ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 30 ਜੁਲਾਈ
ਇਥੋਂ ਨੇੜਲੇ ਪਿੰਡ ਮਿਆਣੀ ਦੇ 66 ਕੇਵੀ ਸਬ ਸਟੇਸ਼ਨ ਦੇ ਮੁੱਖ ਪਾਵਰ ਟਰਾਂਸਫਾਰਮਰ ਨੂੰ ਅੱਜ ਦੁਪਹਿਰੇ ਅੱਗ ਲੱਗ ਗਈ। ਦਸੂਹਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਦੋ ਘੰਟਿਆਂ ਮਗਰੋਂ ਅੱਗ ’ਤੇ ਕਾਬੂ ਪਾਇਆ। ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਐੱਸਡੀਓ ਸੁਖਵੰਤ ਸਿੰਘ ਨੇ ਦੱਸਿਆ ਕਿ ਅੱਗ ਲੱਗਣ ਨਾਲ ਭਾਰੀ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਨਾਲ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਕਈ ਦਿਨਾਂ ਤੱਕ ਬਿਜਲੀ ਸਪਲਾਈ ਬੰਦ ਰਹਿਣ ਦਾ ਡਰ ਹੈ।