ਗੜ੍ਹਸ਼ੰਕਰ: ਆਦਰਸ਼ ਅਧਿਆਪਕ ਯੂਨੀਅਨ ਦੇ ਆਗੂ ਅਧਿਆਪਕਾਂ ਨੇ ਅੱਜ ਸਥਾਨਕ ਹਲਕੇ ਤੋਂ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਆਪਣੀਆਂ ਲਟਕਦੀਆਂ ਮੰਗਾਂ ਦੇ ਸਬੰਧ ਵਿੱਚ ਮੰਗ ਪੱਤਰ ਦਿੱਤਾ। ਇਸ ਵਿੱਚ ਅਧਿਆਪਕਾਂ ਨੇ ਮੰਗ ਕੀਤੀ ਕਿ ਵੱਖ ਵੱਖ ਕਾਰਨਾਂ ਕਰਕੇ ਨੌਕਰੀ ਤੋਂ ਕੱਢੇ ਗਏ ਅਧਿਆਪਕਾਂ ਦੀ ਮੁੜ ਹਾਜ਼ਰੀ ਰਿਪੋਰਟ ਭਰਵਾਈ ਜਾਵੇ ਅਤੇ ਸਾਰੇ ਅਧਿਆਪਕਾਂ ਨੂੰ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ ਲਿਆ ਜਾਵੇ। ਇਸ ਮੌਕੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਅਧਿਆਪਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਸਬੰਧੀ ਉਹ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਮਿਲਣਗੇ। ਇਸ ਮੌਕੇ ਦੀਪਕ ਕੁਮਾਰ, ਚੰਦਰ ਸ਼ੇਖਰ, ਸ਼ੁੱਭਕਰਨ ਹਾਜ਼ਰ ਸਨ। -ਪੱਤਰ ਪ੍ਰੇਰਕ