DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Traders Commission: ਵਪਾਰੀਆਂ ਦੇ ਮਸਲਿਆਂ ਲਈ 40 ਕਰੋੜ ਮਨਜ਼ੂਰ: ਠਾਕੁਰ

ਪੰਜਾਬ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਨੇ ਵਪਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

  • fb
  • twitter
  • whatsapp
  • whatsapp
featured-img featured-img
ਵਪਾਰੀਆਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਅਨਿਲ ਠਾਕੁਰ।
Advertisement

ਪੰਜਾਬ ਰਾਜ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਅੱਜ ਇੱਥੇ ਵਪਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰ ਅਤੇ ਬਾਜ਼ਾਰਾਂ ਨਾਲ ਸਬੰਧਤ ਮਾਮਲਿਆਂ ਅਤੇ ਸਮੱਸਿਆਵਾਂ ਦਾ ਫੌਰੀ ਨਿਬੇੜਾ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਬਾਜ਼ਾਰਾਂ ਦੀ ਦਿੱਖ ਸੰਵਾਰਨ ਦੇ ਨਾਲ-ਨਾਲ ਮੁੱਢਲੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ 40 ਕਰੋੜ ਰੁਪਏ ਤੋਂ ਵੱਧ ਦੇ ਫੰਡ ਮਨਜ਼ੂਰ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ ਹਰ ਜ਼ਿਲ੍ਹੇ ਲਈ ਦੋ-ਦੋ ਕਰੋੜ ਰੁਪਏ ਖਰਚੇ ਜਾਣਗੇ।

ਚੇਅਰਮੈਨ ਅਨਿਲ ਠਾਕੁਰ ਨੇ ਦੱਸਿਆ ਕਿ ਰਾਜ ਵਿਚ ਪਿਛਲੇ ਕਈ ਮਹੀਨਿਆਂ ਤੋਂ ਕਮਿਸ਼ਨ ਵਲੋਂ ਵਪਾਰੀਆਂ ਨਾਲ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਿਹਾ ਜਿਸ ਵਿਚ ਵਪਾਰੀਆਂ ਵੱਲੋਂ ਸੱਤ ਹਜ਼ਾਰ ਦੇ ਕਰੀਬ ਸ਼ਿਕਾਇਤਾਂ ਅਤੇ ਮਾਮਲੇ ਰੱਖੇ ਗਏ; ਇਨ੍ਹਾਂ ਵਿੱਚੋਂ ਛੇ ਹਜ਼ਾਰ ਤੋਂ ਵੱਧ ਸ਼ਿਕਾਇਤਾਂ ਦਾ ਢੁੱਕਵਾਂ ਨਿਬੇੜਾ ਕੀਤਾ ਜਾ ਚੁੱਕਾ ਹੈ ਅਤੇ ਰਹਿੰਦੇ ਮਾਮਲਿਆਂ ’ਤੇ ਵੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਵਪਾਰੀਆਂ ਵਿਚਾਲੇ ਪੁੱਲ ਦਾ ਕੰਮ ਕਰਦਿਆਂ ਟਰੇਡਰਜ਼ ਕਮਿਸ਼ਨ ਵਪਾਰ ਤੇ ਵਪਾਰੀਆਂ ਦੇ ਮਸਲਿਆਂ ਦੀ ਸੁਣਵਾਈ ਤੋਂ ਇਲਾਵਾ ਬਾਜ਼ਾਰਾਂ ਵਿਚ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਨੂੰ ਦਿੱਤੇ ਜਾ ਰਹੇ 2-2 ਕਰੋੜ ਰੁਪਏ ਕਮਿਸ਼ਨ ਦੀਆਂ ਜ਼ਿਲ੍ਹਾ ਕਮੇਟੀਆਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਾਜ਼ਾਰਾਂ ਵਿਚ ਡਿਪਟੀ ਕਮਿਸ਼ਨਰਾਂ ਰਾਹੀਂ ਖਰਚੇ ਜਾਣਗੇ। ਇਸ ਤੋਂ ਪਹਿਲਾਂ ਚੇਅਰਮੈਨ ਨੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਦ੍ਰਿਪਨ ਸੈਣੀ, ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਸਮੇਤ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

Advertisement

Advertisement
Advertisement
×