ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 3 ਜੂਨ
ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਮੁਹਿੰਮ ਤਹਿਤ 31 ਮਈ ਤੱਕ ਜ਼ਿਲ੍ਹਾ ਕਪੂਰਥਲਾ ਅੰਦਰ 497 ਏਕੜ ਸਰਕਾਰੀ ਜ਼ਮੀਨ ਤੋਂ ਨਾਜਾਇਜ਼ ਕਬਜ਼ਾ ਹਟਾਇਆ ਗਿਆ। ਇਸ ਜ਼ਮੀਨ ਨੂੰ ਪੰਚਾਇਤਾਂ ਰਾਹੀਂ ਬੋਲੀ ਕਰਵਾ ਕੇ ਠੇਕੇ ’ਤੇ ਦਿੱਤਾ ਗਿਆ ਹੈ। ਇਸ ਨਾਲ ਸਰਕਾਰੀ ਖ਼ਜ਼ਾਨੇ ਵਿੱਚ ਇਸੇ ਸਾਲ 45 ਲੱਖ 5 ਹਜ਼ਾਰ 150 ਰੁਪੇ ਦੇ ਕਰੀਬ ਰਾਸ਼ੀ ਜਮ੍ਹਾਂ ਹੋਈ ਹੈ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਨਾਜਾਇਜ਼ ਕਬਜ਼ਾ ਧਾਰਕਾਂ ਨੂੰ 31 ਮਈ ਤੱਕ ਨਾਜਾਇਜ਼ ਕਬਜ਼ੇ ਆਪਣੇ ਆਪ ਛੱਡਣ ਦੀ ਅਪੀਲ ਕੀਤੀ ਗਈ ਸੀ।