DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵੱਖ-ਵੱਖ ਥਾਈਂ ਉਤਸ਼ਾਹ ਨਾਲ ਮਨਾਇਆ 76ਵਾਂ ਗਣਤੰਤਰ ਦਿਵਸ

ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ’ਤੇ ਅਧਾਰਤ ਪ੍ਰੋਗਰਾਮ ਪੇਸ਼; ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲਿਆਂ ਦਾ ਸਨਮਾਨ
  • fb
  • twitter
  • whatsapp
  • whatsapp
featured-img featured-img
ਕੌਮੀ ਝੰਡੇ ਨੂੰ ਸਲਾਮੀ ਦਿੰਦੇ ਹੋਏ ਮੁੱਖ ਮਹਿਮਾਨ ਅਤੇ ਮੋਹਤਬਰ। -ਫੋਟੋ: ਧੋਥੜ
Advertisement

ਪੱਤਰ ਪ੍ਰੇਰਕ

ਸ਼ਾਹਕੋਟ, 27 ਜਨਵਰੀ

Advertisement

ਤਹਿਸੀਲ ਕੰਪਲੈਕਸ ਵਿੱਚ ਸਰਕਾਰੀ ਤੌਰ ’ਤੇ ਮਨਾਏ ਗਏ ਤਹਿਸੀਲ ਪੱਧਰੀ ਗਣਤੰਤਰ ਦਿਵਸ ਮੌਕੇ ਐੱਸਡੀਐੱਮ ਸ਼ਾਹਕੋਟ ਸ੍ਰੀਮਤੀ ਸ਼ੁਭੀ ਆਂਗਰਾ ਨੇ ਕੌਮੀ ਝੰਡਾ ਲਹਿਰਾਇਆ ਅਤੇ ਮਾਰਟ ਪਾਸਟ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਅਤੇ ਨਾਟਕਾਂ ਰਾਹੀਂ ਸਮਾਜਿਕ ਬੁਰਾਈਆਂ ਨੂੰ ਖਤਮ ਕਰਨ ਦਾ ਸੱਦਾ ਦਿੱਤਾ ਗਿਆ।

ਫਿਲੌਰ (ਸਰਬਜੀਤ ਗਿੱਲ): ਸਕੂਲ ਆਫ਼ ਐਮੀਨੈਂਸ ’ਚ ਗਣਤੰਤਰ ਦਿਵਸ ਮਨਾਇਆ ਗਿਆ। ਐੱਸਡੀਐੱਮ ਅਮਨਪਾਲ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਪੰਜਾਬ ਪੁਲੀਸ ਅਕੈਡਮੀ ’ਚ ਅਕੈਡਮੀ ਦੀ ਡਾਇਰੈਕਟਰ ਅਨੀਤਾ ਪੁੰਜ ਨੇ ਝੰਡਾ ਲਹਿਰਾਇਆ। ਨਗਰ ਕੌਂਸਲ ਦੇ ਦਫ਼ਤਰ ’ਚ ਪ੍ਰਧਾਨ ਮਹਿੰਦਰ ਪਾਲ ਨੇ ਝੰਡਾ ਲਹਿਰਾਇਆ।

ਅਜਨਾਲਾ (ਸੁਖਦੇਵ ਸਿੰਘ): ਗਣਤੰਤਰ ਦਿਵਸ ਨੂੰ ਸਮਰਪਿਤ ਸਮਾਗਮ ਆਈਟੀਆਈ ਮੈਦਾਨ ਵਿੱਚ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਐੱਸਡੀਐੱਮ ਰਵਿੰਦਰ ਸਿੰਘ ਅਰੋੜਾ ਨੇ ਤਿਰੰਗਾ ਝੰਡਾ ਲਹਿਰਾਇਆ। ਇਸ ਮੌਕੇ ਲੋੜਵੰਦਾਂ ਨੂੰ ਟਰਾਈਸਾਈਕਲ, ਸਲਾਈ ਮਸ਼ੀਨਾਂ ਵੰਡੀਆਂ ਗਈਆਂ ਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦਾ ਸਨਮਾਨ ਵੀ ਕੀਤਾ ਗਿਆ।

