ਫਗਵਾੜਾ: ਇੱਥੇ ਇੱਕ ਵਿਅਕਤੀ ਵੱਲੋਂ ਪੀਜੀ ਵਿੱਚ ਰਹਿ ਰਹੇ ਵਿਦਿਆਰਥੀਆਂ ਦੀ ਸ਼ਨਾਖਤ ਸਬੰਧੀ ਦਸਤਾਵੇਜ਼ ਚੌਕੀ ’ਚ ਜਮ੍ਹਾਂ ਨਾ ਕਰਵਾ ਕੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਸਬੰਧ ’ਚ ਸਤਨਾਮਪੁਰਾ ਪੁਲੀਸ ਨੇ ਪੀਜੀ ਮਾਲਕ ਖਿਲਾਫ਼ ਕੇਸ ਦਰਜ ਕੀਤਾ ਹੈ। ਐਸ.ਐਚ.ਓ ਜਤਿੰਦਰ ਕੁਮਾਰ ਨੇ ਦੱਸਿਆ ਕਿ ਚਹੇੜੂ ਚੌਕੀ ਇੰਚਾਰਜ ਦਰਸ਼ਨ ਸਿੰਘ ਦੀ ਅਗਵਾਈ ’ਚ ਪੁਲੀਸ ਪਾਰਟੀ ਨੇ ਵੱਖ ਵੱਖ ਥਾਵਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਇੱਕ ਪੀ.ਜੀ. ਦੀ ਚੈਕਿੰਗ ਕੀਤੀ ਤਾਂ ਉਸ ਪੀ .ਜੀ. ’ਚ ਜੋ ਵਿਦਿਆਰਥੀ ਰਹਿ ਰਹੇ ਸਨ ਉਨ੍ਹਾਂ ਦੀ ਆਈ-ਡੀ ਚੌਕੀ ’ਚ ਜਮ੍ਹਾਂ ਨਹੀਂ ਕਰਵਾਈ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲੀਸ ਨੇ ਮਾਲਕ ਖਿਲਾਫ਼ ਕੇਸ ਦਰਜ ਕਰ ਲਿਆ ਹੈ। -ਪੱਤਰ ਪ੍ਰੇਰਕ