ਹੜ੍ਹ ਪੀੜਤਾਂ ਦੀ ਮਦਦ ਲਈ ਡੀਸੀ ਨੂੰ 11 ਲੱਖ ਰੁਪਏ ਦਾ ਚੈੱਕ ਭੇਟ
ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਲੰਧਰ ਜਿਮਖਾਨਾ ਕਲੱਬ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ 11 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਭੇਟ ਕੀਤਾ ਗਿਆ। ਡਵੀਜ਼ਨਲ ਕਮਿਸ਼ਨਰ ਜਲੰਧਰ ਅਰੁਣ ਸੇਖੜੀ, ਜੋ ਕਿ ਜਲੰਧਰ ਜਿਮਖਾਨਾ ਕਲੱਬ...
Advertisement
ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਜਲੰਧਰ ਜਿਮਖਾਨਾ ਕਲੱਬ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ 11 ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਭੇਟ ਕੀਤਾ ਗਿਆ। ਡਵੀਜ਼ਨਲ ਕਮਿਸ਼ਨਰ ਜਲੰਧਰ ਅਰੁਣ ਸੇਖੜੀ, ਜੋ ਕਿ ਜਲੰਧਰ ਜਿਮਖਾਨਾ ਕਲੱਬ ਦੇ ਪ੍ਰਧਾਨ ਵੀ ਹਨ, ਦੀ ਰਹਿਨੁਮਾਈ ਹੇਠ ਕਲੱਬ ਦੇ ਸਕੱਤਰ ਸੰਦੀਪ ਬਹਿਲ ਵੱਲੋਂ ਇਹ ਚੈੱਕ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਡਾ. ਅਗਰਵਾਲ ਨੇ ਇਸ ਮੌਕੇ ਕਲੱਬ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਲਾਇਲਪੁਰ ਖਾਲਸਾ ਕਾਲਜ ਟੈਕਨੀਕਲ ਕੈਂਪਸ, ਜਲੰਧਰ ਵੱਲੋਂ ਵੀ ਡਿਪਟੀ ਕਮਿਸ਼ਨਰ ਨੂੰ 1.51 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਸੌਂਪਿਆ ਗਿਆ। ਕੈਂਪਸ ਦੇ ਡਾਇਰੈਕਟਰ ਡਾ. ਰਮਨਦੀਪ ਸਿੰਘ ਦਿਓਲ ਦੀ ਰਹਿਨੁਮਾਈ ਹੇਠ ਕਾਲਜ ਵੱਲੋਂ ਸਹਾਇਕ ਡਾਇਰੈਕਟਰ ਡਾ. ਅਭਿਸ਼ੇਕ ਸਚਦੇਵਾ, ਡੀਨ ਸਟੂਡੈਂਟ ਵੈੱਲਫੇਅਰ ਡਾ. ਨਿਧੀ ਚੋਪੜਾ, ਅਮਨ ਅਤੇ ਨਵਨੀਤ ਨੇ ਇਹ ਚੈੱਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਸੌਂਪਿਆ।
Advertisement
Advertisement