ਸ਼ਾਂਤਮਈ ਰੋਸ ਵਿਖਾਵੇ ਲਈ 9 ਥਾਵਾਂ ਨਿਰਧਾਰਿਤ
ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਣ ਵਾਲੇ ਸ਼ਾਂਤਮਈ ਪ੍ਰਦਰਸ਼ਨਾਂ ਲਈ ਜ਼ਿਲ੍ਹੇ ਵਿੱਚ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਜਾਰੀ ਹੁਕਮਾਂ ਅਨੁਸਾਰ ਸ਼ਾਂਤਮਈ ਪ੍ਰਦਰਸ਼ਨਾਂ ਲਈ ਨਿਰਧਾਰਿਤ ਕੀਤੀਆਂ ਥਾਵਾਂ ਵਿੱਚ...
Advertisement
ਜ਼ਿਲ੍ਹਾ ਪ੍ਰਸ਼ਾਸਨ ਨੇ ਵੱਖ-ਵੱਖ ਸੰਗਠਨਾਂ ਵੱਲੋਂ ਕੀਤੇ ਜਾਣ ਵਾਲੇ ਸ਼ਾਂਤਮਈ ਪ੍ਰਦਰਸ਼ਨਾਂ ਲਈ ਜ਼ਿਲ੍ਹੇ ਵਿੱਚ 9 ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਵਲੋਂ ਜਾਰੀ ਹੁਕਮਾਂ ਅਨੁਸਾਰ ਸ਼ਾਂਤਮਈ ਪ੍ਰਦਰਸ਼ਨਾਂ ਲਈ ਨਿਰਧਾਰਿਤ ਕੀਤੀਆਂ ਥਾਵਾਂ ਵਿੱਚ ਪੁੱਡਾ ਗਰਾਊਂਡ ਤਹਿਸੀਲ ਕੰਪਲੈਕਸ ਦੇ ਸਾਹਮਣੇ, ਦੇਸ਼ ਭਗਤ ਯਾਦਗਾਰ ਹਾਲ, ਬਰਲਟਨ ਪਾਰਕ, ਦਸਹਿਰਾ ਗਰਾਊਂਡ ਜਲੰਧਰ ਕੈਂਟ, ਇੰਪਰੂਵਮੈਂਟ ਟਰੱਸਟ ਗਰਾਊਂਡ ਕਰਤਾਰਪੁਰ, ਦਾਣਾ ਮੰਡੀ ਭੋਗਪੁਰ, ਪੱਛਮੀ ਪਾਸਾ, ਕਪੂਰਥਲਾ ਰੋਡ, ਨਕੋਦਰ, ਦਾਣਾ ਮੰਡੀ ਪਿੰਡ ਸੈਫ਼ਾਵਾਲਾ (ਫਿਲੌਰ) ਤੇ ਨਗਰ ਪੰਚਾਇਤ ਕੰਪਲੈਕਸ ਸ਼ਾਹਕੋਟ ਸ਼ਾਮਿਲ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਪੁਲੀਸ ਕਮਿਸ਼ਨਰ ਜਾਂ ਉਪ ਮੰਡਲ ਮੈਜਿਸਟਰੇਟ, ਜੋ ਵੀ ਲਾਗੂ ਹੋਵੇ, ਪਾਸੋਂ ਅਗਾਊਂ ਪ੍ਰਵਾਨਗੀ ਲੈਣੀ ਹੋਵੇਗੀ। ਪ੍ਰਦਰਸ਼ਨ ਦੌਰਾਨ ਕਿਸੇ ਵੀ ਤਰ੍ਹਾਂ ਦਾ ਹਥਿਆਰ ਜਿਵੇਂ ਚਾਕੂ, ਲਾਠੀ ਜਾਂ ਕੋਈ ਹੋਰ ਹਥਿਆਰ ਲੈ ਕੇ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਆਰਗੇਨਾਈਜ਼ਰ ਨੂੰ ਹਰੇਕ ਢੁਕਵੇਂ ਜੰਕਸ਼ਨ ’ਤੇ ਪ੍ਰਦਰਸ਼ਨ ਦੇ ਨਾਲ ਮਾਰਸ਼ਲ ਅਤੇ ਸ਼ਾਂਤੀਪੂਰਨ ਮਾਰਚ ਯਕੀਨੀ ਬਣਾਉਣ ਸਬੰਧੀ ਲਿਖਤੀ ਦੇਣਾ ਹੋਵੇਗਾ। ਰੋਸ ਵਿਖਾਵੇ ਦੌਰਾਨ ਆਪਣੀ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਕਾਰਵਾਈ ਕਰਕੇ ਹੋਣ ਵਾਲੇ ਜਾਨੀ ਜਾਂ ਮਾਲੀ ਨੁਕਸਾਨ ਲਈ ਆਗਰੇਨਾਈਜ਼ਰ/ਪ੍ਰਦਰਸ਼ਨਕਾਰੀ ਜ਼ਿੰਮੇਵਾਰ ਹੋਣਗੇ। ਇਹ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ।
Advertisement
Advertisement