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਨਗਰ ਨਿਗਮ ਵਿੱਚ ਗਣਤੰਤਰ ਦਿਵਸ ਮੌਕੇ ਮੇਅਰ ਸੁਰਿੰਦਰ ਕੁਮਾਰ ਨੇ ਝੰਡਾ ਲਹਿਰਾਇਆ। ਇਸ ਮੌਕੇ ਕਮਿਸ਼ਨਰ ਡਾ. ਅਮਨਦੀਪ ਕੌਰ, ਸੀਨੀਅਰ ਡਿਪਟੀ ਮੇਅਰ ਪਰਵੀਨ ਲਤਾ ਸੈਣੀ ਅਤੇ ਡਿਪਟੀ ਮੇਅਰ ਰਣਜੀਤਾ ਚੌਧਰੀ, ਨਿਗਰਾਨ ਇੰਜਨੀਅਰ ਸਤੀਸ਼ ਕੁਮਾਰ ਸੈਣੀ ਮੌਜੂਦ ਸਨ। ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿੱਚ ਗਣਤੰਤਰ ਦਿਵਸ ਮਨਾਇਆ ਗਿਆ। ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਝੰਡਾ ਲਹਿਰਾਇਆ।

ਦਸੂਹਾ (ਪੱਤਰ ਪ੍ਰੇਰਕ): ਇੱਥੇ ਦੇਸ਼ ਦੇ 76ਵੇਂ ਗਣਤੰਤਰਤ ਦਿਵਸ ਮੌਕੇ ਨਗਰ ਕੌਂਸਲ ਦਸੂਹਾ ਵਿੱਚ ਈਓ ਕਮਲਜਿੰਦਰ ਸਿੰਘ ਤੇ ਮੀਤ ਪ੍ਰਧਾਨ ਅਰਮਪ੍ਰੀਤ ਸੋਨੂੰ ਖਾਲਸਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਵਿੱਚ ਹਲਕਾ ਵਿਧਾਇਕ ਐਡਵੋਕੇਟ ਕਰਮਬੀਰ ਘੁੰਮਣ ਅਤੇ ਦਸੂਹਾ ਕੌਂਸਲ ਦੇ ਪ੍ਰਧਾਨ ਸੁੱਚਾ ਸਿੰਘ ਲੂਫਾ ਨੇ ਤਿਰੰਗਾ ਲਹਿਰਾਇਆ। ਵਿਧਾਇਕ ਘੁੰਮਣ ਨੇ ਹੋਣਹਾਰ ਵਿਦਿਆਰਥੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਪੰਚਾਇਤ ਸੰਮਤੀ ਸਟੇਡੀਅਮ ਵਿੱਚ ਕਰਵਾਏ ਉਪ ਮੰਡਲ ਪੱਧਰੀ ਸਮਾਗਮਵਿੱਚ ਐੱਸਡੀਐੱਮ ਕੰਵਲਜੀਤ ਸਿੰਘ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜੇਸੀਡੀਏਵੀ ਕਾਲਜ, ਡੀਏਵੀ ਸਕੂਲ ਬਲਗਣਾ, ਜੀਟੀਬੀ ਖਾਲਸਾ ਕਾਲਜ ਫਾਰ ਵਿਮੈੱਨ, ਸੁੱਖ ਸਾਗਰ ਇੰਟਰਨੈਸ਼ਨਲ ਸਕੂਲ ਸੈਦੋਵਾਲ ’ਚ ਵੀ ਗਣਤੰਤਰ ਦਿਵਸ ਮਨਾਇਆ ਗਿਆ।

ਮਜੀਠਾ (ਪੱਤਰ ਪ੍ਰੇਰਕ): ਤਹਿਸੀਲਦਾਰ ਮਜੀਠਾ ਜਸਬੀਰ ਸਿੰਘ ਸੰਧੂ ਦੀ ਅਗਵਾਈ ਵਿੱਚ ਕਰਵਾਏ ਗਏ ਸਮਾਗਮ ਮੌਕੇ ਐੱਸਡੀਐੱਮ ਸੋਨਮ ਵੱਲੋਂ ਮੁੱਖ ਮਹਿਮਾਨ ਵਜੋਂ ਪਹੁੰਚ ਕੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਦੌਰਾਨ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ, ਮੁਲਾਜ਼ਮਾਂ ਤੇ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ ਗਿਆ।

