ਬਲਾਚੌਰ: ਲੈਫ. ਜਨਰਲ ਬਿਕਰਮ ਸਿੰਘ ਸਬ ਡਿਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਕੁਲਵਿੰਦਰ ਮਾਨ ਦੀ ਅਗਵਾਈ ਹੇਠ ਹੈਲਥ ਐਂਡ ਵੈੱਲਨੈੱਸ ਸੈਂਟਰ ਮਹਿਤਪੁਰ ਉਲੱਦਣੀ ਵਿੱਚ ਆਯੂਸ਼ਮਾਨ ਭਵ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਨੂੰ ਰਾਸ਼ਟਰਪਤੀ ਵੱਲੋਂ 13 ਸਤੰਬਰ ਨੂੰ ਆਨਲਾਈਨ ਲਾਂਚ ਕੀਤਾ ਗਿਆ ਸੀ। ਇਸ ਮੁਹਿੰਮ ਦੌਰਾਨ ਆਯੂਸ਼ਮਾਨ ਆਪਕੇ ਦਵਾਰ 3.0 ਤਹਿਤ ਯੋਗ ਲਾਭਪਤਾਰੀਆਂ ਦੇ ਆਯੂਸ਼ਮਾਨ ਕਾਰਡ ਬਣਾਏ ਗਏ ਅਤੇ ਨਾਲ਼ ਹੀ ਆਏ ਹੋਏ ਵਿਅਕਤੀਆਂ ਦੇ ਆਭਾ ਕਾਰਡ ਵੀ ਬਣਾਏ ਗਏ। ਸੀਐੱਚਓ ਡਾ. ਜਸਵੰਤ ਸਿੰਘ ਨੇ ਮਰੀਜ਼ਾਂ ਦਾ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈ ਵੀ ਦਿੱਤੀ ਗਈ। ਇਸ ਦੌਰਾਨ ਗਰਭਵਤੀ ਔਰਤਾਂ ਦੀ ਏਐੱਨਸੀ ਜਾਂਚ ਵੀ ਕੀਤੀ ਗਈ। ਇਸ ਮੌਕੇ ਗੁਰਮੁੱਖ ਸਿੰਘ, ਗੁਰਵਿੰਦਰ ਕੌਰ, ਜਸਵੀਰ ਕੌਰ ਤੋਂ ਇਲਾਵਾ ਆਸ਼ਾ ਵਰਕਰ ਤੇ ਆਂਗਣਵਾੜੀ ਵਰਕਰ ਵੀ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