ਨਿੱਜੀ ਪੱਤਰ ਪ੍ਰੇਰਕ
ਗੜ੍ਹਸ਼ੰਕਰ, 9 ਅਗਸਤ
ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਦਾ ਇੱਕ ਵਫ਼ਦ ਪੰਜਾਬ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਬਰਿੰਦਰਪਾਲ ਸਿੰਘ ਨੂੰ ਮੁੱਖ ਦਫ਼ਤਰ ਵਿੱਚ ਜੱਥੇਬੰਦੀ ਦੇ ਪ੍ਰਧਾਨ ਸੁਖਮੰਦਰ ਸਿੰਘ ਦੀ ਅਗਵਾਈ ਵਿੱਚ ਮਿਲ਼ਿਆ। ਵਫ਼ਦ ਨੇ ਮੰਗ ਕੀਤੀ ਕਿ ਐਮ ਸੇਵਾ ਐਪ ਰਾਹੀਂ ਹਾਜ਼ਰੀ ਲਗਾਉਣ ਲਈ ਜਾਰੀ ਕੀਤੀਆਂ ਗਈਆਂ ਹਦਾਇਤਾਂ ਤੋਂ ਫ਼ੀਲਡ ਵਿੱਚ ਆ ਰਹੀਆਂ ਮੁਸ਼ਕਲਾਂ ਨੂੰ ਮੁੱਖ ਰੱਖਦਿਆਂ ਹੋਇਆਂ ਅਪਰੇਸ਼ਨਲ ਸਟਾਫ਼ ਨੂੰ ਛੋਟ ਦਿੱਤੀ ਜਾਵੇ, ਗਰੈਚੁਟੀ ਦੀ ਹੱਦ 10 ਲੱਖ ਤੋਂ ਵਧਾ ਕੇ 20 ਲੱਖ ਰੁਪਏ ਕਰਨ ਦਾ ਪੱਤਰ ਲਾਗੂ ਕਰਨ, ਅਪਰੇਸ਼ਨਲ ਸਟਾਫ਼ ਦੀਆਂ ਰਹਿੰਦੀਆਂ ਮਨਜ਼ੂਰਸ਼ੁਦਾ ਪੋਸਟਾਂ ’ਤੇ ਭਰਤੀ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇ, ਟਿਊਬਵੈਲਾਂ ’ਤੇ ਲ਼ੌਗ ਬੁੱਕਾਂ ਅਤੇ ਕੁਰਸੀਆਂ ਮੁਹੱਈਆ ਕਾਰਵਾਈਆਂ ਜਾਣ, ਮੁਲਾਜ਼ਮਾਂ ਨੂੰ ਵਰਦੀਆਂ ਦੇਣ ਲਈ ਡਿਵੀਜ਼ਨਾਂ ਨੂੰ ਫੰਡ ਜਾਰੀ ਕੀਤੇ ਜਾਣ, ਡਿਪਲੋਮਾ ਹੋਲਡਰ ਮੁਲਾਜ਼ਮਾਂ ਨੂੰ ਤਰੱਕੀ ਦਿੱਤੀ ਜਾਵੇ ਅਤੇ ਸਕਰੀਨਿੰਗ ਕਮੇਟੀ ਦੀ ਮੀਟਿੰਗ ਜਲਦੀ ਕਰਨ ਲਈ ਚੇਅਰਮੈਨ ਸਕਰੀਨਿੰਗ ਕਮੇਟੀ ਨੂੰ ਆਦੇਸ਼ ਦਿੱਤੇ ਜਾਣ। ਐੱਮਡੀ ਨੇ ਜੱਥੇਬੰਦੀ ਦੇ ਵਫਦ ਵੱਲੋਂ ਉਠਾਈਆਂ ਗਈਆਂ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਨ ਉਪਰੰਤ ਉਨ੍ਹਾਂ ਨੂੰ ਜਲਦੀ ਹੱਲ ਕਰਵਾਉਣ ਦਾ ਭਰੋਸਾ ਦਿੱਤਾ ।