ਪਠਾਨਕੋਟ (ਪੱਤਰ ਪ੍ਰੇਰਕ): ਗਣਤੰਤਰ ਦਿਵਸ ਮੌਕੇ ਸਪੋਰਟਸ ਸਟੇਡੀਅਮ ਲਮੀਨੀ ਵਿੱਚ ਡੀਸੀ ਆਦਿੱਤਿਆ ਉੱਪਲ ਨੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਸਮਾਗਮ ਵਿੱਚ ਐਸਐਸਪੀ ਦਲਜਿੰਦਰ ਸਿੰਘ ਢਿੱਲੋਂ, ਏਡੀਸੀ (ਜ) ਹਰਜੀਤ ਸਿੰਘ, ਐੱਸਡੀਐੱਮ ਅਰਸ਼ਦੀਪ ਸਿੰਘ, ਪੈਸਕੋ ਦੇ ਚੇਅਰਮੈਨ ਸੁਨੀਲ ਗੁਪਤਾ, ਜ਼ਿਲ੍ਹਾ ਪ੍ਰਧਾਨ ਅੰਮਿਤ ਸਿੰਘ ਮੰਟੂ ਤੇ ਸਾਬਕਾ ਮੰਤਰੀ ਮਾਸਟਰ ਮੋਹਣ ਲਾਲ ਹਾਜ਼ਰ ਸਨ।

ਤਲਵਾੜਾ (ਨਿੱਜੀ ਪੱਤਰ ਪ੍ਰੇਰਕ): ਭਾਰਤ ਦੇ 76ਵੇਂ ਗਣਤੰਤਰ ਦਿਵਸ ਮੌਕੇ ਨਗਰ ਕੌਂਸਲ ਦਫ਼ਤਰ ਵਿੱਚ ਕਾਰਜਕਾਰੀ ਅਧਿਕਾਰੀ ਕਮਲਜਿੰਦਰ ਸਿੰਘ ਨੇ ਲਹਿਰਾਇਆ। ਪਬਲਿਕ ਹਾਈ ਸਕੂਲ ਪੁਰਾਣਾ ਤਲਵਾੜਾ ਵਿੱਚ ਭਾਜਪਾ ਆਗੂ ਰਘੂਨਾਥ ਸਿੰਘ ਰਾਣਾ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਮੁੱਖ ਸਮਾਗਮ ਬੀਬੀਐਮਬੀ ਕਲੋਨੀ ਸਥਿਤ ਨਰਸਰੀ ਗਰਾਊਂਡ ’ਚ ਕਰਵਾਇਆ ਗਿਆ, ਜਿੱਥੇ ਬੀਬੀਐੱਮਬੀ ਚੀਫ਼ ਇੰਜਨੀਅਰ ਅਰੁਣ ਕੁਮਾਰ ਸਿਡਾਨਾ ਨੇ ਝੰਡਾ ਲਹਿਰਾਇਆ। ਐਕਸ ਸਰਵਿਸਮੈਨ ਵੈੱਲਫੇਅਰ ਸੁਸਾਇਟੀ ਪਿੰਡ ਭੰਬੋਤਾੜ ਵੱਲੋਂ ਕਰਵਾਏ ਗਏ ਸਮਾਗਮ ’ਚ ਸੇਵਾਮੁਕਤ ਕਰਨਲ ਐੱਸ ਐੱਸ ਮਿਨਹਾਸ ਨੇ ਝੰਡਾ ਲਹਿਰਾਇਆ।

ਕਰਤਾਰਪੁਰ (ਗੁਰਨੇਕ ਸਿੰਘ ਵਿਰਦੀ): ਨਗਰ ਕੌਂਸਲ ਦਫ਼ਤਰ ਵਿੱਚ ਵਿਧਾਇਕ ਬਲਕਾਰ ਸਿੰਘ ਵੱਲੋਂ ਝੰਡਾ ਲਹਿਰਾਇਆ ਗਿਆ। ਇਸ ਤੋਂ ਇਲਾਵਾ ਕਾਂਗਰਸ ਦਫ਼ਤਰ ਵਿੱਚ ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਸਰਕਾਰੀ ਹਸਪਤਾਲ ਵਿੱਚ ਸੀਨੀਅਰ ਮੈਡੀਕਲ ਅਫਸਰ ਡਾ. ਸਰਬਜੀਤ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ।

ਐੱਸਟੀਐੱਸ ਵਰਲਡ ਸਕੂਲ ਵਿੱਚ ਸਮਾਗਮ

ਗੁਰਾਇਆ: ਐੱਸਟੀਐੱਸ ਵਰਲਡ ਸਕੂਲ ਵਿੱਚ ਗਣਤੰਤਰ ਦਿਵਸ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਸਕੂਲ ਦੀ ਚੇਅਰਪਰਸਨ ਮੈਡਮ ਮਾਲਤੀ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਦਾ ਸਵਾਗਤ ਪ੍ਰਿੰਸੀਪਲ ਮੈਡਮ ਪ੍ਰਭਜੋਤ ਗਿੱਲ ਅਤੇ ਐੱਨ.ਸੀ.ਸੀ. ਬੈਂਡ ਵੱਲੋਂ ਕੀਤਾ ਗਿਆ। ਚੇਅਰਪਰਸਨ ਮੈਡਮ ਮਾਲਤੀ ਅਤੇ ਪ੍ਰਿੰਸੀਪਲ ਮੈਡਮ ਪ੍ਰਭਜੋਤ ਗਿੱਲ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਸਕੂਲ ਦੇ ਚਾਰ ਹਾਊਸਾਂ- ਕੈਂਬਰਿਜ, ਹਾਰਵਰਡ, ਆਕਸਫੋਰਡ ਅਤੇ ਸਟੈਨਫੋਰਡ ਵੱਲੋਂ ਸਕੂਲ ਦੇ ਏਐੱਨਓ ਗਗਨ ਭੱਟੀ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ| ਵਿਦਿਆਰਥੀਆਂ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ ਤੇ ਨਾਚ ਪੇਸ਼ ਕੀਤਾ ਗਿਆ। - ਨਿੱਜੀ ਪੱਤਰ ਪ੍ਰੇਰਕ

ਆਜ਼ਾਦੀ ਘੁਲਾਟੀਆਂ, ਵੀਰ ਨਾਰੀਆਂ ਤੇ ਸ਼ਹੀਦ ਪਰਿਵਾਰਾਂ ਦੇ ਆਸ਼ਰਿਤਾਂ ਦਾ ਸਨਮਾਨ

ਕਪੂਰਥਲਾ ਦੇ ਗੁਰੂ ਨਾਨਕ ਸਟੇਡੀਅਮ ਵਿੱਚ ਮਹਿਲਾਵਾਂ ਦਾ ਸਨਮਾਨ ਕਰਦੇ ਹੋਏ ਡੀਸੀ।

ਕਪੂਰਥਲਾ (ਜਸਬੀਰ ਸਿੰਘ ਚਾਨਾ): ਡੀਸੀ ਅਮਿਤ ਕੁਮਾਰ ਪੰਚਾਲ ਨੇ ਗੁਰੂ ਨਾਨਕ ਸਟੇਡੀਅਮ ਵਿੱਚ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜਿੱਥੇ ਲੋਕਾਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੱਤੀ, ਉੱਥੇ ਆਜ਼ਾਦੀ ਦੀ ਲੜਾਈ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੀ ਅਗਵਾਈ ’ਚ ਦੇਸ਼ ਨੂੰ ਗਣਰਾਜ ਬਣਾਉਣ ਨੂੰ ਚੇਤੇ ਕੀਤਾ। ‘ਸਮਾਰਟ ਸਿਟੀ’ ਵਜੋਂ ਐਲਾਨੇ ਗਏ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਦੇ ਵਿਕਾਸ ਕੰਮਾਂ ਬਾਰੇ ਜ਼ਿਕਰ ਕਰਦਿਆਂ ਸ੍ਰੀ ਪੰਚਾਲ ਨੇ ਦੱਸਿਆ ਕਿ ਲਗਭਗ 200 ਕਰੋੜ ਦੀ ਲਾਗਤ ਨਾਲ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐੱਸ.ਐੱਸ.ਪੀ. ਗੌਰਵ ਤੂਰਾ ਵੀ ਸ਼ਾਮਲ ਸਨ। ਇਸ ਮੌਕੇ ਆਜ਼ਾਦੀ ਘੁਲਾਟੀਆਂ, ਵੀਰ ਨਾਰੀਆਂ ਤੇ ਸ਼ਹੀਦ ਪਰਿਵਾਰਾਂ ਦੇ ਆਸ਼ਰਿਤਾਂ ਦਾ ਸਨਮਾਨ ਕੀਤਾ ਗਿਆ।

