ਜਲੰਧਰ ਵਿੱਚ ਕਰੋਨਾ ਨਾਲ 9 ਮੌਤਾਂ

ਜਲੰਧਰ ਵਿੱਚ ਕਰੋਨਾ ਨਾਲ 9 ਮੌਤਾਂ

ਅੰਮ੍ਰਿਤਸਰ ਵਿੱਚ ਇੱਕ ਸਿਹਤ ਮੁਲਾਜ਼ਮ ਇੱਕ ਔਰਤ ਦੇ ਕਰੋਨਾ ਸਬੰਧੀ ਸੈਂਪਲ ਲੈਂਦਾ ਹੋਇਆ। ਫੋਟੋ: ਵਿਸ਼ਾਲ ਕੁਮਾਰ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 17 ਸਤੰਬਰ

ਕਰੋਨਾ ਦਾ ਕਹਿਰ ਜਲੰਧਰ ਵਿੱਚ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅੱਜ ਆਈਆਂ ਰਿਪੋਰਟਾਂ ਅਨੁਸਾਰ ਜ਼ਿਲ੍ਹੇ ਵਿੱਚ ਕਰੋਨਾ ਨਾਲ 9 ਮਰੀਜ਼ਾਂ ਦੀ ਮੌਤ ਹੋ ਗਈ ਹੈ ਜਦਕਿ 369 ਕੇਸ ਪਾਜ਼ੇਟਿਵ ਆਏ ਹਨ। ਸਿਹਤ ਵਿਭਾਗ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ। ਇਨ੍ਹਾਂ ਵਿਚੋਂ 24 ਮਰੀਜ਼ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਤ ਹਨ ਜਦਕਿ 345 ਮਰੀਜ਼ ਜ਼ਿਲ੍ਹੇ ਦੇ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ 10,664 ਹੋ ਗਈ ਹੈ। ਜਲੰਧਰ ਵਿੱਚ ਮੌਤਾਂ ਦਾ ਅੰਕੜਾ ਵੀ 290 ’ਤੇ ਪੁੱਜ ਗਿਆ ਹੈ।

ਗੁਰਦਾਸਪੁਰ(ਪੱਤਰ ਪ੍ਰੇਰਕ): ਜ਼ਿਲ੍ਹਾ ਗੁਰਦਾਸਪੁਰ ‘ਚ ਅੱਜ ਵੀਰਵਾਰ ਕਰੋਨਾ ਨਾਲ ਦੋ ਮੌਤਾਂ ਹੋਣ ਦੀ ਪੁਸ਼ਟੀ ਪ੍ਰਸ਼ਾਸ਼ਨ ਵੱਲੋਂ ਕੀਤੀ ਗਈ ਹੈ। ਜਦਕਿ 133 ਦੀ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ।

ਅੰਮ੍ਰਿਤਸਰ(ਟ੍ਰਿਬਿਊਨ ਨਿਊਜ਼ ਸਰਵਿਜ਼): ਕਰੋਨਾ ਮਹਾਂਮਾਰੀ ਦੇ ਚੱਲਦਿਆਂ ਅੱਜ ਜ਼ਿਲ੍ਹੇ ਵਿੱਚ 181 ਨਵੇਂ ਕਰੋਨਾ ਪਾਜ਼ੇਟਿਵ ਮਾਮਲੇ ਆਏ ਹਨ ਅਤੇ ਇੱਕ ਵਿਅਕਤੀ ਦੀ ਕਰੋਨਾ ਕਾਰਨ ਮੌਤ ਹੋਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਕਰੋਨਾ ਕਾਰਨ 62 ਸਾਲਾ ਪਾਲ ਸਿੰਘ ਵਾਸੀ ਪਿੰਡ ਮੂਧਲ ਦੀ ਮੌਤ ਹੋਈ ਹੈ। ਜ਼ਿਲ੍ਹੇ ਵਿਚ ਕਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ ਵਧ ਕੇ 284 ਹੋ ਗਿਆ ਹੈ। ਅੱਜ ਆਏ ਨਵੇਂ 181 ਕਰੋਨਾ ਪਾਜੀਟਿਵ ਕੇਸਾਂ ਵਿਚ 95 ਨਵੇਂ ਆਈਐਲਆਈ ਮਾਮਲੇ ਹਨ ਜਦੋਂ ਕਿ 86 ਕਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਨਾਲ ਲੱਗੀ ਲਾਗ ਦੇ ਹਨ। ਜ਼ਿਲ੍ਹੇ ਵਿੱਚ ਕੁਲ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 7417  ਹੋ ਗਈ ਹੈ ਜਿਸ ਵਿਚੋਂ 5570 ਠੀਕ ਹੋ ਚੁੱਕੇ ਹਨ ਅਤੇ 1563 ਜ਼ੇਰੇ ਇਲਾਜ ਹਨ। ਅੱਜ ਵੀ 302 ਵਿਅਕਤੀ ਕਰੋਨਾ ਨੂੰ  ਮਾਤ ਦੇ ਕੇ ਠੀਕ ਹੋਣ ਮਗਰੋਂ ਘਰਾਂ ਨੂੰ ਪਰਤੇ ਹਨ।   

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All