ਸੇਵਾ ਕੇਂਦਰਾਂ ’ਚ ਮਿਲਣਗੀਆਂ ਆਰ ਟੀ ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ
                    ਰਿਜਨਲ ਟਰਾਂਸਪੋਰਟ ਅਫ਼ਸਰ (ਆਰ ਟੀ ਓ) ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਦੀ ਸਹੂਲਤ ਲਈ ਫੇਸਲੈਸ ਆਰ ਟੀ ਓ ਸੇਵਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਹੁਣ ਵਿਭਾਗ ਨਾਲ ਸਬੰਧਤ 56 ਸੇਵਾਵਾਂ ਸ਼ੁਰੂ...
                
        
        
    
                 Advertisement 
                
 
            
        
                ਰਿਜਨਲ ਟਰਾਂਸਪੋਰਟ ਅਫ਼ਸਰ (ਆਰ ਟੀ ਓ) ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਦੀ ਸਹੂਲਤ ਲਈ ਫੇਸਲੈਸ ਆਰ ਟੀ ਓ ਸੇਵਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਹੁਣ ਵਿਭਾਗ ਨਾਲ ਸਬੰਧਤ 56 ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਆਰ ਟੀ ਓ ਹੁਸ਼ਿਆਰਪੁਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਕੁੱਲ 56 ਪ੍ਰਮੁੱਖ ਸੇਵਾਵਾਂ ਨੂੰ ਹੁਣ ਪੂਰੀ ਤਰ੍ਹਾਂ ਫੇਸਲੈਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਜ਼ਿਲ੍ਹੇ ਵਿੱਚ ਸਥਾਪਤ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। 
            
        
    
    
    
    
                 Advertisement 
                
 
            
        
                 Advertisement 
                
 
            
         
 
             
            