖੇਤਰ ਅਧੀਨ ਪੈਂਦੇ ਇਲਾਕੇ ਵਿੱਚੋਂ 21 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਸ੍ਰਿਸ਼ਟਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਲਾਸ਼ ਬਾਹੂਪੁਰ ਤੋਂ ਰੋਜੜੀ...
Advertisement
ਥਾਣਾ ਕਰਤਾਰਪੁਰ ਖੇਤਰ ਅਧੀਨ ਪੈਂਦੇ ਇਲਾਕੇ ਵਿੱਚੋਂ 21 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਹਿਚਾਣ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਸ੍ਰਿਸ਼ਟਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਲਾਸ਼ ਬਾਹੂਪੁਰ ਤੋਂ ਰੋਜੜੀ ਲਿੰਕ ਸੜਕ ਤੋਂ ਮਿਲੀ ਹੈ। ਵੇਰਵਿਆਂ ਅਨੁਸਾਰ ਮ੍ਰਿਤਕ ਸਮੇਤ ਤਿੰਨ ਵਿਅਕਤੀ ਇਕੱਠੇ ਨਸ਼ਾ ਕਰ ਰਹੇ ਸਨ ਜਿਨਾਂ ਵਿੱਚੋਂ ਇੱਕ ਦੀ ਮੌਤ ਹੋ ਗਈ ਹੈ ਤੇ ਦੋ ਵਿਅਕਤੀਆਂ ਦੀ ਭਾਲ ਪੁਲੀਸ ਵੱਲੋਂ ਕੀਤੀ ਜਾ ਰਹੀ ਹੈ। ਇਸ ਸਬੰਧੀ ਕਰਤਾਰਪੁਰ ਪੁਲੀਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement