ਕਿਸਾਨ-ਮਜ਼ਦੂਰ ਯੂਨੀਅਨ ਦਾ ਵਫ਼ਦ ਮੰਤਰੀ ਨੂੰ ਮਿਲਿਆ
ਹੜ੍ਹਾਂ ਦੌਰਾਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਲਈ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਦਾ ਵਫ਼ਦ ਕੈਬਿਨਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਕਟਾਰੂ ਚੱਕ ਵਿੱਚ ਮਿਲਿਆ। ਵਫ਼ਦ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ...
ਹੜ੍ਹਾਂ ਦੌਰਾਨ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਦੀ ਮੰਗ ਲਈ ਕਿਸਾਨ-ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂਆਂ ਦਾ ਵਫ਼ਦ ਕੈਬਿਨਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਕਟਾਰੂ ਚੱਕ ਵਿੱਚ ਮਿਲਿਆ। ਵਫ਼ਦ ਨੇ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਜ਼ਮੀਨਾਂ ਉੱਪਰ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਬੀਤੇ ਸਾਲ ਪੰਜਾਬ ਵਿੱਚ ਆਏ ਹੜ੍ਹਾਂ ਨਾਲ ਉਨ੍ਹਾਂ ਦੀਆਂ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਦੂਜੇ ਹੜ੍ਹ ਪੀੜਤ ਕਿਸਾਨਾਂ ਵਾਂਗ ਹੀ ਮੁਆਵਜ਼ਾ ਦੇਣ ਲਈ ਫ਼ੈਸਲਾ ਕਰ ਦਿੱਤਾ ਸੀ ਅਤੇ ਇਸ ਸਬੰਧੀ 24 ਫਰਵਰੀ ਨੂੰ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਸਬੰਧੀ ਲੋੜੀਂਦੇ ਫੰਡ ਵੀ ਰਿਲੀਜ਼ ਕਰ ਦਿੱਤੇ ਸਨ ,ਪਰ ਇਸ ਦੇ ਬਾਵਜੂਦ ਡੇਰਾ ਬਾਬਾ ਨਾਨਕ ਦੇ ਤਹਿਸੀਲ ਪ੍ਰਸ਼ਾਸਨ ਨੇ ਪੀੜਤ ਕਿਸਾਨਾਂ ਨੂੰ ਅਜੇ ਤੱਕ ਮੁਆਵਜ਼ੇ ਦਾ ਧੇਲਾ ਵੀ ਅਦਾ ਨਹੀਂ ਕੀਤਾ।
ਮੰਤਰੀ ਨੇ ਵਫ਼ਦ ਨੂੰ ਪੂਰੇ ਧਿਆਨ ਨਾਲ ਸੁਣਨ ਉਪਰੰਤ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਫ਼ੋਨ ਕਰ ਕੇ ਹਦਾਇਤ ਕੀਤੀ ਕਿ ਲੋੜੀਂਦੀ ਕਾਰਵਾਈ ਕਰ ਕੇ ਡੇਰਾ ਬਾਬਾ ਨਾਨਕ ਇਲਾਕੇ ਦੇ ਸਰਕਾਰੀ ਜ਼ਮੀਨਾਂ ਉੱਪਰ ਕਾਸ਼ਤ ਰਹੇ ਸਮੂਹ ਕਿਸਾਨਾਂ ਨੂੰ ਹੜ੍ਹਾਂ ਨਾਲ ਨੁਕਸਾਨੀਆਂ ਉਨ੍ਹਾਂ ਦੀਆਂ ਫ਼ਸਲਾਂ ਦਾ ਮੁਆਵਜ਼ਾ ਤੁਰੰਤ ਅਦਾ ਕਰਵਾਇਆ ਜਾਵੇ। ਵਫ਼ਦ ਵਿੱਚ ਬਲਬੀਰ ਸਿੰਘ ਰੰਧਾਵਾ ਸ਼ਮਸ਼ੇਰਪੁਰ, ਜੋਗਿੰਦਰ ਸਿੰਘ ਖੰਨਾ ਚਮਾਰਾਂ, ਮੀਡੀਆ ਇੰਚਾਰਜ ਸਤਬੀਰ ਸਿੰਘ ਖੋਦੇਬੇਟ, ਸੀਨੀਅਰ ਆਗੂ ਮਾਸਟਰ ਸੁੱਚਾ ਸਿੰਘ ਰਾਮ ਦੀਵਾਲੀ ਸ਼ਾਮਲ ਸਨ।

