ਪੱਤਰ ਪ੍ਰੇਰਕ
ਫਗਵਾੜਾ, 11 ਸਤੰਬਰ
ਪਿੰਡ ਬਘਾਣਾ ਵਿੱਚ ਇੱਕ ਵਿਅਕਤੀ ਦੇ ਘਰ ’ਚ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਹੇਠ ਰਾਵਲਪਿੰਡੀ ਪੁਲੀਸ ਨੇ ਸੱਤ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ। ਐੱਸਐੱਚਓ ਸੁਰਜੀਤ ਸਿੰਘ ਪੱਤੜ ਨੇ ਦੱਸਿਆ ਕਿ ਸ਼ਿਕਾਇਤਕਰਤਾ ਜੌਨੀ ਵਾਸੀ ਬਘਾਣਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 28 ਅਗਸਤ ਨੂੰ ਕੁੱਝ ਵਿਅਕਤੀਆਂ ਨੇ ਉਸ ਦੇ ਘਰ ਅੰਦਰ ਦਾਖ਼ਲ ਹੋ ਕੇ ਉਸ ਦੀ ਕੁੱਟਮਾਰ ਕੀਤੀ। ਇਸ ਮਗਰੋਂ ਜ਼ਖ਼ਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਦਿੱਤੀ ਗਈ ਰਿਪੋਰਟ ਮਗਰੋਂ ਪੁਲੀਸ ਨੇ ਕੇਸ ਦਰਜ ਕੀਤਾ ਹੈ।