ਜਲੰਧਰ: ਝਾਕੀਆਂ ਰਾਹੀਂ ਭਲਾਈ ਸਕੀਮਾਂ ਬਾਰੇ ਦੱਸਿਆ

ਜਲੰਧਰ (ਪੱਤਰ ਪ੍ਰੇਰਕ): ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵਿਭਾਗਾਂ ਵੱਲੋਂ ਵੱਖ-ਵੱਖ ਭਲਾਈ ਸਕੀਮਾਂ, ਵਿਕਾਸ ਕਾਰਜਾਂ ਅਤੇ ਲੋਕ ਪੱਖੀ ਉਪਰਾਲਿਆਂ ਨੂੰ ਦਰਸਾਉਂਦੀਆਂ 10 ਝਾਕੀਆਂ ਕੱਢੀਆਂ ਗਈਆਂ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਝਾਕੀ ਨੂੰ ਸਰਬੋਤਮ ਝਾਕੀ ਐਲਾਨਦਿਆਂ 11000 ਰੁਪਏ ਦੀ ਨਗਦ ਰਾਸ਼ੀ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਕੱਢੀ ਗਈ ਝਾਕੀ ਸੀ.ਐੱਮ. ਦੀ ਯੋਗਸ਼ਾਲਾ ਪ੍ਰੋਗਰਾਮ ’ਤੇ ਝਾਤ ਪੁਆਈ ਗਈ। ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕੱਢੀ ਗਈ ਝਾਕੀ ਰਾਹੀਂ ਸੂਬੇ ਵਿੱਚ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਦਰਸਾਇਆ ਗਿਆ। ਪੇਂਡੂ ਵਿਕਾਸ ਵਿਭਾਗ ਵੱਲੋਂ ਆਪਣੀ ਝਾਕੀ ਰਾਹੀਂ ਪੰਜਾਬ ਰਾਜ ਪੇਂਡੂ ਆਜੀਵਕਾ ਮਿਸ਼ਨ ਦਾ ਜ਼ਿਕਰ ਕੀਤਾ ਗਿਆ, ਜਿਸ ਰਾਹੀਂ ਆਦਮਪੁਰ ਬਲਾਕ ਵਿੱਚ ਚਲਾਏ ਜਾ ਰਹੇ ਪਹਿਲ ਪ੍ਰਾਜੈਕਟ ’ਤੇ ਝਾਤ ਪੁਆਈ ਗਈ। ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਆਪਣੀ ਝਾਕੀ ਵਿੱਚ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਬਾਰੇ ਦਰਸਾਇਆ ਗਿਆ। ਸਿੱਖਿਆ ਵਿਭਾਗ ਵੱਲੋਂ ਕੱਢੀ ਗਈ ਝਾਕੀ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਉਠਾਏ ਕਦਮਾਂ ਸਮੇਤ ਚੁੱਕੇ ਗਏ ਹੋਰ ਉਪਰਾਲਿਆਂ ਬਾਰੇ ਦੱਸਿਆ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸੇਵਾ ਕੇਂਦਰ, ਜਲੰਧਰ ਵੱਲੋਂ ਆਪਣੀਆਂ ਝਾਕੀਆਂ ਰਾਹੀਂ ਕ੍ਰਮਵਾਰ ‘ਸਾਡੇ ਬਜ਼ੁਰਗ, ਸਾਡਾ ਮਾਣ’ ਅਤੇ ‘ਡੋਰ ਸਟੈੱਪ ਡਲਿਵਰੀ’ ਨੂੰ ਪ੍ਰਦਰਸ਼ਿਤ ਕੀਤਾ ਗਿਆ।

ਗੁਰੂ ਨਾਨਕ ਦੇਵ ’ਵਰਸਿਟੀ ਵਿੱਚ ਸਮਾਗਮ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਯੂਨੀਵਰਸਟਿੀ ਵਿੱਚ ਗਣਤੰਤਰ ਦਿਵਸ ਸਮਾਗਮ ਦੌਰਾਨ ਵਾਈਸ-ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਰਾਸ਼ਟਰੀ ਝੰਡਾ ਲਹਿਰਾਇਆ। ਇਸ ਸਮਾਗਮ ਵਿੱਚ ਮਾਰਚ-ਪਾਸਟ ਕੀਤਾ ਗਿਆ ਜਿਸ ਵਿੱਚ ਸੁਰੱਖਿਆ ਅਧਿਕਾਰੀਆਂ, ਐੱਨਸੀਸੀ ਦੇ ਏਅਰ ਵਿੰਗ ਅਤੇ ਆਰਮੀ ਵਿੰਗ ਨੇ ਭਾਗ ਲਿਆ। ਕੌਮੀ ਝੰਡਾ ਲਹਿਰਾਉਣ ਦੀ ਰਸਮ ਤੋਂ ਬਾਅਦ ਵੀਸੀ ਪ੍ਰੋ. ਕਰਮਜੀਤ ਸਿੰਘ ਨੇ ਆਜ਼ਾਦੀ ਨਾਲ ਆਉਣ ਵਾਲੀਆਂ ਜ਼ਿੰਮੇਵਾਰੀਆਂ ’ਤੇ ਚਾਨਣਾ ਪਾਇਆ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਆ। -ਟਨਸ

Advertisement
×