ਪੱਤਰ ਪ੍ਰੇਰਕ
ਫਗਵਾੜਾ, 16 ਅਕਤੂਬਰ
ਇੱਕ ਵਿਅਕਤੀ ਨੂੰ ਘੇਰ ਕੇ ਉਸਦੀ ਕੁੱਟਮਾਰ ਕਰਨ ਦੇ ਸਬੰਧ ’ਚ ਰਾਵਲਪਿੰਡੀ ਪੁਲੀਸ ਨੇ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਧਾਰਾ 323, 341, 427, 148, 149, 120-ਬੀ ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ। ਸ਼ਿਕਾਇਤ ਕਰਤਾ ਦਲਜੀਤ ਸਿੰਘ ਉਰਫ਼ ਬਿੱਲਾ ਪੁੱਤਰ ਕੇਸਰ ਵਾਸੀ ਸੰਗਤਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 13 ਅਕਤੂਬਰ ਨੂੰ ਉਹ ਆਪਣੇ ਪਿੰਡ ਸੰਗਤਪੁਰ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਰਸਤੇ ਵਿੱਚ ਪਰਮਿੰਦਰ, ਹਰਪਾਲ ਤੇ ਰਛਪਾਲ ਨੇ ਉਸਨੂੰ ਘੇਰ ਲਿਆ ਤੇ ਉਸਦੀ ਕੁੱਟਮਾਰ ਕੀਤੀ ਤੇ ਉਸਨੂੰ ਜ਼ਖ਼ਮੀ ਕਰ ਦਿੱਤਾ। ਉਸ ਨੇ ਦੱਸਿਆ ਕਿ ਇਹ ਸਾਰਾ ਕੰਮ ਕੁਝ ਵਿਅਕਤੀਆਂ ਦੀ ਸ਼ਹਿ ’ਤੇ ਹੋਇਆ ਹੈ। ਜਿਸ ਸਬੰਧ ’ਚ ਪੁਲੀਸ ਨੇ ਪਰਮਿੰਦਰ ਸਿੰਘ ਉਰਫ਼ ਪੰਮਾ ਪੁੱਤਰ ਸੰਤੋਖ ਸਿੰਘ, ਹਰਪਾਲ ਸਿੰਘ ਉਰਫ਼ ਰਿੰਕੂ ਪੁੱਤਰ ਸਿਕੰਦਰ, ਰਛਪਾਲ ਸਿੰਘ ਉਰਫ਼ ਕਾਰੀ ਪੁੱਤਰ ਸਿਕੰਦਰ, ਅਮਰੀਕ ਸਿੰਘ ਉਰਫ਼ ਨਿੱਕਾ ਪੁੱਤਰ ਦਿਲਬਾਗ ਸਿੰਘ, ਗੁਰਚਰਨ ਸਿੰਘ ਪੁੱਤਰ ਪ੍ਰੇਮ ਸਿੰਘ, ਰਤਨ ਸਿੰਘ ਪੁੱਤਰ ਨਿਸ਼ਾ ਸਿੰਘ ਵਾਸੀਆਨ ਪਿੰਡ ਸੰਗਤਪੁਰ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।