ਪਵਿੱਤਰ ਵੇਈਂ ਦੀ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਦੇ ਸਮਾਗਮ ਅੱਜ ਤੋਂ
ਹਤਿੰਦਰ ਮਹਿਤਾ ਜਲੰਧਰ ,12 ਜੁਲਾਈ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਵੇਈਂ ਦੀ ਕਾਰ ਸੇਵਾ ਦੇ ਸਿਲਵਰ ਜੁਬਲੀ ਸਮਾਗਮਾਂ ਦੀ ਸ਼ੁਰੂਆਤ 13 ਜੁਲਾਈ ਨੂੰ ਵਾਤਾਵਰਨ ਕਾਨਫਰੰਸ ਨਾਲ ਹੋਵੇਗੀ। ਕਨੇਡਾ ਦੀ ਫੇਰੀ ਤੋਂ ਵਾਪਸ ਪਰਤੇ ਸੰਤ ਬਲਬੀਰ ਸਿੰਘ ਸੀਚੇਵਾਲ...
Advertisement
ਹਤਿੰਦਰ ਮਹਿਤਾ
ਜਲੰਧਰ ,12 ਜੁਲਾਈ
Advertisement
ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਪਵਿੱਤਰ ਵੇਈਂ ਦੀ ਕਾਰ ਸੇਵਾ ਦੇ ਸਿਲਵਰ ਜੁਬਲੀ ਸਮਾਗਮਾਂ ਦੀ ਸ਼ੁਰੂਆਤ 13 ਜੁਲਾਈ ਨੂੰ ਵਾਤਾਵਰਨ ਕਾਨਫਰੰਸ ਨਾਲ ਹੋਵੇਗੀ। ਕਨੇਡਾ ਦੀ ਫੇਰੀ ਤੋਂ ਵਾਪਸ ਪਰਤੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਵਾਤਾਵਰਨ ਕਾਨਫਰੰਸ ਵਿੱਚ ਪੰਜਾਬ ਦੇ ਪਾਣੀਆਂ ਬਾਰੇ ਗੰਭੀਰਤਾ ਨਾਲ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਇਸ ਕਾਨਫਰੰਸ ਵਿੱਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ, ਐਨਜੀਟੀ ਦੇ ਮੈਂਬਰ ਡਾ. ਅਫਰੋਜ਼ ਅਹਿਮਦ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਐਸਐਸ ਗੋਸਲ, ਪਿੰਗਲਵਾੜਾ ਦੀ ਮੁਖੀ ਡਾ. ਇੰਦਰਜੀਤ ਕੌਰ, ਸੇਵਾ ਮੁਕਤ ਆਈਏਐੱਸ ਕਹਾਨ ਸਿੰਘ ਪੰਨੂ ਤੇ ਸੀਨੀਅਰ ਪੱਤਰਕਾਰ ਹਮੀਰ ਸਿੰਘ ਪਹੁੰਚ ਰਹੇ ਹਨ। ਵਰ੍ਹੇਗੰਢ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸੰਤ ਸੀਚੇਵਾਲ ਆਪ ਸੇਵਾ ਵਿੱਚ ਡਟੇ ਰਹੇ।
ਸੰਤ ਸੀਚੇਵਾਲ ਨੇ ਦੱਸਿਆ ਕਿ ਕਾਰ ਸੇਵਾ ਦੀ 25ਵੀਂ ਵਰ੍ਹੇਗੰਢ ਦੇ ਸਮਾਗਮ 13 ਤੋਂ ਲੈ ਕੇ 16 ਜੁਲਾਈ ਤੱਕ ਚੱਲਣਗੇ।
Advertisement