ਪੱਤਰ ਪ੍ਰੇਰਕ
ਹੁਸ਼ਿਆਰਪੁਰ, 8 ਮਈ
ਸਥਾਨਕ ਮਾਡਲ ਟਾਊਨ ਕਲੱਬ ’ਚ ਦੁਪਹਿਰ ਅਚਾਨਕ ਅੱਗ ਲੱਗ ਗਈ। ਕਲੱਬ ਦੇ ਕੇਅਰ ਟੇਕਰ ਕਮਲ ਨੇ ਇਸ ਦੀ ਸੂਚਨਾ ਕਲੱਬ ਦੇ ਕਾਰਜਕਾਰੀ ਪ੍ਰਧਾਨ ਜਸਬੀਰ ਸਿੰਘ ਨੂੰ ਦਿੱਤੀ, ਜਿਨ੍ਹਾਂ ਨੇ ਇਸ ਬਾਰੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੂੰ ਸੂਚਿਤ ਕੀਤਾ। ਫ਼ਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਗਿਆ ਹੈ।