ਪੱਤਰ ਪ੍ਰੇਰਕ
ਬੰਗਾ, 21 ਅਗਸਤ
ਪਿੰਡ ਰਸੂਲਪੁਰ ਦੇ ਦਲਿਤ ਭਾਈਚਾਰੇ ਵੱਲੋਂ ਰਾਜਸਥਾਨ ਸੂਬੇ ਦੇ ਇਕ ਪਿੰਡ ਵਿਚ ਸਕੂਲ ਪੜ੍ਹਦੇ ਵਿਦਿਆਰਥੀ ਇੰਦਰ ਕੁਮਾਰ ਮੇਘਵਾਲ ਦੇ ਕਤਲ ਖ਼ਿਲਾਫ਼ ਮੋਮਬਤੀ ਮਾਰਚ ਕੱਢਿਆ ਗਿਆ। ਯਾਦ ਰਹੇ ਕਿ ਇੰਦਰ ਦੇ ਅਧਿਆਪਕ ਨੇ ਇੰਨਾ ਕੁੱਟਿਆ ਕਿ ਉਸ ਦੀ ਹਸਪਤਾਲ ਜਾ ਕੇ ਮੌਤ ਹੋ ਗਈ ਸੀ। ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਹਰੀ ਰਾਮ ਰਸੂਲਪੁਰੀ ਨੇ ਕਿਹਾ ਕਿ ਕਾਤਲ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਨੇ ਗੁਜਰਾਤ ਸਰਕਾਰ ਵੱਲੋਂ ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀਆਂ ਸਜ਼ਾਵਾਂ ਮੁਆਫ ਕਰਕੇ ਰਿਹਾਅ ਕਰਨ ਦੀ ਜ਼ੋਰਦਾਰ ਨਿੰਦਾ ਕਰਦਿਆਂ ਉਹਨਾਂ ਨੂੰ ਮੁੜ ਜੇਲ੍ਹ ਭੇਜਣ ਦੀ ਮੰਗ ਕੀਤੀ।