ਅਣਪਛਾਤੇ ਵਾਹਨ ਦੀ ਟੱਕਰ ਕਾਰਨ 3 ਨੌਜਵਾਨਾਂ ਦੀ ਮੌਤ
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲੀਸ ਪ੍ਰਸ਼ਾਸਨ ਵੱਲੋਂ ਸਾਂਝੀ...
ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਵੀਰਵਾਰ ਸਵੇਰੇ ਇੱਕ ਅਣਪਛਾਤੇ ਵਾਹਨ ਵੱਲੋਂ ਮੋਟਰਸਾਈਕਲ ਨੂੰ ਟੱਕਰ ਮਾਰਨ ਕਰਕੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਅਤੇ ਇੱਕ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਹ ਜਾਣਕਾਰੀ ਪੁਲੀਸ ਪ੍ਰਸ਼ਾਸਨ ਵੱਲੋਂ ਸਾਂਝੀ ਕੀਤੀ ਗਈ ਹੈ।
ਵੇਰਵਿਆਂ ਅਨੁਸਾਰ ਇਹ ਹਾਦਸਾ ਪਿੰਡ ਬੋੜਾ ਵਿੱਚ ਵਾਟਰ ਸਪਲਾਈ ਦਫ਼ਤਰ ਦੇ ਨੇੜੇ ਉਸ ਸਮੇਂ ਵਾਪਰਿਆ ਜਦੋਂ ਇਹ ਚਾਰੇ ਵਿਅਕਤੀ ਮੋਟਰਸਾਈਕਲ 'ਤੇ ਸਵਾਰ ਹੋ ਕੇ ਸ੍ਰੀ ਅਨੰਦਪੁਰ ਸਾਹਿਬ ਤੋਂ ਗੜ੍ਹਸ਼ੰਕਰ ਵੱਲ ਜਾ ਰਹੇ ਸਨ। ਪੁਲੀਸ ਅਨੁਸਾਰ ਤਿੰਨ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਚੌਥਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ।
ਸੂਚਨਾ ਮਿਲਣ 'ਤੇ ਪੁਲਿਸ ਮੁਲਾਜ਼ਮਾਂ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੜ੍ਹਸ਼ੰਕਰ ਦੇ ਸਿਵਲ ਹਸਪਤਾਲ ਭੇਜਿਆ। ਜ਼ਖ਼ਮੀ ਵਿਅਕਤੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਪੁਲੀਸ ਨੇ ਦੱਸਿਆ ਕਿ ਹਾਦਸੇ ਵਿੱਚ ਸ਼ਾਮਲ ਵਾਹਨ ਦੀ ਭਾਲ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

