ਪੱਤਰ ਪ੍ਰੇਰਕ
ਹੁਸ਼ਿਆਰਪੁਰ, 4 ਜੁਲਾਈ
ਇੱਥੇ ਹੁਸ਼ਿਆਰਪੁਰ-ਦਸੂਹਾ ਸੜਕ ’ਤੇ ਪਿੰਡ ਭੀਖੋਵਾਲ ਦੇ ਨਜ਼ਦੀਕ ਸਥਿਤ ਸੈਂਚੁਰੀ ਪਲਾਈਵੁੱਡ ਫੈਕਟਰੀ ’ਚ ਅੱਜ ਸਵੇਰੇ ਕਰੀਬ ਸਾਢੇ 10 ਵਜੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫੈਕਟਰੀ ਦਾ ਕਾਫ਼ੀ ਕੀਮਤੀ ਸਾਮਾਨ ਸੜ ਗਿਆ। ਘਟਨਾ ਸਬੰਧੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀ ਗੱਡੀ ਮੌਕੇ ’ਤੇ ਪਹੁੰਚ ਗਈ ਅਤੇ ਕਰੀਬ ਇੱਕ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪਲਾਂਟ ਦੇ ਯੂਨਿਟ ਹੈੱਡ ਬੀ.ਐੱਸ ਸੱਭਰਵਾਲ ਨੇ ਜਾਣਕਾਰੀ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਇੱਕ ਛੋਟੀ ਜਿਹੀ ਘਟਨਾ ਸੀ। ਉਨ੍ਹਾਂ ਕਿਹਾ ਕਿ ਅੱਗ ਲੱਗਣ ਦਾ ਕਾਰਨ ਅਜੇ ਉਨ੍ਹਾਂ ਨੂੰ ਵੀ ਨਹੀਂ ਪਤਾ।