ਗੁਰਦੇਵ ਸਿੰਘ ਗਹੂੰਣ/ ਲਾਜਵੰਤ ਲਾਜ
ਨਵਾਂ ਸ਼ਹਿਰ/ ਬਲਾਚੌਰ, 16 ਅਕਤੂਬਰ
ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਨਿਸ਼ਕਾਮ ਟਿਫਨ ਸੇਵਾ ਸੁਸਾਇਟੀ ਗੁਰੂ ਕੀ ਰਸੋਈ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਨਵਾਂ ਸ਼ਹਿਰ ਵਿੱਚ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਮਹਾਨ ਗੁਰਮਤਿ ਸਮਾਰੋਹ ਪ੍ਰਾਰੰਭ ਕੀਤਾ ਗਿਆ। ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਸ੍ਰੀ ਗੁਰੂ ਅੰਗਦ ਨਗਰ ਗੁਰਦੁਆਰਾ ਸਾਹਿਬ ਤੋਂ ਬੈਂਡ-ਵਾਜਿਆਂ ਤੇ ਗੱਤਕਾ ਪਾਰਟੀਆਂ ਦੇ ਨਜ਼ਾਰਿਆਂ ਨਾਲ ਸਨਮਾਨ ਸਹਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ਵਿੱਚ ਲਿਆਂਦੀ ਗਈ। ਸਮਾਗਮ ਦੀ ਸ਼ੁਰੂਆਤ ਸ੍ਰੀ ਰਹਿਰਾਸ ਸਾਹਿਬ ਜੀ ਦੇ ਪਾਠਾਂ ਨਾਲ ਕੀਤੀ ਗਈ। ਇਸ ਤੋਂ ਉਪਰੰਤ ਭਾਈ ਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਅਮਨਦੀਪ ਸਿੰਘ ਜੀ ਮਾਤਾ ਕੌਲਾਂ ਜੀ ਭਲਾਈ ਕੇਂਦਰ ਅੰਮ੍ਰਿਤਸਰ ਅਤੇ ਭਾਈ ਵਰਿੰਦਰ ਸਿੰਘ ਕੰਗ ਲੁਧਿਆਣਾ ਵਾਲਿਆਂ ਦੇ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਅਤੇ ਭਾਈ ਸਰਬਜੀਤ ਸਿੰਘ ਜੀ ਲੁਧਿਆਣਾ ਵਾਲਿਆਂ ਅਤੇ ਗਿਆਨੀ ਜਸਵੰਤ ਸਿੰਘ ਪਰਵਾਨਾ ਜੀ ਪੰਥ ਪ੍ਰਸਿੱਧ ਕਥਾ ਵਾਚਕਾਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਬਰਜਿੰਦਰ ਸਿੰਘ ਹੁਸੈਨਪੁਰ, ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ, ਸ਼੍ਰੋਮਣੀ ਕਮੇਟੀ ਗੁਰਬਖਸ਼ ਸਿੰਘ ਖਾਲਸਾ ਮੈਂਬਰ, ਕੌਂਸਲਰ ਪਰਮ ਸਿੰਘ ਖਾਲਸਾ, ਸੁਖਦੇਵ ਸਿੰਘ ਮਾਨ ਰਾਹੋਂ, ਰਵਿੰਦਰ ਸਿੰਘ ਆਈ.ਟੀ.ਓ. ਚੱਕਦਾਨਾ, ਸਰਬਜੀਤ ਸਿੰਘ ਮਝੂਰ, ਰਸ਼ਪਾਲ ਸਿੰਘ ਜੱਬੋਵਾਲ, ਅਜੀਤ ਸਿੰਘ ਸਰਪੰਚ ਬਰਨਾਲਾ, ਗੁਰਤੇਗ ਸਿੰਘ ਹਿਆਲਾ, ਅਮਰਜੀਤ ਸਿੰਘ ਜੀਂਦੋਵਾਲ ਆਦਿ ਮੌਜੂਦ ਸਨ। ਸਮਾਗਮ ਦੇ ਅਖੀਰ ਵਿੱਚ ਸੁਸਾਇਟੀ ਦੇ ਸਰਪ੍ਰਸਤ ਭਾਈ ਸਰਬਜੀਤ ਸਿੰਘ ਜੀ ਲੁਧਿਆਣਾ ਵਾਲਿਆਂ ਅਤੇ ਮੁੱਖ ਸੇਵਾਦਾਰ ਸ. ਸੁਰਜੀਤ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ।