ਜਲੰਧਰ ’ਚ ਕਰੋਨਾ ਕਾਰਨ 3 ਮੌਤਾਂ

ਜਲੰਧਰ ’ਚ ਕਰੋਨਾ ਕਾਰਨ 3 ਮੌਤਾਂ

ਜਲੰਧਰ (ਨਿੱਜੀ ਪੱਤਰ ਪੇ੍ਰਕ): ਕਰੋਨਾ ਨਾਲ ਜ਼ਿਲ੍ਹੇ ਅੰਦਰ ਤਿੰਨ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ ਜ਼ਿਲ੍ਹੇ ’ਚੋਂ 67 ਵਿਅਕਤੀ ਕਰੋਨਾ ਪਾਜ਼ੇਟਿਵ ਆਏ ਹਨ। ਸਿਹਤ ਵਿਭਾਗ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਕਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 466 ਤੱਕ ਪੁੱਜ ਗਈ ਜਦੋਂਕਿ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 14901 ਹੋ ਗਿਆ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਮੌਤਾਂ ਦੀ ਗਿਣਤੀ ਅਤੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਘੱਟ ਰਹਿਣ ਤੋਂ ਬਾਅਦ ਬੀਤੇ ਕੱਲ੍ਹ ਤੋਂ ਇਕਦਮ ਹੋਏ ਵਾਧੇ ਨੇ ਸਿਹਤ ਵਿਭਾਗ ਨੂੰ ਚਿੰਤਾ ਵਿਚ ਪਾ ਦਿੱਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All